ਪੰਜਾਬ ਸਰਕਾਰ ਅਧਿਆਪਕਾਂ ਨੂੰ ਆਪਣੇ ਪ੍ਰਚਾਰ ਦਾ ਸਾਧਨ ਨਾ ਬਣਾਏ
ਅਧਿਆਪਕਾਂ ਨੂੰ ਕਾਗਜ਼ੀ ਸਨਮਾਨ ਦੇਣ ਦੀ ਬਜਾਏ ਉਨ੍ਹਾਂ ਦੀਆਂ ਮੰਗਾਂ ਦੀ ਪੂਰਤੀ ਕੀਤੀ ਜਾਵੇ:ਸਾਂਝਾ ਅਧਿਆਪਕ ਮੋਰਚਾ
Publish Date: Fri, 29 May 2026 04:08 PM (IST)
Updated Date: Fri, 29 May 2026 04:10 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਵੱਲੋਂ 30 ਮਈ 2026 ਦੀ ਮੈਗਾ ਵਰਕਸ਼ਾਪ ਅਤੇ ਮਾਪੇ-ਅਧਿਆਪਕ ਮਿਲਣੀ ਵਾਲੇ ਦਿਨ ਪੰਜਾਬ ਦੇ ਸਾਰੇ ਸਰਕਾਰੀ ਅਧਿਆਪਕਾਂ ਨੂੰ ਪ੍ਰਸ਼ੰਸਾ ਪੱਤਰ ਦਿੱਤੇ ਜਾਣੇ ਹਨ ਅਤੇ ਮਾਪਿਆਂ ਨੂੰ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਦੇ ਕੰਮਾਂ ਦੇ ਪ੍ਰਚਾਰ ਸਬੰਧੀ ਪੈਂਫਲਿਟ ਵੰਡੇ ਜਾਣੇ ਹਨ। ਇਸ ਸਬੰਧੀ ਸਾਂਝਾ ਅਧਿਆਪਕ ਮੋਰਚਾ ਫਿਰੋਜ਼ਪੁਰ ਦੇ ਆਗੂਆਂ ਰਾਜੀਵ ਕੁਮਾਰ ਹਾਂਡਾ, ਸੁਖਜਿੰਦਰ ਸਿੰਘ ਖਾਨਪੁਰੀਆ, ਨਵੀਨ ਕੁਮਾਰ ਸਚਦੇਵਾ, ਬਲਵਿੰਦਰ ਸਿੰਘ ਭੁੱਟੋ, ਬਲਵਿੰਦਰ ਸਿੰਘ ਸੰਧੂ, ਕੰਪਿਊਟਰ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਸੰਧੂ, ਬਾਜ ਸਿੰਘ ਭੁੱਲਰ, ਜਗਸੀਰ ਸਿੰਘ ਗਿੱਲ ਅਤੇ ਰਾਜਬੀਰ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਅਧਿਆਪਕਾਂ ਨੂੰ ਕਾਗਜ਼ੀ ਸਨਮਾਨ ਦੇਣ ਦੀ ਬਜਾਏ ਅਧਿਆਪਕਾਂ ਦੇ ਅਸਲ ਮਾਣ-ਸਨਮਾਨ ਨੂੰ ਬਹਾਲ ਕਰੇ ਅਤੇ ਉਨ੍ਹਾਂ ਦੀਆਂ ਅਸਲ ਮੰਗਾਂ ਦੀ ਪੂਰਤੀ ਕਰੇ। ਪੰਜਾਬ ਸਰਕਾਰ ਨੇ ਬਹੁ-ਗਿਣਤੀ ਅਧਿਆਪਕਾਂ ਨੂੰ ਗੈਰ-ਵਿਦਿਅਕ ਕੰਮਾਂ ਤੇ ਲਗਾਇਆ ਹੋਇਆ ਹੈ,ਜਿਸ ਕਾਰਨ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦਾ ਕੋਈ ਮਾਹੌਲ ਨਹੀਂ ਹੈ।ਇਸ ਤੋਂ ਇਲਾਵਾ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵੱਖ-ਵੱਖ ਵਿਸ਼ਿਆਂ ਦੇ ਅਧਿਆਪਕਾਂ/ਲੈਕਚਰਾਰਾਂ, ਮੁੱਖ-ਅਧਿਆਪਕਾਂ, ਬਲਾਕ ਪ੍ਰਾਇਮਰੀ ਅਫ਼ਸਰਾਂ ਅਤੇ ਪ੍ਰਿੰਸੀਪਲ ਦੀਆਂ ਅੱਧੀਆਂ ਤੋਂ ਵੱਧ ਪੋਸਟਾਂ ਖਾਲੀ ਪਈਆਂ ਹਨ।ਕੰਪਿਊਟਰ ਅਧਿਆਪਕਾਂ, ਮੈਰੀਟੋਰੀਅਸ ਸਕੂਲ ਅਧਿਆਪਕਾਂ, ਸਿੱਖਿਆ ਪ੍ਰੋਵਾਈਡਰ ਅਧਿਆਪਕਾਂ ਅਤੇ ਹੋਰ ਕੱਚੇ ਅਧਿਆਪਕਾਂ ਨੂੰ ਪੰਜਾਬ ਸਰਕਾਰ ਵੱਲੋਂ ਹਜੇ ਤੱਕ ਸਿੱਖਿਆ ਵਿਭਾਗ ਵਿੱਚ ਲਿਆ ਕੇ ਰੈਗੂਲਰ ਨਹੀਂ ਕੀਤਾ ਗਿਆ। ਅਧਿਆਪਕਾਂ ਦੀਆਂ ਵਿੱਤੀ ਅਤੇ ਵਿਭਾਗੀ ਮੰਗਾਂ ਲੰਮੇ ਸਮੇਂ ਤੋਂ ਲਟਕੀਆਂ ਪਈਆਂ ਹਨ। ਹਾਈਕੋਰਟ ਦੇ ਫੈਸਲੇ ਦੇ ਬਾਵਜੂਦ ਪੰਜਾਬ ਸਰਕਾਰ ਅਧਿਆਪਕਾਂ/ਮੁਲਾਜ਼ਮਾਂ ਦਾ 18 ਪ੍ਰਤੀਸ਼ਤ ਡੀ.ਏ ਦੇਣ ਨੂੰ ਤਿਆਰ ਨਹੀਂ। ਕੰਪਿਊਟਰ ਟੀਚਰਜ਼ ਦੇ ਲੰਮੇ ਸਮੇਂ ਤੋਂ ਰੋਕੇ ਵਿੱਤੀ ਲਾਭ ਤੁਰੰਤ ਜਾਰੀ ਕੀਤੇ ਜਾਣ। ਪੰਜਾਬ ਸਰਕਾਰ ਦੇ ਇਸ ਬੇ-ਫ਼ਜੂਲ ਖਰਚਿਆਂ ਦੀ ਵੱਖ-ਵੱਖ ਅਧਿਆਪਕ ਯੂਨੀਅਨਾਂ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ ਮੰਗ ਕੀਤੀ ਕਿ ਅਧਿਆਪਕਾਂ ਦੇ ਅਸਲ ਸਨਮਾਨ ਨੂੰ ਬਹਾਲ ਕਰਨ ਲਈ ਉਨ੍ਹਾਂ ਦੇ ਮਸਲਿਆਂ ਨੂੰ ਜਲਦ ਤੋਂ ਜਲਦ ਹੱਲ ਕਰੇ। ਅਧਿਆਪਕ ਆਗੂਆਂ ਨੇ ਪੰਜਾਬ ਸਰਕਾਰ ਦੁਆਰਾ ਅਧਿਆਪਕ ਮਿਲਣੀ ਤੇ ਆਪਣੇ ਪ੍ਰਚਾਰ ਲਈ ਛਪਾਏ ਪੈਂਫਲਿਟ ਅਧਿਆਪਕ ਦੁਆਰਾ ਵੰਡਵਾਉਣ ਦੀ ਵੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਇਸ ਮੌਕੇ ਨਿਰਮਲਜੀਤ ਕੌਰ, ਸੁਖਜੀਤ ਕੌਰ, ਮਮਤਾ ਪੁਰੀ, ਮਨਿੰਦਰਜੀਤ ਕੌਰ, ਮਨਮੋਹਨ ਕੌਰ, ਕਿਰਨਦੀਪ ਕੌਰ, ਸੁਰਜੀਤ ਕੌਰ, ਗੁਰਮੀਤ ਕੌਰ, ਗੁਰਵਿੰਦਰ ਕੌਰ, ਮਨੀਸ਼ਾ, ਮਹਾਂਵੀਰ ਬਾਂਸਲ, ਬਲਵਿੰਦਰ ਸਿੰਘ, ਦਿਲਪ੍ਰੀਤ ਸਿੰਘ, ਸਰਬਜੀਤ ਸਿੰਘ, ਅਜੇ ਕੁਮਾਰ, ਕੁਲਵਿੰਦਰ ਸਿੰਘ, ਅਮਰਜੀਤ ਸਿੰਘ, ਹਰਜਿੰਦਰ ਸਿੰਘ, ਹਰਪ੍ਰੀਤ ਸਿੰਘ, ਦੀਪਾਂਕਰ ਮਿੱਤਲ, ਦਰਸ਼ਨ ਲਾਲ, ਬਲਜਿੰਦਰ ਸਿੰਘ ਆਦਿ ਹਾਜ਼ਰ ਸਨ।