ਪੁਰਾਣੀ ਪੈਨਸ਼ਨ ਅਤੇ ਪੇਅ ਸਕੇਲ ਬਹਾਲੀ ਲਈ ਮੁਲਾਜ਼ਮਾਂ ਦਾ ਵੱਡਾ ਇਕੱਠ
ਪੁਰਾਣੀ ਪੈਨਸ਼ਨ ਅਤੇ ਪੇਅ ਸਕੇਲ ਬਹਾਲੀ ਲਈ ਮੁਲਾਜ਼ਮਾਂ ਦਾ ਵੱਡਾ ਇਕੱਠ
Publish Date: Sun, 10 May 2026 03:52 PM (IST)
Updated Date: Sun, 10 May 2026 03:54 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ : ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਤੇ ਪੁਰਾਣੇ ਭੱਤੇ ਬਹਾਲੀ ਮੋਰਚਾ (ਪੰਜਾਬ) ਜ਼ਿਲ੍ਹਾ ਫ਼ਿਰੋਜ਼ਪੁਰ ਵੱਲੋਂ ਜ਼ੀਰਾ ਵਿਖੇ ਇਕ ਵਿਸ਼ਾਲ ਕਨਵੈਨਸ਼ਨ ਆਯੋਜਿਤ ਕੀਤੀ ਗਈ। ਕਨਵੈਨਸ਼ਨ ਦੌਰਾਨ 17 ਮਈ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਸੂਬਾ ਪੱਧਰੀ ਰੈਲੀ ਵਿੱਚ ਫ਼ਿਰੋਜ਼ਪੁਰ ਤੋਂ ਭਰਵੀਂ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਗਿਆ। ਇਸ ਮੌਕੇ ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਛੱਜਲਵੱਡੀ ਮੁੱਖ ਬੁਲਾਰੇ ਵਜੋਂ ਹਾਜ਼ਰ ਹੋਏ, ਜਦਕਿ ਡੀਟੀਐੱਫ ਪੰਜਾਬ ਦੇ ਸੂਬਾ ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸਤੋਂ ਇਲਾਵਾ ਡੀਟੀਐੱਫ ਦੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਹਰਾਜ, 6635 ਈਟੀਟੀ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ਼, ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਸੂਬਾਈ ਆਗੂ ਰਜਿੰਦਰ ਸਿੰਘ ਸੰਧਾ, ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਆਗੂ ਲਵਪ੍ਰੀਤ ਹਾਂਡਾ, ਪੰਜਾਬ ਪੇਅ ਸਕੇਲ ਸਾਂਝਾ ਫਰੰਟ ਦੇ ਸ਼ਲਿੰਦਰ ਕੰਬੋਜ਼ ਅਤੇ ਡੀਟੀਐੱਫ ਦੇ ਆਗੂ ਰਾਜ ਕੁਮਾਰ ਮਹਿਰੋਕ ਨੇ ਵੀ ਮੁਲਾਜ਼ਮਾਂ ਦੇ ਹੱਕਾਂ ਸਬੰਧੀ ਆਪਣੇ ਵਿਚਾਰ ਰੱਖੇ। ਸਮਾਗਮ ਦੌਰਾਨ ਡੀਟੀਐੱਫ ਦੇ ਸੂਬਾ ਕਮੇਟੀ ਮੈਂਬਰ ਸਰਬਜੀਤ ਸਿੰਘ ਭਾਵੜਾ ਨੇ ਸਟੇਜ ਸਕੱਤਰ ਦੀ ਭੂਮਿਕਾ ਬਖੂਬੀ ਨਿਭਾਈ। ਇਸ ਮੌਕੇ ਗੁਰਵਿੰਦਰ ਸਿੰਘ ਖੋਸਾ, ਅਮਿਤ ਕੁਮਾਰ, ਰਾਜ ਕੁਮਾਰ ਮਹਿਰੋਕ, ਸਵਰਨ ਸਿੰਘ, ਗਗਨ ਮਿੱਤਲ, ਸੰਦੀਪ ਕੁਮਾਰ ਮਖੂ, ਹਰਵਿੰਦਰ ਸਿੱਧੂ,ਰਾਮ ਕੁਮਾਰ, ਹਰਜਿੰਦਰ ਸਿੰਘ ਜਨੇਰ, ਸੁਮਿਤ ਕੰਬੋਜ਼, ਪ੍ਰਦੀਪ ਕੰਬੋਜ਼, ਸੰਦੀਪ ਗੋਲੂਕੇ, ਅਮਿਤ ਕੰਬੋਜ, ਵਰਿੰਦਰਪਾਲ ਸਿੰਘ ਖਾਲਸਾ, ਜਗਜੀਤ ਸਿੰਘ ਤਲਵੰਡੀ, ਬਖਸੀਸ ਸਿੰਘ, ਅਨੀਸ਼ ਨਾਗਪਾਲ ਤੇ ਪ੍ਰਵੀਨ ਕੁਮਾਰ ਵੀ ਹਾਜ਼ਰ ਸਨ।