ਵਿਆਹੁਤਾ ਨੂੰ ਕੁੱਟਮਾਰ ਕਰ ਕੇ ਘਰੋਂ ਕੱਢਿਆ
ਵਿਆਹੁਤਾ ਨੂੰ ਕੁੱਟਮਾਰ ਕਰਕੇ ਘਰੋਂ ਕੱਢਿਆ
Publish Date: Thu, 30 Apr 2026 03:19 PM (IST)
Updated Date: Thu, 30 Apr 2026 03:22 PM (IST)

- ਪੁਲਿਸ ਨੇ ਕੀਤਾ ਵਿਆਹੁਤਾ ਦੇ ਪਤੀ ਖ਼ਿਲਾਫ਼ ਮਾਮਲਾ ਦਰਜ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਇਕ ਵਿਆਹੁਤਾ ਕੋਲੋਂ ਹੋਰ ਦਾਜ ਮੰਗਣ ਤੇ ਤੰਗ ਪਰੇਸ਼ਾਨ ਕਰ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਉਸ ਨੂੰ ਘਰੋਂ ਕੱਢ ਦੇਣ ਦੇ ਦੋਸ਼ ਵਿਚ ਥਾਣਾ ਵੂਮੈਨ ਫਿਰੋਜ਼ਪੁਰ ਪੁਲਿਸ ਨੇ ਵਿਆਹੁਤਾ ਦੇ ਪਤੀ ਖ਼ਿਲਾਫ਼ 85, 316 (2) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਹਰਜੀਤ ਸਿੰਘ ਨੇ ਦੱਸਿਆ ਕਿ ਦਰਖਾਸਤ ਨੰਬਰ 683302 ਮਿਤੀ 15 ਅਕਤੂਬਰ 2025 ਕਿਰਨਪਾਲ ਕੌਰ ਪੁੱਤਰੀ ਰੇਸ਼ਮ ਸਿੰਘ ਵਾਸੀ ਰੇਲਵੇ ਬਸਤੀ ਗੁਰੂਹਰਸਹਾਏ ਨੇ ਦੱਸਿਆ ਕਿ ਉਸ ਦਾ ਵਿਆਹ 6 ਮਹੀਨੇ ਪਹਿਲਾਂ ਜਸਪ੍ਰੀਤ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਪਿੰਡ ਤਿਊੜ, ਥਾਣਾ ਖਰੜ, ਜ਼ਿਲ੍ਹਾ ਮੋਹਾਲੀ ਨਾਲ ਹੋਇਆ ਸੀ। ਕਿਰਨਦੀਪ ਕੌਰ ਨੇ ਦੱਸਿਆ ਕਿ ਉਸ ਦੇ ਵਿਆਹ ਸਮੇਂ ਉਸ ਦੇ ਮਾਸੜ, ਮਾਸੀ ਨੇ ਆਪਣੀ ਹੈਸੀਅਤ ਤੋਂ ਵੱਧ ਦਾਜ ਦਿੱਤਾ ਸੀ, ਪਰ ਉਸ ਦਾ ਪਤੀ ਜਸਪ੍ਰੀਤ ਸਿੰਘ ਇਸ ਦਾਜ ਤੋਂ ਖੁਸ਼ ਨਹੀਂ ਸੀ। ਕਿਰਨਦੀਪ ਕੌਰ ਨੇ ਦੱਸਿਆ ਕਿ ਉਸ ਦੇ ਪਤੀ ਜਸਪ੍ਰੀਤ ਸਿੰਘ ਨੇ ਉਸ ਕੋਲੋਂ ਹੋਰ ਦਾਜ ਦੀ ਮੰਗ ਕਰਨ ਲੱਗਾ ਤੇ ਉਸ ਵੱਲੋਂ ਇਨਕਾਰ ਕਰਨ ਤੇ ਉਸ ਦੇ ਪਤੀ ਨੇ ਉਸ ਨੂੰ ਕੁੱਟਮਾਰ ਕਰਕੇ ਆਪਣੇ ਘਰੋਂ ਕੱਢ ਦਿੱਤਾ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਹਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਵਿਆਹੁਤਾ ਕਿਰਨਦੀਪ ਕੌਰ ਦੇ ਬਿਆਨਾਂ ’ਤੇ ਉਸ ਦੇ ਪਤੀ ਜਸਪ੍ਰੀਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅੱਗੇ ਜਾਂਚ ਜਾਰੀ ਹੈ।