ਪੱਛਮੀ ਬੰਗਾਲ ’ਚ ਜਿੱਤ ਦੀ ਖ਼ੁਸ਼ੀ ’ਚ ਆਤਿਸ਼ਬਾਜ਼ੀ
ਪੱਛਮੀ ਬੰਗਾਲ ’ਚ ਖਿੜਿਆ ਕਮਲ ਦਾ ਫੁੱਲ ਵੰਡੇ ਗਏ ਲੱਡੂ ਅਤੇ ਚਲਾਈ ਗਈ ਆਤਿਸ਼ਬਾਜੀ
Publish Date: Wed, 06 May 2026 04:14 PM (IST)
Updated Date: Wed, 06 May 2026 04:17 PM (IST)

ਦੀਪਕ ਵਧਾਵਨ, ਪੰਜਾਬੀ ਜਾਗਰਣ ਗੁਰੂਹਰਸਹਾਏ : ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ 2026 ਦੇ ਨਤੀਜੇ ਇਤਿਹਾਸਕ ਸਾਬਤ ਹੋਏ ਹਨ, ਜਿੱਥੇ ਲੋਕਾਂ ਦੀ ਤਾਕਤ ਨੇ ਫਿਰ ਇਕ ਵਾਰ ਆਪਣਾ ਫੈਸਲਾ ਸੁਣਾਇਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਆਗੂ ਦੀਪਕ ਸ਼ਰਮਾ ਵੱਲੋਂ ਕੀਤਾ ਗਿਆ । ਹੋਈ ਜਿੱਤ ਤੇ ਦੀਪਕ ਸ਼ਰਮਾ ਫਾਰਮ ਹਾਊਸ ਵਿਖੇ ਭਾਜਪਾ ਦੇ ਆਗੂ ਵਰਕਰਾਂ ਦਾ ਇਕ ਵੱਡਾ ਇਕੱਠ ਹੋਇਆ ਅਤੇ ਜਿੱਤ ਦੀ ਖੁਸ਼ੀ ਸਾਂਝੀ ਕੀਤੀ ਗਈ। ਇਸ ਮੌਕੇ ਦੀਪਕ ਸ਼ਰਮਾ ਨੇ ਸਾਰੇ ਭਾਜਪਾ ਆਗੂਆਂ ਵਰਕਰਾਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਆਤਿਸ਼ਬਾਜ਼ੀ ਕਰਕੇ ਖੁਸ਼ੀ ਪ੍ਰਗਟਾਈ ਗਈ। ਭਾਜਪਾ ਆਗੂ ਦੀਪਕ ਸ਼ਰਮਾ ਨੇ ਕਿਹਾ ਕਿ ਇਸ ਜਿੱਤ ਤੋਂ ਬਾਅਦ ਹੁਣ ਸਾਰੀਆਂ ਨਜ਼ਰਾਂ 2027 ਦੇ ਪੰਜਾਬ ਵਿਧਾਨ ਸਭਾ ਚੋਣਾਂ ’ਤੇ ਟਿਕ ਗਈਆਂ ਹਨ ਅਤੇ ਰਾਜਨੀਤਿਕ ਮਾਹੌਲ ਵਿੱਚ ਇਹ ਚਰਚਾ ਤੇਜ਼ ਹੋ ਰਹੀ ਹੈ ਕਿ ਜਿਵੇਂ ਪੱਛਮੀ ਬੰਗਾਲ ਵਿੱਚ ਮਮਤਾ ਬੈਨਰਜੀ ਦੀ ਸਰਕਾਰ ਲੋਕਾਂ ਦਾ ਭਰੋਸਾ ਗੁਆ ਬੈਠੀ, ਉਸੇ ਤਰ੍ਹਾਂ ਅੱਜ ਪੰਜਾਬ ਵਿੱਚ ਆਮ ਆਦਮੀ ਪਾਰਟੀ ਵੀ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਲੋਕਾਂ ਵਿੱਚ ਨਾਰਾਜ਼ਗੀ ਵਧ ਰਹੀ ਹੈ ਅਤੇ ਨਸ਼ੇ ਦੀ ਸਮੱਸਿਆ ਹੋਰ ਗੰਭੀਰ ਹੋ ਚੁੱਕੀ ਹੈ, ਤੇ ਰਾਜ ’ਤੇ ਲਗਭਗ 4.5 ਲੱਖ ਕਰੋੜ ਰੁਪਏ ਦਾ ਕਰਜ਼ਾ ਚੜ੍ਹ ਚੁੱਕਾ ਹੈ ,ਕਾਨੂੰਨ-ਵਿਵਸਥਾ ਨੂੰ ਲੈ ਕੇ ਵੀ ਸਵਾਲ ਖੜੇ ਹੋ ਰਹੇ ਹਨ, ਕਿਉਂਕਿ ਆਏ ਦਿਨ ਅਪਰਾਧਿਕ ਘਟਨਾਵਾਂ ਦੀਆਂ ਖ਼ਬਰਾਂ ਲੋਕਾਂ ਨੂੰ ਚਿੰਤਿਤ ਕਰ ਰਹੀਆਂ ਹਨ। ਦੀਪਕ ਸ਼ਰਮਾ ਨੇ ਕਿਹਾ ਕਿ ਸਮਾਜ ਦੇ ਹਰ ਵਰਗ ਵਿੱਚ ਇਹ ਅਹਿਸਾਸ ਵਧ ਰਿਹਾ ਹੈ ਕਿ ਜਿਨ੍ਹਾਂ ਲੋਕਾਂ ਨੇ ਵੱਡੀ ਉਮੀਦ ਨਾਲ ਵੋਟ ਦਿੱਤੀ ਸੀ, ਉਹ ਅੱਜ ਆਪਣੇ ਆਪ ਨੂੰ ਨਿਰਾਸ਼ ਮਹਿਸੂਸ ਕਰ ਰਹੇ ਹਨ, ਗ੍ਰਾਮੀਣ ਤੋਂ ਲੈ ਕੇ ਸ਼ਹਿਰੀ ਇਲਾਕਿਆਂ ਤੱਕ ਲੋਕ ਬਦਲਾਅ ਦੀ ਗੱਲ ਕਰ ਰਹੇ ਹਨ ਅਤੇ ਰਾਜਨੀਤਿਕ ਵਿਸ਼ਲੇਸ਼ਕਾਂ ਦਾ ਕਹਿਣਾ ਹੈ ਕਿ ਹੁਣ ਪੰਜਾਬ ਵਿੱਚ ਵੀ ਬਦਲਾਅ ਦੀ ਲਹਿਰ ਦੇ ਸੰਕੇਤ ਮਿਲ ਰਹੇ ਹਨ, ਲੋਕ ਇੱਕ ਅਜਿਹੀ ਸਰਕਾਰ ਦੀ ਉਮੀਦ ਕਰ ਰਹੇ ਹਨ ਜੋ ਵਿਕਾਸ, ਸੁਰੱਖਿਆ ਅਤੇ ਰੋਜ਼ਗਾਰ ’ਤੇ ਧਿਆਨ ਦੇਵੇ।