ਇੰਸ. ਪਰਮਜੀਤ ਕੁਮਾਰ ਐੱਸਐੱਚਓ ਫਾਜ਼ਿਲਕਾ ਸਿਟੀ ਨਿਯੁਕਤ
ਇੰਸਪੈਕਟਰ ਪਰਮਜੀਤ ਕੁਮਾਰ ਨੂੰ ਫਾਜ਼ਿਲਕਾ ਸਿਟੀ ਦਾ ਐਸਐਚਓ ਨਿਯੁਕਤ
Publish Date: Mon, 11 May 2026 07:13 PM (IST)
Updated Date: Mon, 11 May 2026 07:15 PM (IST)
ਰਮਨ. ਪੰਜਾਬੀ ਜਾਗਰਣ, ਫਾਜ਼ਿਲਕਾ: ਐਸਐਸਪੀ ਫਾਜ਼ਿਲਕਾ ਵੱਲੋਂ ਇੰਸਪੈਕਟਰ ਪਰਮਜੀਤ ਕੁਮਾਰ ਨੂੰ ਫਾਜ਼ਿਲਕਾ ਸਿਟੀ ਪੁਲਿਸ ਸਟੇਸ਼ਨ ਦਾ ਨਵਾਂ ਐਸਐਚਓ ਨਿਯੁਕਤ ਕੀਤਾ ਗਿਆ ਹੈ। ਐਸਐਸਪੀ ਗਗਨ ਅਜੀਤ ਸਿੰਘ ਵੱਲੋਂ ਦੇਰ ਸ਼ਾਮ ਕਈ ਥਾਣਿਆਂ ਦੇ ਮੁਖੀਆਂ ਦੇ ਤਬਾਦਲੇ ਕੀਤੇ ਗਏ, ਜਿਸ ਤਹਿਤ ਇੰਸਪੈਕਟਰ ਪਰਮਜੀਤ ਕੁਮਾਰ ਨੂੰ ਫਾਜ਼ਿਲਕਾ ਸਿਟੀ ਥਾਣੇ ਦੀ ਜ਼ਿੰਮੇਵਾਰੀ ਸੌਂਪੀ ਗਈ। ਅਹੁਦਾ ਸੰਭਾਲਣ ਤੋਂ ਬਾਅਦ ਇੰਸਪੈਕਟਰ ਪਰਮਜੀਤ ਕੁਮਾਰ ਨੇ ਕਿਹਾ ਕਿ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣਾ ਅਤੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ, ਗੈਰ ਕਾਨੂੰਨੀ ਗਤੀਵਿਧੀਆਂ ਅਤੇ ਅਪਰਾਧਿਕ ਤੱਤਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਅਤੇ ਲੋਕਾਂ ਵਿਚਕਾਰ ਸਾਂਝ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਆਮ ਲੋਕਾਂ ਦਾ ਪੁਲਿਸ ਪ੍ਰਤੀ ਭਰੋਸਾ ਹੋਰ ਵਧ ਸਕੇ।