ਮਜ਼ਦੂਰ ਦਿਵਸ ‘ਤੇ ਸਕੂਲ ਦੇ ਕਰਮਚਾਰੀ ਸਨਮਾਨੇ
ਸਰਵਹਿਤਕਾਰੀ ਵਿਦਿਆ ਮੰਦਰ ਵਿਖੇ ਮਜ਼ਦੂਰ ਦਿਵਸ ‘ਤੇ ਸੇਵਿਕਾਵਾਂ ਅਤੇ ਕਰਮਚਾਰੀਆਂ ਦਾ ਸਨਮਾਨ
Publish Date: Fri, 01 May 2026 06:16 PM (IST)
Updated Date: Fri, 01 May 2026 06:17 PM (IST)
ਨਰੇਸ਼ ਕੁਮਾਰ ਕਾਮਰਾ, ਪੰਜਾਬੀ ਜਾਗਰਣ ਫਾਜ਼ਿਲਕਾ : ਸਰਵਹਿਤਕਾਰੀ ਵਿਦਿਆ ਮੰਦਰ ਵਿੱਚ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਉਤਸ਼ਾਹ ਅਤੇ ਸਨਮਾਨ ਦੇ ਮਾਹੌਲ ਵਿੱਚ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਸੇਵਿਕਾ ਸਟਾਫ ਅਤੇ ਹੋਰ ਕਰਮਚਾਰੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਪ੍ਰਾਰਥਨਾ ਸਭਾ ਦੌਰਾਨ ਤਾੜੀਆਂ ਦੀ ਗੂੰਜ ਵਿੱਚ ਸਾਰੇ ਸੇਵਿਕਾ ਦੀਦੀਆਂ ਅਤੇ ਕਰਮਚਾਰੀ ਸਟੇਜ ‘ਤੇ ਬੈਠੇ ਰਹੇ। ਛੇਵੀਂ ਜਮਾਤ ਦੇ ਵਿਦਿਆਰਥੀ ਕਾਰਤਿਕ ਨੇ ਕਵਿਤਾ ਰਾਹੀਂ ਆਪਣੇ ਵਿਚਾਰ ਪ੍ਰਗਟ ਕੀਤੇ, ਜਦਕਿ ਸੱਤਵੀਂ ਜਮਾਤ ਦੀ ਵਿਦਿਆਰਥਣ ਸ੍ਰਿਸ਼ਟੀ ਨੇ ਮਿਹਨਤਕਸ਼ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਪ੍ਰਿੰਸੀਪਲ ਮਧੂ ਸ਼ਰਮਾ ਨੇ ਸੇਵਿਕਾਵਾਂ ਅਤੇ ਕਰਮਚਾਰੀਆਂ ਨੂੰ ਤਿਲਕ ਲਗਾ ਕੇ, ਹਾਰ ਪਾ ਕੇ ਅਤੇ ਮਿੱਠਾਈਆਂ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਮਿਹਨਤੀ ਲੋਕਾਂ ਤੋਂ ਸਿੱਖਿਆ ਲੈਣ ਅਤੇ ਉਨ੍ਹਾਂ ਦਾ ਸਤਿਕਾਰ ਕਰਨ।ਇਸ ਦੌਰਾਨ ਪ੍ਰਭਾ ਦੀਦੀ, ਰਾਣੀ ਦੀਦੀ, ਸੀਮਾ ਦੀਦੀ ਅਤੇ ਸਰਿਤਾ ਦੀਦੀ, ਜੋ ਪਿਛਲੇ 35 ਸਾਲਾਂ ਤੋਂ ਸੇਵਾ ਨਿਭਾ ਰਹੀਆਂ ਹਨ, ਨੇ ਸਨਮਾਨ ਲਈ ਧੰਨਵਾਦ ਪ੍ਰਗਟ ਕੀਤਾ ਅਤੇ ਵਿਦਿਆਰਥੀਆਂ ਨੂੰ ਅੱਗੇ ਵਧਣ ਦਾ ਆਸ਼ੀਰਵਾਦ ਦਿੱਤਾ।