Ludhiana News : ਝਗੜੇ ਨੇ ਧਾਰਿਆ ਖ਼ੂਨੀ ਰੂਪ, ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦਾ ਕਤਲ
ਰੇਲਵੇ ਸਟੇਸ਼ਨ ਕੋਲ ਨੌਜਵਾਨਾਂ ਵਿਚਕਾਰ ਹੋਏ ਝਗੜੇ ਨੇ ਉਸ ਵੇਲੇ ਭਿਆਨਕ ਰੂਪ ਧਾਰਨ ਕਰ ਲਿਆ ਜਦੋਂ ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਲੜਕੇ ਨੂੰ ਗੰਭੀਰ ਰੂਪ ਵਿੱਚ ਫੱਟੜ ਕਰ ਦਿੱਤਾ ਗਿਆ। ਜ਼ਖ਼ਮੀ ਨੌਜਵਾਨ ਦੀ ਹਸਪਤਾਲ ਵਿੱਚ ਮੌਤ ਹੋ ਗਈ।
Publish Date: Mon, 26 Aug 2024 05:33 PM (IST)
Updated Date: Mon, 26 Aug 2024 06:28 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ : ਰੇਲਵੇ ਸਟੇਸ਼ਨ ਕੋਲ ਨੌਜਵਾਨਾਂ ਵਿਚਕਾਰ ਹੋਏ ਝਗੜੇ ਨੇ ਉਸ ਵੇਲੇ ਭਿਆਨਕ ਰੂਪ ਧਾਰਨ ਕਰ ਲਿਆ ਜਦੋਂ ਤੇਜ਼ਧਾਰ ਹਥਿਆਰ ਨਾਲ ਵਾਰ ਕਰ ਕੇ ਲੜਕੇ ਨੂੰ ਗੰਭੀਰ ਰੂਪ ਵਿੱਚ ਫੱਟੜ ਕਰ ਦਿੱਤਾ ਗਿਆ। ਜ਼ਖ਼ਮੀ ਨੌਜਵਾਨ ਦੀ ਹਸਪਤਾਲ ਵਿੱਚ ਮੌਤ ਹੋ ਗਈ। ਸੂਚਨਾ ਮਿਲਣ ’ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤਾ ਹੈ।
ਪ੍ਰਾਪਤ ਕੀਤੀ ਜਾਣਕਾਰੀ ਮੁਤਾਬਕ ਐਤਵਾਰ ਦੇਰ ਰਾਤ ਰੇਲਵੇ ਸਟੇਸ਼ਨ ਦੇ ਸਾਹਮਣੇ ਜੇਐੱਮਡੀ ਮਾਲ ਦੇ ਬਾਹਰ ਕਿਸੇ ਵਿਵਾਦ ਦੇ ਚਲਦੇ ਦੋ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਘੇਰ ਕੇ ਉਸ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਹਮਲੇ ਦੇ ਦੌਰਾਨ ਨੌਜਵਾਨ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਿਆ।
ਝਗੜੇ ਦੀ ਸੂਚਨਾ ਮਿਲਦੇ ਹੀ ਪੀਸੀਆਰ ਦਸਤਾ ਮੌਕੇ 'ਤੇ ਪਹੁੰਚਿਆ ਅਤੇ ਫੱਟੜ ਹੋਏ ਲੜਕੇ ਨੂੰ ਸਿਵਲ ਹਸਪਤਾਲ ਪਹੁੰਚਾਇਆ। ਡਾਕਟਰਾਂ ਨੇ ਜ਼ਖ਼ਮੀ ਨੌਜਵਾਨ ਨੂੰ ਮ੍ਰਿਤਕ ਘੋਸਿਤ ਕਰ ਦਿੱਤਾ। ਕਤਲ ਹੋਏ ਨੌਜਵਾਨ ਦੀ ਪਛਾਣ ਰੇਲਵੇ ਸਟੇਸ਼ਨ ਦੇ ਲਾਗੇ ਰਹਿਣ ਵਾਲੇ ਸੰਦੀਪ ਵਜੋਂ ਹੋਈ ਹੈl ਇਸ ਮਾਮਲੇ ਵਿੱਚ ਪੁਲਿਸ ਨੇ ਕੇਸ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।