ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਭੁੱਖ ਹੜਤਾਲ ਲਗਾਤਾਰ ਜਾਰੀ
ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਭੁੱਖ ਹੜਤਾਲ ਲਗਾਤਾਰ ਜਾਰੀ
Publish Date: Fri, 16 Jan 2026 03:51 PM (IST)
Updated Date: Fri, 16 Jan 2026 03:54 PM (IST)

ਕੇਵਲ ਆਹੂਜਾ, ਪੰਜਾਬੀ ਜਾਗਰਣ, ਮਖੂ : ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਹੜ੍ਹ ਪੀੜਤ ਕਿਸਾਨਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਦੇ ਸਬੰਧ ਵਿੱਚ ਹਰੀਕੇ ਹੈਂਡ ਵਰਕਸ ਤੇ 15 ਦਿਨਾਂ ਤੋਂ ਲਗਾਇਆ ਹੋਇਆ ਧਰਨਾ ਲਗਾਤਾਰ ਜਾਰੀ ਹੈ। ਜਿਸ ਵਿਚ ਵੱਖ-ਵੱਖ ਕਿਸਾਨ ਯੂਨੀਅਨ ਦੇ ਆਗੂਆਂ ਤੇ ਵਰਕਰਾਂ ਨੇ ਭਾਗ ਲਿਆ ਹੋਇਆ ਹੈ। ਇਸ ਧਰਨੇ ਦੌਰਾਨ ਰੋਜ਼ਾਨਾ ਵੱਖ ਵੱਖ ਕਿਸਾਨ ਭੁੱਖ ਹੜਤਾਲ ’ਤੇ ਬੈਠ ਰਹੇ ਹਨ। ਇਸ ਵਾਰ ਭੁੱਖ ਹੜਤਾਲ ਵਿੱਚ ਫੱਤੇ ਵਾਲਾ ਪਿੰਡ ਦੇ ਕਿਸਾਨ ਸਰਬਜੀਤ ਸਿੰਘ ਜ਼ਿਲ੍ਹਾ ਕਮੇਟੀ ਮੈਂਬਰ, ਭਾਗ ਸਿੰਘ, ਗੁਰਸੇਵਕ ਸਿੰਘ, ਹਰਪ੍ਰੀਤ ਸਿੰਘ, ਮਨਜੀਤ ਸਿੰਘ ਅਤੇ ਬਖਸ਼ੀਸ਼ ਸਿੰਘ ਭੋਜੋਕੇ ਬੈਠੇ ਹੋਏ ਸਨ। ਸੂਬਾ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਦ ਤੱਕ ਹੜ੍ਹ ਪ੍ਰਭਾਵਿਤ ਕਿਸਾਨਾਂ ਦੀਆਂ ਹੱਕੀ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਦ ਤੱਕ ਇਹ ਧਰਨਾ ਜਾਰੀ ਰਹੇਗਾ। ਪਿਛਲੇ 15 ਦਿਨਾਂ ਤੋਂ ਹੜ੍ਹ ਪੀੜਤਾਂ ਵੱਲੋਂ ਲਗਾਤਾਰ ਭੁੱਖ ਹੜਤਾਲ ਤੋਂ ਕੀਤੀ ਜਾ ਰਹੀ ਹੈ ਅਗਰ ਕਿਸੇ ਵੀ ਕਿਸਾਨ ਨੂੰ ਕੋਈ ਨੁਕਸਾਨ ਪਹੁੰਚਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਸਾਡੀਆਂ ਮੁੱਖ ਮੰਗਾਂ ਸਿਲਟ ਦੀ ਸਫਾਈ, ਜ਼ਮੀਨ ਦੀ ਗਿਰਦਾਵਰੀ, ਮੁਆਵਜਾ ਕਰਜ ਮੁਆਫੀ, ਬੱਚਿਆਂ ਦੀ ਪੜ੍ਹਾਈ ਲਈ ਪੈਸਾ, ਰੇਤਾ ਨਿਕਾਸੀ ਦੀ ਮਿਆਦ ਵਧਾਈ ਜਾਵੇ ਆਦਿ ਹਨ। ਇਸ ਮੌਕੇ ਸੂਬਾ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ, ਰਸਲ ਸਿੰਘ ਸੁਲਤਾਨ ਵਾਲਾ, ਕਰਨੈਲ ਸਿੰਘ, ਮਲਕੀਤ ਸਿੰਘ, ਸੁਖਦੇਵ ਸਿੰਘ, ਗੁਰਚਰਨ ਸਿੰਘ, ਰਣਜੋਧ ਸਿੰਘ, ਸਿੰਕਦਰ ਸਿੰਘ, ਕਰਨਜੀਤ ਸਿੰਘ, ਜਸਵਿੰਦਰ ਸਿੰਘ, ਗੁਰਜੀਤ ਸਿੰਘ, ਜਸ਼ਨਪ੍ਰੀਤ ਸਿੰਘ ਪ੍ਰੈਸ ਸਕੱਤਰ ਸੁਖਵੰਤ ਸਿੰਘ ਖਜਾਨਚੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਹੜ੍ਹ ਪ੍ਰਭਾਵਿਤ ਕਿਸਾਨ ਹਾਜ਼ਰ ਸਨ।