ਖੁਸ਼ੀ ਫਾਉਂਡੇਸ਼ਨ ਨੇ ਹੜ੍ਹ ਪੀੜਿਤਾਂ ਨੂੰ ਰਾਹਤ ਸਮੱਗਰੀ ਵੰਡੀ
ਖੁਸ਼ਬੂ ਸਵਨਾ ਨੇ ਹੜ੍ਹ ਪੀੜਿਤਾਂ ਨੂੰ ਰਾਹਤ ਸਮੱਗਰੀ ਵੰਡੀ
Publish Date: Mon, 01 Sep 2025 05:52 PM (IST)
Updated Date: Mon, 01 Sep 2025 05:52 PM (IST)
ਪੱਤਰ ਪ੍ਰੇਰਕ.ਪੰਜਾਬੀ ਜਾਗਰਣ,ਫਾਜ਼ਿਲਕਾ : ਖੁਸ਼ੀ ਫਾਉਂਡੇਸ਼ਨ ਦੇ ਚੇਅਰਪਰਸਨ ਖੁਸ਼ਬੂ ਸਵਨਾ ਲਗਾਤਾਰ ਆਪਣੀ ਟੀਮ ਸਮੇਤ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਪਹੁੰਚ ਕੇ ਲੋਕਾਂ ਨੂੰ ਜਰੂਰੀ ਸੁਵਿਧਾਵਾਂ ਮੁਹੱਈਆ ਕਰਵਾ ਰਹੇ ਹਨ। ਇਸ ਤਹਿਤ ਉਨ੍ਹਾਂ ਵੱਲੋਂ ਪਿੰਡ ਸਾਬੂਆਣਾ ਵਿਖੇ ਪਿੰਡ ਵਾਸੀਆਂ ਨੂੰ ਪਸ਼ੂਆਂ ਦੇ ਲਈ ਫੀਡ ਮੁਹੱਈਆ ਕਰਵਾਈ ਗਈ। ਉਨ੍ਹਾਂ ਕਿਹਾ ਕਿ ਉਹ ਲਗਾਤਾਰ ਹੜ੍ਹ ਪ੍ਰਭਾਵਿਤ ਪਿੰਡਾਂ ਅਤੇ ਢਾਣੀਆਂ ਵਿਚ ਵਿਚਰ ਰਹੇ ਹਨ ਤੇ ਲੋਕਾਂ ਨੂੰ ਜਿਸ ਵੀ ਚੀਜ ਦੀ ਲੋੜ ਹੈ ਉਹ ਉਨ੍ਹਾਂ ਨੂੰ ਮੁਹੱਈਆ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਕੁਦਰਤੀ ਆਫਤ ਦਾ ਰਲ ਮਿਲ ਕੇ ਸਾਹਮਣਾ ਕਰਨਗੇ। ਖੁਸ਼ਬੂ ਸਵਨਾ ਹੜ੍ਹ ਪੀੜਤਾਂ ਦੀ ਸਾਰ ਅਤੇ ਮਦਦ ਕਰਨ ਲਈ ਕਿਸ਼ਤੀ ਰਾਹੀਂ ਮਹਾਤਮ ਨਗਰ ਪਹੁੰਚੇ। ਖੁਸ਼ਬੂ ਸਵਨਾ ਨੇ ਸੰਬੋਧਨ ਕਰਦਿਆ ਕਿਹਾ ਕਿ ਇਸ ਮੁਸ਼ਕਿਲ ਸਮੇਂ ਵਿਚ ਹੜ੍ਹ ਪੀੜਤਾਂ ਦਾ ਸਹਾਰਾ ਬਣਨ ਦੀ ਲੋੜ ਹੈ ਤੇ ਸਭ ਨੂੰ ਅੱਗੇ ਆਉਂਦਿਆਂ ਉਨ੍ਹਾਂ ਨੂੰ ਲੋੜੀਂਣੀਆਂ ਜਰੂਰੀ ਵਸਤਾਂ ਮੁਹੱਈਆ ਕਰਵਾਉਣ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਮਹਾਤਮ ਨਗਰ ਵਿਖੇ ਪਹੁੰਚ ਕੇ ਲੋਕਾਂ ਲਈ ਸੁੱਕਾ ਰਾਸ਼ਨ, ਰਾਸ਼ਨ ਕਿੱਟਾਂ, ਦਵਾਈਆਂ ਆਦਿ ਮੁਹੱੲਆ ਕਰਵਾਇਆ ਹੈ।