ਬਕੈਣ ਵਾਲਾ ‘ਚ 8 ਲੱਖ ਦੀ ਲਾਗਤ ਨਾਲ ਬਣੀ ਨਵੀਂ ਲਾਇਬ੍ਰੇਰੀ ਦਾ ਉਦਘਾਟਨ
ਬਕੈਣ ਵਾਲਾ ‘ਚ 8 ਲੱਖ ਦੀ ਲਾਗਤ ਨਾਲ ਬਣੀ ਨਵੀਂ ਲਾਇਬ੍ਰੇਰੀ ਦਾ ਉਦਘਾਟਨ
Publish Date: Wed, 13 May 2026 05:32 PM (IST)
Updated Date: Wed, 13 May 2026 05:33 PM (IST)
ਦੀਪਕ ਕੁਮਾਰ ਡੀਕੇ. ਪੰਜਾਬੀ ਜਾਗਰਣ ਮੰਡੀ ਰੋੜਾਂਵਾਲੀ : ਵਿਧਾਇਕ ਫਾਜ਼ਿਲਕਾ ਨੇ ਪਿੰਡ ਬਕੈਣ ਵਾਲਾ ਵਿਖੇ 8 ਲੱਖ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਲਾਇਬ੍ਰੇਰੀ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਸਹੀ ਸੇਧ ਦੇ ਕੇ ਉਨ੍ਹਾਂ ਨੂੰ ਪੜ੍ਹਾਈ ਅਤੇ ਰੁਜ਼ਗਾਰ ਵੱਲ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਲਾਇਬ੍ਰੇਰੀ ਨੌਜਵਾਨਾਂ ਦੇ ਰੌਸ਼ਨ ਭਵਿੱਖ ਲਈ ਮਦਦਗਾਰ ਸਾਬਤ ਹੋਵੇਗੀ ਅਤੇ ਇੱਥੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਕਿਤਾਬਾਂ, ਮੈਗਜ਼ੀਨ ਅਤੇ ਅਖਬਾਰ ਉਪਲਬਧ ਕਰਵਾਏ ਜਾਣਗੇ, ਤਾਂ ਜੋ ਵਿਦਿਆਰਥੀ ਪੰਜਾਬ ਸਰਕਾਰ ਵੱਲੋਂ ਕੱਢੀਆਂ ਜਾ ਰਹੀਆਂ ਨੌਕਰੀਆਂ ਦੀ ਬਿਹਤਰ ਤਿਆਰੀ ਕਰ ਸਕਣ। ਵਿਧਾਇਕ ਸਵਨਾ ਨੇ ਕਿਹਾ ਕਿ ਪਿੰਡਾਂ ਵਿੱਚ ਆਧੁਨਿਕ ਸਹੂਲਤਾਂ ਨਾਲ ਲੈਸ ਲਾਇਬ੍ਰੇਰੀਆਂ ਬਣਾਉਣ ਦਾ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਸਿੱਖਿਆ ਨਾਲ ਜੋੜਨਾ ਹੈ। ਇਸ ਮੌਕੇ ਪਿੰਡ ਵਾਸੀਆਂ ਅਤੇ ਨੌਜਵਾਨਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।