ਵਿਅਕਤੀ ’ਤੇ ਅਣਪਛਾਤਿਆਂ ਨੇ ਕੀਤਾ ਹਥਿਆਰਾਂ ਨਾਲ ਜਾਨਲੇਵਾ ਹਮਲਾ
ਵਿਅਕਤੀ ’ਤੇ ਅਣਪਛਾਤੇ ਵਿਅਕਤੀਆਂ ਨੇ ਕੀਤਾ ਹਥਿਆਰਾਂ ਨਾਲ ਜਾਨਲੇਵਾ ਹਮਲਾ
Publish Date: Sun, 26 Apr 2026 03:28 PM (IST)
Updated Date: Mon, 27 Apr 2026 04:01 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ: ਫਿਰੋਜ਼ਪੁਰ ਵਿਖੇ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਹਥਿਆਰਾਂ ਨਾਲ ਹਮਲਾ ਕਰਨ ਦੇ ਦੋਸ਼ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਬਲਵਿੰਦਰ ਸਿੰਘ ਉਰਫ ਵਿੱਕੀ ਪੁੱਤਰ ਸ਼ਾਂਤ ਰਾਮ ਵਾਸੀ ਅਜੀਤ ਨਗਰ, ਬਸਤੀ ਬੋਰੀਆਂ ਫਿਰੋਜ਼ਪੁਰ ਸ਼ਹਿਰ ਨੇ ਦੱਸਿਆ ਕਿ ਮਿਤੀ 23 ਅਪ੍ਰੈਲ 2026 ਨੂੰ ਨਿਰਮਲ ਸਿੰਘ ਉਰਫ ਕਾਲਾ ਦੇ ਸਰਵਿਸ ਸਟੇਸ਼ਨ ’ਤੇ ਦਫਤਰ ਵਿਚ ਸਮੇਤ ਆਪਣੇ ਦੋਸਤਾਂ ਨਾਲ ਰੁਟੀਨ ਵਿਚ ਗੱਲਬਾਤਾਂ ਕਰ ਰਹੇ ਸੀ ਤਾਂ ਉਸ ਸਮੇਂ 4 ਅਣਪਛਾਤੇ ਵਿਅਕਤੀ ਜਿਨ੍ਹਾਂ ਦੇ ਹੱਥਾਂ ਵਿਚ ਮਾਰੂ ਹਥਿਆਰ ਫੜੇ ਹੋਏ ਸਨ ਆਏ, ਜਿਨ੍ਹਾਂ ਨੇ ਉਸ ਦੀ ਕੁੱਟਮਾਰ ਕਰਕੇ ਸੱਟਾਂ ਮਾਰੀਆਂ। ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਿਚੋਂ ਇਕ ਵਿਅਕਤੀ ਜਿਸ ਦੇ ਹੱਥ ਵਿਚ ਪਿਸਤੌਲ ਸੀ ਅਤੇ ਉਸ ਵੱਲ ਸਿੱਧਾ ਕੀਤਾ, ਜਿਸ ਨੇ ਪਿਸਤੌਲ ਲੋਡ ਕੀਤਾ ਹੋਇਆ ਸੀ। ਬਲਵਿੰਦਰ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੀ ਜਾਨ ਬਚਾ ਕੇ ਉਥੋਂ ਭੱਜ ਗਿਆ। ਸਹਾਇਕ ਥਾਣੇਦਾਰ ਜਗਰੂਪ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।