ਮੈਨੂਅਲ ਸਕਵੈਂਜਰ ਤੇ ਮੁੜ ਵਸੇਬਾ ਜ਼ਿਲ੍ਹਾ ਪੱਧਰੀ ਕਮੇਟੀ ਨੇ ਕੀਤੀ ਚਰਚਾ
ਮੈਨੂਅਲ ਸਕਵੈਂਜਰ ਅਤੇ ਮੁੜ ਵਸੇਬਾ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਹੋਈ
Publish Date: Mon, 13 Apr 2026 06:45 PM (IST)
Updated Date: Mon, 13 Apr 2026 06:49 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ: ਮੈਨੂਅਲ ਸਕਵੈਂਜਰ ਅਤੇ ਮੁੜ ਵਸੇਬਾ ਐਕਟ 2013 ਤਹਿਤ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਤਹਿਤ ਜ਼ਿਲ੍ਹਾ ਵਿਜੀਲੈਂਸ ਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਵਧੀਕ ਜ਼ਿਲ੍ਹਾ ਮੈਜਿਸਟਰੇਟ, ਫਿਰੋਜ਼ਪੁਰ, ਅਮਨਦੀਪ ਕੌਰ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿਚ ਕਮੇਟੀ ਦੇ ਸਮੂਹ ਸਰਕਾਰੀ ਅਤੇ ਗੈਰ ਸਰਕਾਰੀ ਮੈਂਬਰ ਸ਼ਾਮਲ ਹੋਏ। ਮੀਟਿੰਗ ਵਿਚ ਸਰਕਾਰੀ ਮੈਂਬਰਾਂ ਵਜੋਂ ਹਾਜ਼ਰ ਹੋਏ ਵੱਖ-ਵੱਖ ਵਿਭਾਗਾ ਦੇ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹਾ ਫਿਰੋਜ਼ਪੁਰ ਵਿਚ ਮੈਨੂਅਲ ਸਕਵੈਂਜਰ ਤਹਿਤ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ, ਕ੍ਰਮਚਾਰੀਆਂ ਨੂੰ ਸਾਰੀਆਂ ਸਹੂਲਤਾਂ ਮੁਹੱਈਆਂ ਕਰਵਾਈਆ ਜਾਂ ਰਹੀਆਂ ਹਨ ਅਤੇ ਸਾਲ 2025-26 ਦੌਰਾਨ ਕਰਵਾਏ ਸਰਵੇ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਕੋਈ ਵੀ ਵਿਅਕਤੀ ਮੈਨੂਅਲ ਸਕਵੈਂਜਿੰਗ ਨਹੀ ਕਰ ਰਿਹਾ । ਪ੍ਰਧਾਨ ਵੱਲੋਂ ਇਸ ਸਕੀਮ ਤਹਿਤ ਵੱਖ-ਵੱਖ ਵਿਭਾਗਾਂ ਵੱਲੋਂ ਸੂਹਲਤਾਂ ਦੇਣ ਲਈ ਭਵਿੱਖ ਵਿਚ ਵੀ ਵਿਸ਼ੇਸ਼ ਧਿਆਨ ਰੱਖਣ ਲਈ ਆਦੇਸ਼ ਦਿੱਤੇ ਗਏ। ਮੀਟਿੰਗ ਵਿਚ ਸ਼ਹਿਰੀ ਵਿਕਾਸ ਸ਼ਾਖਾ, ਪੁਲਿਸ ਵਿਭਾਗ ਅਤੇ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀ ਅਤੇ ਗੈਰ ਸਰਕਾਰੀ ਮੈਂਬਰ ਸ਼ਾਮਲ ਹੋਏ।