ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ ਕਰਵਾਈ ਕਨਵੈਨਸ਼ਨ
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਨੇ ਕਰਵਾਈ ਜਥੇਬੰਦਕ ਕਨਵੈਂਸ਼ਨ
Publish Date: Sun, 01 Mar 2026 03:39 PM (IST)
Updated Date: Sun, 01 Mar 2026 03:40 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਵੱਲੋਂ ਸੂਬਾਈ ਫੈਸਲੇ ਅਨੁਸਾਰ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਜ਼ਿਲ੍ਹਾ ਪ੍ਰਧਾਨ ਹਰਭਜਨ ਲਾਲ ਜ਼ਿਲ੍ਹਾ ਤੇ ਬਲਾਕ ਆਗੂਆਂ ਦੀ ਅਗਵਾਈ ਵਿਚ ਜ਼ਿਲ੍ਹੇ ਦੇ ਸਮੂਹ ਸਾਥੀਆਂ ਨੇ ਭਰਵੀਂ ਸ਼ਮੂਲੀਅਤ। ਕਨਵੈਨਸ਼ਨ ਵਿਚ ਉਚੇਚੇ ਤੌਰ ’ਤੇ ਸੂਬਾਈ ਪ੍ਰਧਾਨ ਧੰਨਾ ਮੱਲ ਗੋਇਲ, ਜਰਨਲ ਸਕੱਤਰ ਗੁਰਮੇਲ ਸਿੰਘ ਮਾਛੀਕੇ, ਕੈਸ਼ੀਅਰ ਰਾਕੇਸ਼ ਮਹਿਤਾ, ਚੇਅਰਮੈਨ ਐੱਚਐੱਸ ਰਾਣੂ, ਸੀਨੀਅਰ ਵਾਇਸ ਪ੍ਰਧਾਨ ਸੀਆਰ ਸ਼ੰਕਰ, ਡਾਕਟਰ ਮਲਕੀਤ ਥਿੰਦ ਚੇਅਰਮੈਨ ਪੱਛੜੀਆਂ ਸ਼੍ਰੇਣੀਆਂ, ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਮਹਿਮਾ, ਪ੍ਰਸ਼ੋਤਮ ਸ਼ਰਮਾ ਅਤੇ ਰਵਿੰਦਰ ਸ਼ਰਮਾ ਨੇ ਸ਼ਿਰਕਤ ਕੀਤੀ। ਕਨਵੈਨਸ਼ਨ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ ਅਤੇ ਸਕੱਤਰ ਗੁਰਮੇਲ ਸਿੰਘ ਮਾਛੀਕੇ ਨੇ ਮੌਜ਼ੂਦਾ ਹਾਲਤਾਂ ਸਬੰਧੀ ਬੋਲਦਿਆਂ ਭਵਿੱਖੀ ਦਰਪੇਸ਼ ਚੁਣੌਤੀਆਂ ਦਾ ਜ਼ਿਕਰ ਕੀਤਾ। ਇਸ ਮੌਕੇ ਜ਼ਿਲ੍ਹਾ ਫਾਜ਼ਿਲਕਾ ਦੇ ਪ੍ਰਧਾਨ ਰਾਜ ਕ੍ਰਿਸ਼ਨ ਜੋਸ਼ਨ, ਕੈਸ਼ੀਅਰ ਪ੍ਰਸ਼ੋਤਮ ਸ਼ਰਮਾ, ਫਿਰੋਜ਼ਪੁਰ ਦੇ ਜ਼ਿਲ੍ਹਾ ਕੈਸ਼ੀਅਰ ਬਿਸ਼ਨ ਦਾਸ, ਪ੍ਰੈਸ ਸਕੱਤਰ ਮਨਪ੍ਰੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਸਿੰਘ ਸ਼ਕੂਰ, ਮੀਤ ਪ੍ਰਧਾਨ ਵਰਜਿੰਦਰ ਸਿੰਘ ਅਤੇ ਜਸਵੰਤ ਸਿੰਘ ਭੱਟੀ, ਗੁਰਪ੍ਰੀਤ ਸਿੰਘ ਸੋਢੀ, ਤਿਲਕ ਸਿੰਘ, ਸਵਿੰਦਰ ਸਿੰਘ, ਧਰਮਿੰਦਰ ਸਿੰਘ, ਬਸੰਤ ਸਿੰਘ, ਜਸਵਿੰਦਰ ਸਿੰਘ ਮੁੱਦਕੀ, ਅਮਰਜੀਤ ਸਿੰਘ ਆਦਿ ਜ਼ਿਲ੍ਹਾ ਆਗੂ ਅਤੇ ਬਲਾਕ ਗੁਰੂਹਰਸਹਾਏ ਦੇ ਪ੍ਰਧਾਨ ਪੂਰਨ ਸਿੰਘ, ਫਿਰੋਜ਼ਪੁਰ ਸਿਟੀ ਦੇ ਪ੍ਰਧਾਨ ਭਜਨ ਸਿੰਘ, ਫਿਰੋਜ਼ਪੁਰ ਦਿਹਾਤੀ ਦੇ ਹਰਜਿੰਦਰ ਸਿੰਘ, ਫ਼ਿਰੋਜ਼ਪੁਰ ਕੈਂਟ ਦੇ ਪ੍ਰਧਾਨ ਅਨਿਲ ਸ਼ਰਮਾ, ਮਮਦੋਟ ਦੇ ਸੁਖਬੀਰ ਸ਼ਰਮਾ, ਮੱਲਾਂਵਾਲਾ ਦੇ ਗੁਰਪਿੰਦਰ ਸਿੰਘ, ਮੱਲਾਂਵਾਲਾ ਦੇ ਕੁਲਦੀਪ ਸਿੰਘ, ਜ਼ੀਰਾ ਦੇ ਆਤਮਾ ਸਿੰਘ, ਜ਼ੀਰਾ ਸਮਸ਼ੇਰ ਸਿੰਘ, ਘੱਲ ਖ਼ੁਰਦ ਦੇ ਕੁਲਦੀਪ ਸਿੰਘ, ਮੁੱਦਕੀ ਦੇ ਅਵਤਾਰ ਸਿੰਘ ਇਸ ਸਮੇਂ ਪਹੁੰਚੇ ਆਗੂਆਂ ਦਾ ਧੰਨਵਾਦ ਕੀਤਾ।