ਸਫ਼ਾਈ ਸੇਵਕਾਂ ਤੇ ਚੌਕੀਦਾਰਾਂ ਦੀਆਂ ਮੰਗਾਂ ਸਬੰਧੀ ਕੀਤੀ ਇਕੱਤਰਤਾ
ਸਫਾਈ ਸੇਵਕਾਂ ਤੇ ਚੌਕੀਦਾਰਾਂ ਦੀਆਂ ਮੰਗਾਂ ਨੂੰ ਲੈ ਕੇ ਮੀਟਿੰਗ ਹੋਈ
Publish Date: Sat, 14 Mar 2026 03:59 PM (IST)
Updated Date: Sat, 14 Mar 2026 04:03 PM (IST)
ਕਪਿਲ ਜਸੂਜਾ, ਪੰਜਾਬੀ ਜਾਗਰਣ ਫਾਜ਼ਿਲਕਾ : ਪ੍ਰਤਾਪ ਬਾਗ ਵਿੱਚ ਸਫ਼ਾਈ ਸੇਵਕਾਂ ਤੇ ਚੌਕੀਦਾਰਾਂ ਦੀਆਂ ਮੰਗਾਂ ਨੂੰ ਲੈ ਕੇ ਮੀਟਿੰਗ ਹੋਈ। ਨਵੀਂ ਭਰਤੀ ਸਕੂਲ ਸਫਾਈ ਸੇਵਕ ਅਤੇ ਚੌਕੀਦਾਰ ਯੂਨੀਅਨ ਪੰਜਾਬ ਦੀ ਇਕ ਮਹੱਤਵਪੂਰਨ ਮੀਟਿੰਗ ਪ੍ਰਤਾਪ ਬਾਗ ਵਿੱਚ ਹੋਈ। ਮੀਟਿੰਗ ਦੀ ਅਗਵਾਈ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਸਕੂਲਾਂ ਵਿੱਚ ਕੰਮ ਕਰ ਰਹੇ ਸਫਾਈ ਸੇਵਕਾਂ ਅਤੇ ਚੌਕੀਦਾਰਾਂ ਨੂੰ ਬਹੁਤ ਘੱਟ ਮਜ਼ਦੂਰੀ ਮਿਲ ਰਹੀ ਹੈ, ਜੋ ਕਿ ਲਗਭਗ 3000 ਤੋਂ 5000 ਰੁਪਏ ਮਹੀਨਾ ਹੈ। ਉਨ੍ਹਾਂ ਕਿਹਾ ਕਿ ਇੰਨੀ ਘੱਟ ਤਨਖਾਹ ਨਾਲ ਘਰ ਦਾ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਹੈ। ਮੀਟਿੰਗ ਦੌਰਾਨ ਮੰਗ ਕੀਤੀ ਗਈ ਕਿ ਸਫਾਈ ਸੇਵਕਾਂ ਅਤੇ ਚੌਕੀਦਾਰਾਂ ਦੀ ਤਨਖਾਹ ਵਿੱਚ ਵਾਧਾ ਕੀਤਾ ਜਾਵੇ ਅਤੇ ਉਨ੍ਹਾਂ ਦੀਆਂ ਨੌਕਰੀਆਂ ਨੂੰ ਰੈਗੂਲਰ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਯੂਨੀਅਨ ਦੇ ਕਈ ਹੋਰ ਆਗੂ ਅਤੇ ਮੈਂਬਰ ਵੀ ਮੌਜੂਦ ਸਨ, ਜਿਨ੍ਹਾਂ ਨੇ ਸਰਕਾਰ ਤੋਂ ਜਲਦੀ ਤੌਰ ’ਤੇ ਮਸਲੇ ਦਾ ਹੱਲ ਕਰਨ ਦੀ ਅਪੀਲ ਕੀਤੀ।