ਇੰਸ. ਹਰਿੰਦਰ ਸਿੰਘ ਚਮੇਲੀ ਨੇ ਥਾਣਾ ਮੁਖੀ ਮਮਦੋਟ ਵਜੋਂ ਸੰਭਾਲਿਆ ਅਹੁਦਾ
ਇੰਸਪੈਕਟਰ ਹਰਿੰਦਰ ਸਿੰਘ ਚਮੇਲੀ ਨੇ ਮਮਦੋਟ ਦੇ ਨਵੇਂ ਥਾਣਾ ਮੁਖੀ ਵਜੋਂ ਸੰਭਾਲਿਆ ਅਹੁਦਾ
Publish Date: Fri, 20 Mar 2026 05:00 PM (IST)
Updated Date: Fri, 20 Mar 2026 05:01 PM (IST)

ਬਗੀਚਾ ਸਿੰਘ, ਪੰਜਾਬੀ ਜਾਗਰਣ ਮਮਦੋਟ : ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਪੁਲਿਸ ਦੇ ਇੰਸਪੈਕਟਰ ਹਰਿੰਦਰ ਸਿੰਘ ਚਮੇਲੀ ਨੇ ਮਮਦੋਟ ਵਿਖੇ ਨਵੇਂ ਥਾਣਾ ਮੁਖੀ ਐੱਸਐੱਚਓ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਦੱਸਣਯੋਗ ਹੈ ਕਿ ਹਰਿੰਦਰ ਸਿੰਘ ਚਮੇਲੀ ਇਸ ਤੋਂ ਪਹਿਲਾਂ ਥਾਣਾ ਸਦਰ ਜ਼ੀਰਾ ਵਿਖੇ ਬਤੌਰ ਮੁੱਖ ਅਫਸਰ ਸੇਵਾਵਾਂ ਨਿਭਾਅ ਰਹੇ ਸਨ, ਜਿੱਥੋਂ ਬਦਲ ਕੇ ਹੁਣ ਉਹਨਾਂ ਨੂੰ ਮਮਦੋਟ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਨਵੇਂ ਐੱਸਐੱਚਓ ਨੇ ਮਮਦੋਟ ਪ੍ਰੈਸ ਕਲੱਬ (ਰਜਿ.) ਦੇ ਪ੍ਰਧਾਨ ਤੇਜਿੰਦਰ ਸਿੰਘ ਢੀਂਗਰਾ ਦੀ ਅਗਵਾਈ ਹੇਠ ਇਲਾਕੇ ਦੇ ਪੱਤਰਕਾਰਾਂ ਨਾਲ ਇਕ ਅਹਿਮ ਪਲੇਠੀ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਉਨ੍ਹਾਂ ਨੇ ਪ੍ਰੈਸ ਦੇ ਨੁਮਾਇੰਦਿਆਂ ਨਾਲ ਇਲਾਕੇ ਦੀਆਂ ਮੁੱਖ ਸਮੱਸਿਆਵਾਂ ਬਾਰੇ ਚਰਚਾ ਕੀਤੀ। ਮੀਟਿੰਗ ਦੌਰਾਨ ਇੰਸਪੈਕਟਰ ਚਮੇਲੀ ਨੇ ਕਿਹਾ ਕਿ ਇਲਾਕੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਖ਼ਤ ਮੁਹਿੰਮ ਚਲਾਈ ਜਾਵੇਗੀ। ਆਮ ਜਨਤਾ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਈ ਜਾਵੇਗੀ।ਥਾਣੇ ਵਿਚ ਆਉਣ ਵਾਲੇ ਹਰ ਫਰਿਆਦੀ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਇਨਸਾਫ਼ ਯਕੀਨੀ ਬਣਾਇਆ ਜਾਵੇਗਾ। ਉਸ ਦਾ ਮੁੱਖ ਮਕਸਦ ਲੋਕਾਂ ਵਿਚ ਪੁਲਿਸ ਪ੍ਰਤੀ ਵਿਸ਼ਵਾਸ ਪੈਦਾ ਕਰਨਾ ਅਤੇ ਅਪਰਾਧ ਮੁਕਤ ਸਮਾਜ ਦੀ ਸਿਰਜਣਾ ਕਰਨਾ ਹੈ। ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਪ੍ਰੈਸ ਕਲੱਬ ਦੇ ਪ੍ਰਧਾਨ ਤੇਜਿੰਦਰ ਸਿੰਘ ਢੀਂਗਰਾ ਅਤੇ ਹੋਰ ਪੱਤਰਕਾਰਾਂ ਨੇ ਨਵੇਂ ਥਾਣਾ ਮੁਖੀ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਪੁਲਿਸ ਸਟਾਫ਼ ਦੇ ਕਰਮਚਾਰੀ ਵੀ ਹਾਜ਼ਰ ਸਨ।