ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ, ਚਿੜੀ ਵੀ ਨਹੀਂ ਫੜਕੇਗੀ
ਜਲਾਲਾਬਾਦ ਵਿੱਚ ਐਮਐਲਏ ਗੋਲਡੀ ਬੋਲੇ ਚੋਣਾਂ ਨਿਰਪੱਖ ਹੋਣਗੀਆਂ
Publish Date: Fri, 05 Dec 2025 04:52 PM (IST)
Updated Date: Fri, 05 Dec 2025 04:54 PM (IST)

ਬੰਪਲ ਭਠੇਜਾ.ਪੰਜਾਬੀ ਜਾਗਰਣ ਜਲਾਲਾਬਾਦ : ਫ਼ਾਜ਼ਿਲਕਾ ਜ਼ਿਲ੍ਹੇ ਵਿੱਚ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਜਲਾਲਾਬਾਦ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਇਹ ਆਮ ਚੋਣਾਂ ਵਾਂਗ ਹੀ ਚੋਣਾਂ ਹਨ। ਸੁਰੱਖਿਆ ਦੇ ਮੱਦੇਨਜ਼ਰ ਉਨ੍ਹਾਂ ਕਿਹਾ ਕਿ ਇਸ ਦੌਰਾਨ ਗੈਰ-ਕਾਨੂੰਨੀ ਅਤੇ ਸ਼ਰਾਰਤੀ ਗਤੀਵਿਧੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਵਿਧਾਇਕ ਨੇ ਕਿਹਾ ਕਿ ਜੇਕਰ ਚੋਣਾਂ ਦੌਰਾਨ ਕਿਸੇ ਤੇ ਦਬਾਅ ਪਾਇਆ ਗਿਆ, ਤਾਂ ਸਹਿਣ ਨਹੀਂ ਕੀਤਾ ਜਾਵੇਗਾ। ਇਹ ਚੋਣਾਂ ਬਿਲਕੁਲ ਨਿਰਪੱਖ ਢੰਗ ਨਾਲ ਹੋਣਗੀਆਂ। ਵਿਧਾਇਕ ਗੋਲਡੀ ਕੰਬੋਜ ਨੇ ਦੱਸਿਆ ਕਿ ਆਮ ਚੋਣਾਂ ਵਾਂਗ ਹੀ ਇਹ ਚੋਣਾਂ ਕਰਵਾਈਆਂ ਜਾਣਗੀਆਂ, ਜਿਸ ਵਿੱਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਹੋਵੇਗੀ। ਵਿਧਾਇਕ ਨੇ ਕਿਹਾ ਕਿ ਇਸ ਦੌਰਾਨ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਹਨ, ਚਿੜੀ ਵੀ ਨਹੀਂ ਫੜਕੇਗੀ। ਉਨ੍ਹਾਂ ਕਿਹਾ ਕਿ ਤੁਸੀਂ ਬੇਫ਼ਿਕਰ ਹੋ ਕੇ ਆਪਣੇ ਵੋਟ ਦਾ ਇਸਤੇਮਾਲ ਕਰੋ। ਉਨ੍ਹਾਂ ਨੇ ਦੋ ਟੁੱਕ ਸਾਫ਼ ਕੀਤਾ ਕਿ ਜੇਕਰ ਕਿਸੇ ਤੇ ਦਬਾਅ ਪਾਇਆ ਗਿਆ ਤਾਂ ਇਸ ਚੋਣ ਦੌਰਾਨ ਕਿਸੇ ਦਾ ਦਬਾਅ ਸਹਿਣ ਵੀ ਨਹੀਂ ਕੀਤਾ ਜਾਵੇਗਾ। ਵਿਧਾਇਕ ਨੇ ਕਿਹਾ ਕਿ ਉਹ ਖੁਦ ਇਸ ਦੀ ਨਿਗਰਾਨੀ (ਸੁਪਰਵਿਜ਼ਨ) ਕਰ ਰਹੇ ਹਨ ਅਤੇ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਮੁਲਾਕਾਤ ਕਰ ਰਹੇ ਹਨ। ਲੋਕ ਜਿੱਥੇ ਵੀ ਆਪਣੇ ਵੋਟ ਦਾ ਇਸਤੇਮਾਲ ਕਰਨਾ ਚਾਹੁੰਦੇ ਹਨ, ਬੇਫ਼ਿਕਰ ਹੋ ਕੇ ਕਰਨ। ਕਿਸੇ ਨੂੰ ਕੋਈ ਦਿੱਕਤ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਉਨ੍ਹਾਂ ਦੇ ਵਰਕਰ ਨੂੰ ਜਾਂ ਕਿਸੇ ਵੀ ਵਿਅਕਤੀ ਨੂੰ ਪਰੇਸ਼ਾਨ ਕਰਦਾ ਹੈ, ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰਨ। ਇਸ ਮਾਮਲੇ ਵਿੱਚ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ।