ਮਖੂ ਪੁਲਿਸ ਦੀ ਸਖ਼ਤੀ ਨਾਲ ਨਸ਼ਾ ਮਾਫੀਆ ਤੇ ਲੁਟੇਰੇ ਬੈਕਫੁੱਟ ’ਤੇ
ਮਖੂ ਪੁਲਿਸ ਦੀ ਸਖ਼ਤੀ ਨਾਲ ਨਸ਼ਾ ਮਾਫੀਆ ਤੇ ਲੁਟੇਰੇ ਬੈਕਫੁੱਟ ’ਤੇ
Publish Date: Mon, 04 May 2026 03:43 PM (IST)
Updated Date: Mon, 04 May 2026 03:44 PM (IST)
ਪੱਤਰ ਪ੍ਰੇਰਕ,ਪੰਜਾਬੀ ਜਾਗਰਣ, ਜ਼ੀਰਾ : ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਨੇ ਮਖੂ ਦੇ ਥਾਣਾ ਮੁਖੀ ਇੰਸਪੈਕਟਰ ਗੁਰਮੀਤ ਸਿੰਘ ਦੇ ਹੱਕ ਵਿੱਚ ਖੜ੍ਹਦਿਆਂ ਕਿਹਾ ਹੈ ਕਿ ਕੁਝ ਅਸਮਾਜਿਕ ਤੱਤ ਅਤੇ ਨਿੱਜੀ ਰੰਜਿਸ਼ ਰੱਖਣ ਵਾਲੇ ਲੋਕ ਪੁਲਿਸ ਦੀ ਸਖ਼ਤ ਕਾਰਵਾਈ ਤੋਂ ਘਬਰਾ ਕੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਮਖੂ ਖੇਤਰ ਵਿਚ ਲੰਮੇ ਸਮੇਂ ਤੋਂ ਨਸ਼ਾ ਤਸਕਰੀ, ਲੁੱਟ-ਖੋਹ ਅਤੇ ਚੋਰੀਆਂ ਦੀਆਂ ਵਾਰਦਾਤਾਂ ਕਾਰਨ ਲੋਕ ਡਰ ਅਤੇ ਅਸੁਰੱਖਿਆ ਦੇ ਮਾਹੌਲ ਵਿਚ ਜੀ ਰਹੇ ਸਨ। ਸੰਧੂ ਨੇ ਕਿਹਾ ਕਿ ਜਦੋਂ ਤੋਂ ਇੰਸਪੈਕਟਰ ਗੁਰਮੀਤ ਸਿੰਘ ਨੇ ਥਾਣਾ ਮਖੂ ਦਾ ਕਾਰਜਭਾਰ ਸੰਭਾਲਿਆ ਹੈ, ਉਦੋਂ ਤੋਂ ਹੀ ਨਸ਼ਾ ਤਸਕਰਾਂ ਅਤੇ ਅਪਰਾਧਿਕ ਤੱਤਾਂ ਖ਼ਿਲਾਫ਼ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਗਈ ਹੈ। ਪੁਲਿਸ ਦੀ ਲਗਾਤਾਰ ਸਖ਼ਤੀ ਕਾਰਨ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਵਿੱਚ ਕਾਬਿਲੇ-ਗੌਰ ਸੁਧਾਰ ਦੇਖਣ ਨੂੰ ਮਿਲਿਆ ਹੈ। ਸੰਧੂ ਨੇ ਕਿਹਾ ਕਿ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਵਾਲੇ ਅਧਿਕਾਰੀਆਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਨਾ ਬਹੁਤ ਨਿੰਦਣਯੋਗ ਹੈ।