ਲੋਰੇਅਲ ਸਕੂਲ ਵਿਖੇ ਮਨਾਇਆ ਮਜ਼ਦੂਰ ਦਿਵਸ ਤੇ ਪ੍ਰਿੰਸੀਪਲ ਦਿਵਸ
ਲੋਰੇਅਲ ਇੰਟਰਨੈਸ਼ਨਲ ਸਕੂਲ ਵਿਚ ਮਨਾਇਆ ਗਿਆ ਮਜ਼ਦੂਰ ਦਿਵਸ ਅਤੇ ਪ੍ਰਿੰਸੀਪਲ ਦਿਵਸ
Publish Date: Fri, 01 May 2026 04:31 PM (IST)
Updated Date: Fri, 01 May 2026 04:32 PM (IST)
ਦੀਪਕ ਵਧਾਵਨ, ਪੰਜਾਬੀ ਜਾਗਰਣ ਗੁਰੂਹਰਸਹਾਏ : ਲੋਰੇਅਲ ਇੰਟਰਨੈਸ਼ਨਲ ਸਕੂਲ ਵਿਚ ਮਜ਼ਦੂਰ ਦਿਵਸ ਅਤੇ ਪ੍ਰਿੰਸੀਪਲ ਦਿਵਸ ਬਹੁਤ ਹੀ ਉਤਸ਼ਾਹ ਅਤੇ ਆਦਰ ਸਹਿਤ ਮਨਾਇਆ ਗਿਆ। ਇਸ ਮੌਕੇ ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਮਿਲਜੁਲ ਕੇ ਸਮਾਗਮ ਵਿਚ ਭਾਗ ਲਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਸਹਾਇਕ ਕਰਮਚਾਰੀਆਂ ਅਤੇ ਮਜ਼ਦੂਰ ਵਰਗ ਦੇ ਸਨਮਾਨ ਨਾਲ ਕੀਤੀ ਗਈ। ਵਿਦਿਆਰਥੀਆਂ ਵੱਲੋਂ ਉਨ੍ਹਾਂ ਦੇ ਯੋਗਦਾਨ ਨੂੰ ਸਲਾਮ ਕਰਦੇ ਹੋਏ ਸੁੰਦਰ ਕਵਿਤਾਵਾਂ, ਭਾਸ਼ਣ ਅਤੇ ਗੀਤ ਪੇਸ਼ ਕੀਤੇ ਗਏ। ਇਸ ਮੌਕੇ ਮਜ਼ਦੂਰਾਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਦੇ ਨਾਲ ਹੀ ਪ੍ਰਿੰਸੀਪਲ ਦਿਵਸ ਵੀ ਮਨਾਇਆ ਗਿਆ, ਜਿਸ ਦੌਰਾਨ ਸਕੂਲ ਦੀ ਪ੍ਰਿੰਸੀਪਲ ਜੀ ਦੇ ਯੋਗਦਾਨ ਅਤੇ ਮਿਹਨਤ ਦੀ ਸ਼ਲਾਘਾ ਕੀਤੀ ਗਈ। ਵਿਦਿਆਰਥੀਆਂ ਅਤੇ ਸਟਾਫ ਵੱਲੋਂ ਉਨ੍ਹਾਂ ਲਈ ਧੰਨਵਾਦ ਸੰਦੇਸ਼ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਸਕੂਲ ਦੀ ਪ੍ਰਿੰਸੀਪਲ ਅਨੁਪ੍ਰੀਤ ਕੌਰ ਨੇ ਆਪਣੇ ਸੰਬੋਧਨ ਵਿੱਚ ਮਜ਼ਦੂਰਾਂ ਦੀ ਮਿਹਨਤ ਨੂੰ ਸਮਾਜ ਦੀ ਨੀਂਹ ਦੱਸਿਆ ਅਤੇ ਵਿਦਿਆਰਥੀਆਂ ਨੂੰ ਹਰ ਵਰਗ ਦਾ ਸਤਿਕਾਰ ਕਰਨ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਕ ਸਫਲ ਸੰਸਥਾ ਦੇ ਪਿੱਛੇ ਹਰ ਵਿਅਕਤੀ ਦਾ ਯੋਗਦਾਨ ਹੁੰਦਾ ਹੈ। ਇਹ ਸਮਾਗਮ ਸਭ ਲਈ ਪ੍ਰੇਰਣਾਦਾਇਕ ਅਤੇ ਯਾਦਗਾਰ ਬਣਿਆ। ਸਕੂਲ ਪਰਿਵਾਰ ਨੇ ਇਸ ਦਿਨ ਨੂੰ ਖੁਸ਼ੀ, ਸਨਮਾਨ ਅਤੇ ਏਕਤਾ ਦੇ ਭਾਵ ਨਾਲ ਮਨਾਇਆ।