ਦੋ ਹਫ਼ਤਿਆਂ ਤੋਂ ਵੱਧ ਖਾਂਸੀ ਰਹਿਣ ‘ਤੇ ਟੀਬੀ ਸਬੰਧੀ ਜਾਂਚ ਜ਼ਰੂਰ ਕਰਵਾਓ : ਐੱਸਐੱਮਓ ਡਾ. ਗਾਂਧੀ
ਦੋ ਹਫ਼ਤਿਆਂ ਤੋਂ ਵੱਧ ਖਾਂਸੀ ਰਹਿਣ ‘ਤੇ ਆਪਣੀ ਟੀ.ਬੀ. ਦੀ ਜਾਂਚ ਜ਼ਰੂਰ ਕਰਵਾਓ : ਐਸ.ਐਮ.ਓ ਡਾ. ਗਾਂਧੀ
Publish Date: Tue, 31 Mar 2026 05:06 PM (IST)
Updated Date: Tue, 31 Mar 2026 05:10 PM (IST)

ਕਪਿਲ ਜਸੂਜਾ.ਪੰਜਾਬੀ ਜਾਗਰਣਾ ਫਾਜ਼ਿਲਕਾ : ਦੋ ਹਫ਼ਤਿਆਂ ਤੋਂ ਵੱਧ ਖਾਂਸੀ ਰਹਿਣ ‘ਤੇ ਆਪਣੀ ਟੀ.ਬੀ. ਦੀ ਜਾਂਚ ਜ਼ਰੂਰ ਕਰਵਾਓ।ਜਾਣਕਾਰੀ ਦਿੰਦਿਆਂ ਪੀ.ਐਚ.ਸੀ ਜੰਡਵਾਲਾ ਭੀਮੇਸ਼ਾਹ ਦੇ ਸੀਨੀਅਰ ਮੈਡੀਕਲ ਅਫਸਰ ਡਾ. ਵਿਕਾਸ ਗਾਂਧੀ ਨੇ ਦੱਸਿਆ ਕਿ ਸਿਵਲ ਸਰਜਨ ਫਾਜ਼ਿਲਕਾ ਡਾ. ਕਵਿਤਾ ਸਿੰਘ ਅਤੇ ਜ਼ਿਲ੍ਹਾ ਟੀ.ਬੀ. ਅਫਸਰ ਡਾ. ਨੀਲੂ ਚੁੱਘ ਦੇ ਦਿਸ਼ਾ-ਨਿਰਦੇਸ਼ਾਂ ਤੇ ਉਨਾਂ ਦੀ ਅਗਵਾਈ ਹੇਠ ਭਾਰਤ ਸਰਕਾਰ ਵੱਲੋਂ ਚਲਾਈ ਜਾ ਰਹੀ 100 ਦਿਨਾਂ ਦੀ ਟੀ.ਬੀ. ਮੁਕਤ ਮੁਹਿੰਮ ਤਹਿਤ ਅੱਜ ਆਈ.ਸੀ.ਟੀ.ਸੀ ਦੇ ਅਧੀਨ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਮਰੀਜ਼ਾਂ ਦੀ ਸਕ੍ਰੀਨਿੰਗ ਅਤੇ ਟੈਸਟਿੰਗ ਕਰਨ ਤੋਂ ਬਾਅਦ ਉਨ੍ਹਾਂ ਨੂੰ ਟੀ.ਬੀ. ਟੈਸਟ ਅਤੇ ਐਕਸ-ਰੇ ਲਈ ਭੇਜਿਆ ਗਿਆ।ਬਲਾਕ ਐਸ.ਐਮ.ਓ ਡਾ. ਗਾਂਧੀ, ਬਲਾਕ ਮਾਸ ਮੀਡੀਆ ਅਫਸਰ ਹਰਮੀਤ ਸਿੰਘ ਅਤੇ ਸੀਨੀਅਰ ਟ੍ਰੀਟਮੈਂਟ ਸੁਪਰਵਾਈਜ਼ਰ ਸੰਦੀਪ ਕੁਮਾਰ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਚਲਾਈ ਗਈ 100 ਦਿਨਾਂ ਦੀ ਟੀ.ਬੀ. ਮੁਕਤ ਮੁਹਿੰਮ ਤਹਿਤ ਵੱਖ-ਵੱਖ ਇਲਾਕਿਆਂ ਵਿੱਚ ਉਹਨਾਂ ਮਰੀਜ਼ਾਂ ਦਾ ਸਰਵੇ ਕੀਤਾ ਜਾਵੇਗਾ ਜਿਨ੍ਹਾਂ ਨੂੰ ਦੋ ਹਫ਼ਤਿਆਂ ਤੋਂ ਵੱਧ ਖਾਂਸੀ, ਰਾਤ ਨੂੰ ਬੁਖਾਰ ਆਉਣਾ, ਭੁੱਖ ਨਾ ਲੱਗਣਾ ਜਾਂ ਵਜ਼ਨ ਘਟਣਾ ਵਰਗੇ ਲੱਛਣ ਹਨ। ਟੀ.ਬੀ. ਦੇ ਲੱਛਣ ਵਾਲੇ ਲੋਕਾਂ ਦੀ ਸਿਵਲ ਹਸਪਤਾਲ ਵਿੱਚ ਮੁਫ਼ਤ ਜਾਂਚ ਅਤੇ ਇਲਾਜ ਕੀਤਾ ਜਾਵੇਗਾ। ਇਸ ਮੌਕੇ ਡਾ. ਵਿਕਰਮ ਸਿੰਘ ਨੇ ਕਿਹਾ ਕਿ ਬਲਾਕ ਅਧੀਨ ਆਉਂਦੇ ਸਾਰੇ ਪਿੰਡਾਂ ਦੇ ਵਾਸੀ ਇਸ ਮੁਹਿੰਮ ਦਾ ਲਾਭ ਲੈਣ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਟੀ.ਬੀ. ਬਾਰੇ ਜਾਗਰੂਕ ਕਰਨ ਅਤੇ ਲੱਛਣ ਮਿਲਣ ‘ਤੇ ਉਨ੍ਹਾਂ ਨੂੰ ਜਲਦੀ ਇਲਾਜ ਲਈ ਹਸਪਤਾਲ ਭੇਜਣ। ਇਸ ਮੌਕੇ ਸੁਮਨਿੰਦਰ ਕੌਰ, ਸੀ.ਐਚ.ਓ ਵਿਨੋਦ ਕੁਮਾਰ, ਮਲਟੀਪਰਪਜ਼ ਹੈਲਥ ਵਰਕਰ ਲਖਵਿੰਦਰ ਸਿੰਘ, ਦਿਲਬਾਗ ਸਿੰਘ ਖੁੜਜਾਂ, ਜਸਪਾਲ ਪਾਕਾਂ, ਸੁਧੀਰ ਕੁਮਾਰ, ਰੋਬਿਨ ਕੁਮਾਰ ਅਤੇ ਹੋਰ ਹਾਜ਼ਰ ਸਨ।