ਕਾਊਂਟਰ ਇੰਟੈਲੀਜੈਂਸ ਦੀ ਵੱਡੀ ਕਾਰਵਾਈ: ਦੋ ਹੈਂਡ ਗ੍ਰਨੇਡਾਂ ਸਮੇਤ ਅੱਤਵਾਦੀ ਮਾਡਿਊਲ ਨਾਲ ਜੁੜੇ 2 ਵਿਅਕਤੀ ਕਾਬੂ, ਅਣਸੁਖਾਵੀਂ ਘਟਨਾ ਨੂੰ ਕੀਤਾ ਨਾਕਾਮ
ਸਹਾਇਕ ਇੰਸਪੈਕਟਰ ਜਨਰਲ ਆਫ਼ ਪੁਲਿਸ (ਏਆਈਜੀ) ਸੀਆਈ ਬਠਿੰਡਾ ਅਵਨੀਤ ਕੌਰ ਸਿੱਧੂ ਨੇ ਕਿਹਾ ਕਿ ਪੁਲਿਸ ਟੀਮਾਂ ਨੂੰ ਇਕ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀਆਂ ਤੋਂ ਹੈਂਡ ਗ੍ਰਨੇਡ ਮਿਲੇ ਹਨ।
Publish Date: Thu, 19 Mar 2026 08:28 AM (IST)
Updated Date: Thu, 19 Mar 2026 08:31 AM (IST)
ਰਿਤਿਸ਼ ਕੁੱਕੜ.ਪੰਜਾਬੀ ਜਾਗਰਣ,ਫਾਜ਼ਿਲਕਾ : ਕਾਊਂਟਰ ਇੰਟੈਲੀਜੈਂਸ ਸੀਆਈ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹੈਂਡ ਗ੍ਰਨੇਡ ਬਰਾਮਦ ਕਰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਫਾਜ਼ਿਲਕਾ ਵਿਖੇ ਮੁਕਦਮਾ ਦਰਜ ਕੀਤਾ। ਸਹਾਇਕ ਇੰਸਪੈਕਟਰ ਜਨਰਲ ਆਫ਼ ਪੁਲਿਸ (ਏਆਈਜੀ) ਸੀਆਈ ਬਠਿੰਡਾ ਅਵਨੀਤ ਕੌਰ ਸਿੱਧੂ ਨੇ ਕਿਹਾ ਕਿ ਪੁਲਿਸ ਟੀਮਾਂ ਨੂੰ ਇਕ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਅੱਤਵਾਦੀ ਮਾਡਿਊਲ ਨਾਲ ਜੁੜੇ ਦੋ ਵਿਅਕਤੀਆਂ ਤੋਂ ਹੈਂਡ ਗ੍ਰਨੇਡ ਮਿਲੇ ਹਨ। ਉਨ੍ਹਾਂ ਦੱਸਿਆ ਕਿ ਮੋਗਾ-ਫਿਰੋਜ਼ਪੁਰ ਰੋਡ ਤੋਂ ਦੋਵਾਂ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹੈਂਡ ਗ੍ਰਨੇਡ ਬਰਾਮਦ ਕੀਤੇ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬੂਟਾ ਸਿੰਘ ਉਰਫ਼ ਗੁਰਪ੍ਰੀਤ ਸਿੰਘ ਉਰਫ਼ ਗੋਪੂ, ਜੋ ਕਿ ਫਿਰੋਜ਼ਪੁਰ ਦੇ ਗਿੱਲਵਾਲੀ ਦਾ ਰਹਿਣ ਵਾਲਾ ਹੈ ਅਤੇ ਹਰਮੰਦਰ ਸਿੰਘ ਉਰਫ਼ ਨਿੱਕਾ, ਜੋ ਕਿ ਮੋਗਾ ਦੇ ਮੋਠਾਂਵਾਲੀ ਦਾ ਰਹਿਣ ਵਾਲਾ ਹੈ, ਵਜੋਂ ਹੋਈ ਹੈ। ਉਨਾਂ ਕਿਹਾ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ।