ਗਰਭਵਤੀ ਔਰਤਾਂ ਲਈ ਡਾਕਟਰੀ ਚੈੱਕਅੱਪ ਕੈਂਪ ਲਗਾਇਆ
ਮਮਦੋਟ ਵਿਖੇ ਪ੍ਰਧਾਨ ਮੰਤਰੀ ਸੁਰੱਖਿਆ ਮਾਤ੍ਰਿਤਵ ਯੋਜਨਾ ਤਹਿਤ ਗਰਭਵਤੀ ਔਰਤਾਂ ਦਾ ਡਾਕਟਰੀ ਚੈੱਕਅੱਪ ਕੈਂਪ ਲਗਾਇਆ
Publish Date: Fri, 24 Apr 2026 04:01 PM (IST)
Updated Date: Fri, 24 Apr 2026 04:04 PM (IST)
ਬਗੀਚਾ ਸਿੰਘ, ਪੰਜਾਬੀ ਜਾਗਰਣ ਮਮਦੋਟ : ਸਿਵਲ ਸਰਜਨ ਫਿਰੋਜ਼ਪੁਰ ਡਾ. ਮੀਨਾਕਸ਼ੀ ਢੀਂਗਰਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਸੀਨੀਅਰ ਮੈਡੀਕਲ ਅਫ਼ਸਰ ਮਮਦੋਟ ਡਾ. ਰੇਖਾ ਭੱਟੀ ਦੀ ਅਗਵਾਈ ਵਿਚ ਕਮਿਊਨਟੀ ਹੈੱਲਥ ਸੈਂਟਰ ਮਮਦੋਟ ਵਿਖੇ ਪ੍ਰਧਾਨ ਮੰਤਰੀ ਸੁਰੱਖਿਆ ਮਾਤ੍ਰਿਤਵ ਯੋਜਨਾ ਤਹਿਤ ਗਰਭਵਤੀ ਔਰਤਾਂ ਦਾ ਡਾਕਟਰੀ ਚੈੱਕਅੱਪ ਕਰਨ ਲਈ ਕੈਂਪ ਲਗਾਇਆ ਗਿਆ। ਇਸ ਮੌਕੇ ਡਾ. ਰੇਖਾ ਭੱਟੀ ਨੇ ਦੱਸਿਆ ਕਿ ਇਸ ਕੈਂਪ ਦਾ ਮਕਸਦ ਗਰਭਵਤੀ ਔਰਤਾਂ ਦੀ ਸਮੇਂ ਸਿਰ ਦੇਖਭਾਲ ਕਰ ਕੇ ਸੁਰੱਖਿਅਤ ਬੱਚੇ ਦੇ ਜਨਮ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਨੇ ਰੁਟੀਨ ਚੈੱਕਅੱਪ, ਪੋਸ਼ਣ ਸਲਾਹ ਮਸ਼ਵਰਾ ਅਤੇ ਉੱਚ ਖਤਰੇ ਵਾਲੀਆਂ ਗਰਭਵਤੀ ਔਰਤਾਂ ਦੀ ਸਕ੍ਰੀਨਿੰਗ ਕੀਤੀ। ਇਸਦੇ ਨਾਲ ਗਰਭਵਤੀ ਔਰਤਾਂ ਦੇ ਟੈਸਟ ਅਤੇ ਦਵਾਈਆਂ ਦਿੱਤੀਆਂ ਗਈਆਂ। ਬਲਾਕ ਐਜੂਕੇਟਰ ਅਮਨ ਕੰਬੋਜ਼ ਨੇ ਗਰਭਵਤੀ ਔਰਤਾਂ ਨੂੰ ਚੰਗੀ ਖ਼ੁਰਾਕ ਜਿਵੇਂ ਹਰੀ ਸਬਜ਼ੀਆਂ ਮੌਸਮੀ ਫਲ, ਦੁੱਧ ਤੇ ਸਹੀ ਮਾਤਰਾ ਵਿਚ ਪਾਣੀ ਪੀਣ ਬਾਰੇ ਦੱਸਿਆ ਤੇ ਨਾਲ ਹੀ ਕਿਹਾ ਜੇਕਰ ਤੁਸੀਂ ਕਿਸੇ ਸਮੱਸਿਆ ਜਾਂ ਦਰਦ ਦਾ ਸਾਹਮਣਾ ਕਰ ਰਹੇ ਹੋ, ਜਿਵੇਂ ਕਿ ਥਕਾਵਟ, ਖੂਨ ਦੀ ਘਾਟ ਤਾਂ ਤੁਰੰਤ ਡਾਕਟਰੀ ਸਲਾਹ ਲਵੋ। ਇਸ ਮੌਕੇ ਉਨ੍ਹਾ ਵੱਲੋਂ ਗਰਭਵਤੀ ਔਰਤਾਂ ਨੂੰ ਫਲ ਵੰਡੇ ਗਏ। ਇਸ ਮੌਕੇ ਸਟਾਫ ਨਰਸ ਲਵਦੀਪ ਕੌਰ, ਨਵਦੀਪ ਕੌਰ, ਗੁਰਵਿੰਦਰ ਕੌਰ ਅਤੇ ਸੁਖਵਿੰਦਰ ਕੌਰ ਅਤੇ ਹੋਰ ਸਟਾਫ ਵੀ ਹਾਜ਼ਰ ਰਿਹਾ ।