ਵੀਡੀਓ ਬਣਾ ਕੇ ਨਹਿਰ 'ਚ ਮਾਰੀ ਛਾਲ: ਪੈਸਿਆਂ ਦੇ ਲੈਣ-ਦੇਣ ਨੇ ਲਈ ਨੌਜਵਾਨ ਦੀ ਜਾਨ, 3 ਖ਼ਿਲਾਫ਼ ਮਾਮਲਾ ਦਰਜ
ਮਖੂ ਵਿਖੇ ਪੈਸਿਆਂ ਦੇ ਲੈਣ ਦੇਣ ਤੋਂ ਪਰੇਸ਼ਾਨ ਹੋ ਕੇ ਨੌਜਵਾਨ ਵੱਲੋਂ ਨਹਿਰ ਵਿਚ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ਵਿਚ ਥਾਣਾ ਮਖੂ ਪੁਲਿਸ ਨੇ 3 ਵਿਅਕਤੀਆਂ ਖਿਲਾਫ 108 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ।
Publish Date: Wed, 27 May 2026 10:36 AM (IST)
Updated Date: Wed, 27 May 2026 12:18 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਿਰੋਜ਼ਪੁਰ : ਮਖੂ ਵਿਖੇ ਪੈਸਿਆਂ ਦੇ ਲੈਣ ਦੇਣ ਤੋਂ ਪਰੇਸ਼ਾਨ ਹੋ ਕੇ ਨੌਜਵਾਨ ਵੱਲੋਂ ਨਹਿਰ ਵਿਚ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ਵਿਚ ਥਾਣਾ ਮਖੂ ਪੁਲਿਸ ਨੇ 3 ਵਿਅਕਤੀਆਂ ਖਿਲਾਫ 108 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ।
ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਜੋਗਿੰਦਰ ਸਿੰਘ ਪੁੱਤਰ ਗੰਗਾ ਸਿੰਘ ਵਾਸੀ ਪਿੰਡ ਸਨ੍ਹੇਰ ਨੇ ਦੱਸਿਆ ਕਿ ਉਸ ਦਾ ਭਾਣਜਾ ਮਨਜਿੰਦਰ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਪੱਤੀ ਤਾਨਾ ਪਿੰਡ ਦੋਧਰ ਗਰਬੀ ਥਾਣਾ ਬੱਧਣੀ ਕਲਾਂ ਜ਼ਿਲ੍ਹਾ ਮੋਗਾ ਜਿਸ ਦੀ ਦੋਸ਼ੀਆਂ ਸੁਖਵਿੰਦਰ ਸਿੰਘ, ਦਵਿੰਦਰ ਸਿੰਘ ਵਾਸੀਅਨ ਪਿੰਡ ਕੋਟ ਸੁਖੀਆ, ਥਾਣਾ ਸਦਰ ਕੋਟਕਪੂਰਾ, ਜ਼ਿਲ੍ਹਾ ਫਰੀਦਕੋਟ ਅਤੇ ਹਰਿਮੰਦਰ ਸਿੰਘ ਪੁੱਤਰ ਸਰਵਣ ਸਿੰਘ ਵਾਸੀ ਪੱਤੀ ਤਾਨਾ ਪਿੰਡ ਦੋਧਰ ਗਰਬੀ, ਥਾਣਾ ਬੱਧਣੀ ਕਲਾਂ ਜ਼ਿਲ੍ਹਾ ਮੋਗਾ ਨਾਲ ਜਾਣ ਪਛਾਣ ਸੀ ਤੇ ਮਨਜਿੰਦਰ ਸਿੰਘ ਦਾ ਉਕਤ ਦੋਸ਼ੀਆਂ ਨਾਲ ਪੈਸਿਆਂ ਦਾ ਲੈਣ ਦੇਣ ਸੀ।
ਜੋਗਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਭਾਣਜਾ ਮਨਜਿੰਦਰ ਸਿੰਘ ਅਕਸਰ ਇਸ ਗੱਲ ਕਰਕੇ ਪਰੇਸ਼ਾਨ ਰਹਿੰਦਾ ਸੀ, ਜਿਸ ਤੋਂ ਤੰਗ ਆ ਕੇ ਉਸ ਦੇ ਭਾਣਜੇ ਨੇ ਆਪਣੇ ਮੋਬਾਇਲ ਫੋਨ ’ਤੇ ਵੀਡਿਓ ਬਣਾ ਕੇ ਬੰਗਾਲੀ ਵਾਲਾ ਪੁਲ ਨਹਿਰ ਵਿਚ ਛਾਲ ਮਾਰ ਦਿੱਤੀ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਝਿਰਮਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਆ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।