ਹੇਮਕੁੰਟ ਸਕੂਲ ’ਚ ਨੰਨ੍ਹੇ ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ
ਹੇਮਕੁੰਟ ਸਕੂਲ ਵਿੱਚ ਨੰਨੇ ਤਾਰਿਆਂ ਨੇ ਕਿੰਡਰਗਾਰਟਨ ਗ੍ਰੈਜੂਏਸ਼ਨ ਸਮਾਰੋਹ ਦੌਰਾਨ ਮੋਹ ਲਏ ਦਿਲ
Publish Date: Fri, 24 Apr 2026 04:40 PM (IST)
Updated Date: Fri, 24 Apr 2026 04:43 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ : ਸ੍ਰੀ ਹੇਮਕੁੰਟ ਇੰਟਰਨੈਸ਼ਨਲ ਸਕੂਲ ’ਚ ਕਿੰਡਰਗਾਰਟਨ ਦੇ ਨੰਨੇ-ਮੁੰਨੇ ਬੱਚਿਆਂ ਲਈ ਤਿੰਨ ਦਿਨਾਂ ਗ੍ਰੈਜੂਏਸ਼ਨ ਸਮਾਰੋਹ ਕਰਵਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐੱਮਡੀ ਰਣਜੀਤ ਕੌਰ ਸੰਧੂ, ਪ੍ਰਿੰਸੀਪਲ ਸੋਨੀਆਂ ਸ਼ਰਮਾ, ਪ੍ਰਿੰਸੀਪਲ ਰਮਨਜੀਤ ਕੌਰ ਅਤੇ ਆਏ ਹੋਏ ਮਹਿਮਾਨਾਂ ਵੱਲੋਂ ਸ਼ਮਾਂ ਰੋਸ਼ਨ ਕਰਕੇ ਕੀਤੀ ਗਈ। ਇਹ ਸਮਾਰੋਹ ਬੱਚਿਆਂ ਦੀ ਮਿਹਨਤ ਅਤੇ ਉਨ੍ਹਾਂ ਦੀਆਂ ਛੋਟੀਆਂ-ਛੋਟੀਆਂ ਪ੍ਰਾਪਤੀਆਂ ਦਾ ਜਸ਼ਨ ਸੀ। ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐੱਮ.ਡੀ ਰਣਜੀਤ ਕੌਰ ਸੰਧੂ ਨੇ ਕਿਹਾ ਕਿ ਬੱਚਿਆਂ ਦੀ ਬੁਨਿਆਦੀ ਸਿੱਖਿਆ ਹੀ ਉਨ੍ਹਾਂ ਦੇ ਭਵਿੱਖ ਦੀ ਮਜ਼ਬੂਤ ਨੀਂਹ ਬਣਦੀ ਹੈ। ਉਨ੍ਹਾਂ ਮਾਪਿਆਂ ਅਤੇ ਅਧਿਆਪਕਾਂ ਦੀ ਭੂਮਿਕਾ ਦੀ ਸਰਾਹਨਾ ਕਰਦਿਆਂ ਕਿਹਾ ਕਿ ਸਾਂਝੇ ਯਤਨਾਂ ਨਾਲ ਹੀ ਬੱਚੇ ਕਾਮਯਾਬੀ ਦੀਆਂ ਉੱਚੀਆਂ ਮੰਜਿਲਾਂ ਤੱਕ ਪਹੁੰਚ ਸਕਦੇ ਹਨ। ਪ੍ਰਿੰਸੀਪਲ ਸੋਨੀਆਂ ਸ਼ਰਮਾ ਨੇ ਗ੍ਰੈਜੂਏਟ ਹੋਣ ਵਾਲੇ ਬੱਚਿਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਲੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।