ਸਕੂਲ ’ਚ ‘ਪਲੇਡੀਅਮ’ ਕਮਰੇ ਦਾ ਉਦਘਾਟਨ
ਸਕੂਲ ਵਿਚ ‘ਪਲੇਡੀਅਮ’ ਕਮਰੇ ਦਾ ਉਦਘਾਟਨ, ਨੰਨੇ ਬੱਚਿਆਂ ਲਈ ਨਵਾਂ ਸਿੱਖਣ ਕੇਂਦਰ ਸ਼ੁਰੂ
Publish Date: Sat, 04 Apr 2026 04:57 PM (IST)
Updated Date: Sat, 04 Apr 2026 04:58 PM (IST)
ਦੀਪਕ ਵਧਾਵਨ, ਪੰਜਾਬੀ ਜਾਗਰਣ ਗੁਰੂਹਰਸਹਾਏ : ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਚ ਨੰਨੇ ਵਿਦਿਆਰਥੀਆਂ ਲਈ ਇਕ ਨਵੇਂ ਕਮਰੇ ‘ਪਲੇਡੀਅਮ’ ਦਾ ਉਦਘਾਟਨ ਕੀਤਾ ਗਿਆ। ਇਸ ਕਮਰੇ ਦਾ ਮਕਸਦ ਬੱਚਿਆਂ ਨੂੰ ਖੇਡ-ਖੇਡ ਵਿਚ ਸਿੱਖਣ ਦਾ ਮੌਕਾ ਪ੍ਰਦਾਨ ਕਰਨਾ ਹੈ। ਇਸ ਮੌਕੇ ’ਤੇ ਮੁੱਖ ਮਹਿਮਾਨ ਨਾਇਬ ਤਹਿਸੀਲਦਾਰ ਰਮੇਸ਼ ਢੀਂਗੜਾ ਵਿਸ਼ੇਸ਼ ਤੌਰ ’ਤੇ ਮੌਜ਼ੂਦ ਰਹੇ। ਕਾਰਜਕ੍ਰਮ ਦੀ ਸ਼ੁਰੂਆਤ ਰਿਬਨ ਕੱਟ ਕੇ ਕੀਤੀ ਗਈ। ਮੁੱਖ ਮਹਿਮਾਨ ਨੇ ਕਮਰੇ ਦਾ ਦੌਰਾ ਕੀਤਾ, ਇਸ ਦੀ ਪ੍ਰਸੰਸਾ ਕੀਤੀ ਅਤੇ ਬੱਚਿਆਂ ਨੂੰ ਅਸ਼ੀਰਵਾਦ ਦਿੱਤਾ। ਉਨ੍ਹਾਂ ਨੇ ਇਸ ਉਪਰਾਲੇ ਨੂੰ ਬੱਚਿਆਂ ਦੇ ਸਮੂਹਿਕ ਵਿਕਾਸ ਲਈ ਬਹੁਤ ਲਾਭਦਾਇਕ ਦੱਸਿਆ।ਸਕੂਲ ਦੇ ਚੇਅਰਮੈਨ ਮਹੀਪਾਲ ਸਿੰਘ ਅਤੇ ਮੈਨੇਜਰ ਹਰਬੀਰ ਸਿੰਘ ਨੇ ਆਪਣੇ ਸਾਂਝੇ ਸੰਦੇਸ਼ ਵਿਚ ਕਿਹਾ ਕਿ ਅਜਿਹੇ ਨਵੇਂ ਉਪਰਾਲੇ ਬੱਚਿਆਂ ਦੀ ਰਚਨਾਤਮਕਤਾ ਅਤੇ ਸਿੱਖਣ ਦੀ ਯੋਗਤਾ ਨੂੰ ਵਧਾਉਂਦੇ ਹਨ ਅਤੇ ਉਨ੍ਹਾਂ ਨੂੰ ਵਧੀਆ ਮਾਹੌਲ ਪ੍ਰਦਾਨ ਕਰਦੇ ਹਨ। ਸਕੂਲ ਦੀ ਪ੍ਰਿੰਸੀਪਲ ਡਾ. ਵੰਦਨਾ ਧਵਨ ਨੇ ਕਿਹਾ ਕਿ ਇਹ ਕਮਰਾ ਬੱਚਿਆਂ ਲਈ ਸਿੱਖਣ ਦਾ ਇਕ ਖੁਸ਼ਗਵਾਰ ਮਾਧਿਅਮ ਬਣੇਗਾ, ਜਿੱਥੇ ਉਹ ਖੇਡ-ਖੇਡ ਵਿਚ ਨਵੀਆਂ ਚੀਜ਼ਾਂ ਸਿੱਖਣਗੇ। ਇਸ ਮੌਕੇ ਕੋਆਰਡੀਨੇਟਰ ਅਭੈ ਬਜਾਜ, ਸੰਦੀਪ ਅਤੇ ਰਚਨਾ ਮੋਂਗਾ ਵੀ ਹਾਜ਼ਰ ਸਨ। ਕਾਰਜਕ੍ਰਮ ਦੌਰਾਨ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਨਵੀਆਂ ਗਤੀਵਿਧੀਆਂ ਦਾ ਆਨੰਦ ਲਿਆ।