ਹੇਮਕੁੰਟ ਸਕੂਲ ਦੇ ਵਿਦਿਆਰਥੀਆਂ ਨੇ ਮਜ਼ਦੂਰ ਦਿਵਸ ਮਨਾਇਆ
ਹੇਮਕੁੰਟ ਸਕੂਲ ਦੇ ਵਿਦਿਆਰਥੀਆਂ ਨੇ ਮਜ਼ਦੂਰ ਦਿਵਸ ਮਨਾਇਆ
Publish Date: Thu, 30 Apr 2026 03:10 PM (IST)
Updated Date: Thu, 30 Apr 2026 03:13 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ-ਈਸੇ-ਖਾਂ ਵਿਖੇ ਵਿਦਿਆਰਥੀਆਂ ਦੇ ਵਿਕਾਸ ਅਤੇ ਸਮਾਜਿਕ ਜਾਗਰੂਕਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਖ-ਵੱਖ ਦਿਵਸ ਮਨਾਏ ਜਾਂਦੇ ਹਨ। ਇਸ ਤਹਿਤ ਮਜ਼ਦੂਰਾਂ ਦੇ ਸਨਮਾਨ ਵਿਚ ਮਜ਼ਦੂਰ ਦਿਵਸ ਸਤਿਕਾਰ ਨਾਲ ਮਨਾਇਆ ਗਿਆ। ਸਵੇਰ ਦੀ ਵਿਸ਼ੇਸ਼ ਪ੍ਰਾਰਥਨਾ ਸਭਾ ਮਜ਼ਦੂਰਾਂ ਨੂੰ ਸਮਰਪਿਤ ਰਹੀ। ਇਸ ਮੌਕੇ ਵਿਦਿਆਰਥੀਆਂ ਨੇ ਮਜ਼ਦੂਰ ਦਿਵਸ ਦੇ ਵਿਸ਼ੇ ਨਾਲ ਸਬੰਧਿਤ ਭਾਸ਼ਣ, ਕਵਿਤਾਵਾਂ ਰਾਹੀ ਮਜ਼ਦੂਰਾਂ ਦੀ ਮਹੱਤਤਾ ਅਤੇ ਉਨ੍ਹਾਂ ਦੇ ਯੋਗਦਾਨ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮਜ਼ਦੂਰ ਸਾਡੇ ਸਮਾਜ ਦੀ ਰੀੜ੍ਹ ਦੀ ਹੱਡੀ ਹਨ। ਅਧਿਆਪਕਾਂ ਵੱਲੋਂ ਵੀ ਮਜ਼ਦੂਰ ਦਿਵਸ ਦੀ ਮਹੱਤਤਾ ਬਾਰੇ ਪ੍ਰੇਰਨਾਦਇਕ ਭਾਸ਼ਣ ਸਾਂਝੇ ਕਰਦੇ ਕਿਹਾ ਕਿ ਸਾਨੂੰ ਹਰ ਮਜ਼ਦੂਰ ਦੀ ਇੱਜ਼ਤ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਦੇ ਕੰਮ ਦੀ ਕਦਰ ਕਰਨੀ ਚਾਹੀਦੀ ਹੈ। ਸਕੂਲ ਦੇ ਵਿਦਿਆਰਥੀਆਂ ਵੱਲੋਂ ਇੱਟਾਂ ਦੇ ਭੱਠੇ ਤੇ ਜਾ ਕੇ ਮਜ਼ਦੂਰਾਂ ਨਾਲ ਖੁਸ਼ੀਆਂ ਸਾਂਝੇ ਕਰਦੇ ਹੋਏ ਲੱਡੂ ਵੰਡੇ। ਇਸ ਕਾਰਜ ਰਾਹੀਂ ਵਿਦਿਆਰਥੀਆਂ ਨੂੰ ਮਜ਼ਦੂਰਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐੱਮਡੀ ਰਣਜੀਤ ਕੌਰ ਸੰਧੂ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਮਜ਼ਦੂਰਾਂ ਦੇ ਬਿਨਾਂ ਕਿਸੇ ਵੀ ਸਮਾਜ ਦੀ ਤਰੱਕੀ ਸੰਭਵ ਨਹੀਂ ਹੈ। ਉਨ੍ਹਾਂ ਨੇ ਸਭ ਨੂੰ ਅਪੀਲ ਕੀਤੀ ਕਿ ਮਜ਼ਦੂਰਾਂ ਦੇ ਹੱਕਾਂ ਦੀ ਰੱਖਿਆ ਕਰਨਾ ਅਤੇ ਇੱਜ਼ਤ ਕਰਨਾ ਸਾਡੀ ਜ਼ਿੰਮੇਵਾਰੀ ਹੈ। ਇਸ ਮੌਕੇ ਪ੍ਰਿੰਸੀਪਲ ਰਮਨਜੀਤ ਕੌਰ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਮਜ਼ਦੂਰ ਦਿਵਸ ਸਾਨੂੰ ਮਿਹਨਤ ਦੀ ਕਦਰ ਅਤੇ ਮਨੁੱਖਤਾ ਦੇ ਮੂਲ ਮੁੱਲਾਂ ਨੂੰ ਸਮਝਣ ਦੀ ਸਿੱਖ ਦਿੰਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਹਮੇਸ਼ਾ ਮਿਹਨਤ ਦਾ ਸਤਿਕਾਰ ਕਰਨ।