ਗੁਰੂਹਰਸਹਾਏ ਵਿਖੇ ਘਰ 'ਚ ਦਾਖਲ ਹੋ ਕੇ ਵਿਅਕਤੀ ਤੇ ਉਸਦੇ ਪਰਿਵਾਰ ਦੀ ਕੀਤੀ ਕੁੱਟਮਾਰ, ਜ਼ਖਮੀ; ਪੁਲਿਸ ਨੇ ਮਾਮਲਾ ਕੀਤਾ ਦਰਜ
ਪੀੜਤ ਨੇ ਦੱਸਿਆ ਕਿ ਦੋਸ਼ੀ ਛਿੰਦਾ ਸਿੰਘ ਉਸਦੀ ਪਤਨੀ ਅਤੇ ਉਸਦਾ ਲੜਕਾ ਸਤਪਾਲ ਸਿੰਘ ਉਸਦੀਆਂ ਲੜਕੀਆਂ ’ਤੇ ਬੁਰੀ ਨਜ਼ਰ ਰੱਖਦੇ ਹਨ, ਜਿਸ ਕਾਰਨ ਦੋਸ਼ੀਅਨ ਨੇ ਉਕਤ ਘਟਨਾ ਨੂੰ ਅੰਜਾਮ ਦਿੱਤਾ ਹੈ। ਮਾਮਲੇ ਦੀ ਜਾਂਚ ਕਰ ਰਹੇ ਜਸਪਾਲ ਚੰਦ ਨੇ ਦੱਸਿਆ ਕਿ ਪੁਲਿਸ ਨੇ ਉਕਤ ਮਾਮਲੇ ਵਿਚ ਛਿੰਦਾ ਅਤੇ ਸਤਪਾਲ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Publish Date: Sun, 16 Nov 2025 02:36 PM (IST)
Updated Date: Sun, 16 Nov 2025 02:41 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਗੁਰੂਹਰਸਹਾਏ: ਗੁਰੂਹਰਸਹਾਏ ਵਿਖੇ ਕੁਝ ਦਿਨ ਪਹਿਲਾਂ ਇਕ ਵਿਅਕਤੀ ਦੇ ਘਰ ਵਿਚ ਦਾਖਲ ਹੋ ਕੇ ਉਸ ਨੂੰ ਅਤੇ ਉਸਦੇ ਪਰਿਵਾਰ ਨੂੰ ਕੁੱਟਮਾਰ ਕਰਕੇ ਜ਼ਖ਼ਮੀ ਕਰਨ ਵਾਲੇ ਪਿਓ-ਪੁੱਤਰ ਖਿਲਾਫ ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ ਕੁੱਟਮਾਰ ਕਰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਗੁਰੂਹਰਸਹਾਏ ਦੇ ਏਐੱਸਆਈ ਜਸਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੇ ਬਿਆਨ ਵਿਚ ਸ਼ਿਕਾਇਤਕਰਤਾ ਰਾਜ ਸਿੰਘ ਪੁੱਤਰ ਜੈਲਾ ਸਿੰਘ ਵਾਸੀ ਪੰਜੇਕੇ ਉਤਾੜ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਛਿੰਦਾ ਸਿੰਘ ਅਤੇ ਉਸਦੇ ਬੇਟੇ ਸਤਪਾਲ ਸਿੰਘ ਵਾਸੀ ਪਿੰਡ ਪੰਜੇਕੇ ਉਤਾੜ ਨੇ ਉਸਦੇ ਘਰ ਵਿੱਚ ਦਾਖਲ ਹੋ ਕੇ ਪੀੜਤ ਅਤੇ ਉਸਦੇ ਪਰਿਵਾਰ ਨਾਲ ਕੁੱਟਮਾਰ ਕੀਤੀ ਸੀ ਅਤੇ ਉਨ੍ਹਾਂ ਨੂੰ ਜ਼ਖਮੀ ਕਰ ਦਿੱਤਾ ਸੀ। ਪੀੜਤ ਨੇ ਦੱਸਿਆ ਕਿ ਦੋਸ਼ੀ ਛਿੰਦਾ ਸਿੰਘ ਉਸਦੀ ਪਤਨੀ ਅਤੇ ਉਸਦਾ ਲੜਕਾ ਸਤਪਾਲ ਸਿੰਘ ਉਸਦੀਆਂ ਲੜਕੀਆਂ ’ਤੇ ਬੁਰੀ ਨਜ਼ਰ ਰੱਖਦੇ ਹਨ, ਜਿਸ ਕਾਰਨ ਦੋਸ਼ੀਅਨ ਨੇ ਉਕਤ ਘਟਨਾ ਨੂੰ ਅੰਜਾਮ ਦਿੱਤਾ ਹੈ। ਮਾਮਲੇ ਦੀ ਜਾਂਚ ਕਰ ਰਹੇ ਜਸਪਾਲ ਚੰਦ ਨੇ ਦੱਸਿਆ ਕਿ ਪੁਲਿਸ ਨੇ ਉਕਤ ਮਾਮਲੇ ਵਿਚ ਛਿੰਦਾ ਅਤੇ ਸਤਪਾਲ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।