ਦੇਸ਼ ਭਰ ’ਚ ‘ਸਬਕਾ ਸਾਥ, ਸਬਕਾ ਵਿਕਾਸ’ ਨੂੰ ਮਿਲਿਆਸਮਰਥਨ : ਜ਼ੀਰਾ
ਦੇਸ਼ ਭਰ ’ਚ ਕਮਲ ਖਿੜਿਆ, ਸਬਕਾ ਸਾਥ, ਸਬਕਾ ਵਿਕਾਸ”ਨੂੰ ਮਿਲਿਆ ਭਾਰੀ ਸਮਰਥਨ: ਅਵਤਾਰ ਸਿੰਘ ਜ਼ੀਰਾ
Publish Date: Wed, 06 May 2026 04:34 PM (IST)
Updated Date: Wed, 06 May 2026 04:35 PM (IST)

ਪੱਤਰ ਪ੍ਰੇਰਕ,ਪੰਜਾਬੀ ਜਾਗਰਣ, ਜ਼ੀਰਾ : ਵੱਖ-ਵੱਖ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਨੂੰ ਮਿਲੀ ਸ਼ਾਨਦਾਰ ਜਿੱਤ ਤੋਂ ਬਾਅਦ ਫਿਰੋਜ਼ਪੁਰ ਜ਼ਿਲ੍ਹੇ ਵਿਚ ਭਾਜਪਾ ਆਗੂਆਂ ਅਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਜ਼ਿਲ੍ਹਾ ਫਿਰੋਜ਼ਪੁਰ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਹਲਕਾ ਇੰਚਾਰਜ਼ ਅਵਤਾਰ ਸਿੰਘ ਜ਼ੀਰਾ, ਮੰਡਲ ਪ੍ਰਧਾਨ ਸ਼ਹਿਰੀ ਵਿਸ਼ਾਲ ਸੂਦ ਵਿੱਕੀ, ਬੁੱਧੀਜੀਵੀ ਸੈੱਲ ਦੇ ਕਨਵੀਨਰ ਐਡਵੋਕੇਟ ਤਰੁਣ ਝੱਟਾ ਅਤੇ ਨੰਬਰਦਾਰ ਰਾਜੀਵ ਸ਼ਰਮਾ ਭੋਲਾ ਨੇ ਇਸ ਇਤਿਹਾਸਕ ਜਿੱਤ ਨੂੰ ਦੇਸ਼ ਦੀ ਜਨਤਾ ਵੱਲੋਂ ‘ਵਿਕਾਸ, ਵਿਸ਼ਵਾਸ ਤੇ ਸੁਸ਼ਾਸਨ’ ਦੀ ਨੀਤੀ ’ਤੇ ਲਗਾਈ ਮੋਹਰ ਕਰਾਰ ਦਿੱਤਾ। ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੀ ਰਾਸ਼ਟਰੀ ਲੀਡਰਸ਼ਿਪ ਅਤੇ ਦੇਸ਼ ਭਰ ਦੇ ਲੱਖਾਂ ਸਮਰਪਿਤ ਵਰਕਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਚੋਣ ਨਤੀਜਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਦੇਸ਼ ਦੀ ਜਨਤਾ ਹੁਣ ਸਿਰਫ਼ ਵਿਕਾਸ ਅਤੇ ਸਥਿਰਤਾ ਦੀ ਰਾਜਨੀਤੀ ਨੂੰ ਹੀ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ “ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ” ਦਾ ਸੰਦੇਸ਼ ਲੋਕਾਂ ਦੇ ਦਿਲਾਂ ਤੱਕ ਪਹੁੰਚ ਚੁੱਕਾ ਹੈ ਅਤੇ ਭਾਜਪਾ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਵੱਡਾ ਸਮਰਥਨ ਮਿਲ ਰਿਹਾ ਹੈ।ਅਵਤਾਰ ਸਿੰਘ ਜ਼ੀਰਾ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਪ੍ਰਾਪਤੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਇਹ ਜਿੱਤ ਸਿਰਫ਼ ਇਕ ਪਾਰਟੀ ਦੀ ਨਹੀਂ, ਸਗੋਂ ਉਨ੍ਹਾਂ ਕਰੋੜਾਂ ਭਾਰਤੀਆਂ ਦੀ ਜਿੱਤ ਹੈ ਜੋ ਦੇਸ਼ ਨੂੰ ਵਿਕਸਤ ਅਤੇ ਵਿਸ਼ਵ ਸ਼ਕਤੀ ਵਜੋਂ ਦੇਖਣਾ ਚਾਹੁੰਦੇ ਹਨ।