ਪਹਿਲੀ ਮਈ ਦੇ ਸ਼ਹੀਦੀ ਸਮਾਗਮ ਦੀ ਤਿਆਰੀ ’ਤੇ ਚਰਚਾ
ਪਹਿਲੀ ਮਈ ਦੇ ਸ਼ਹੀਦੀ ਸਮਾਗਮ ਦੀ ਤਿਆਰੀ ਲਈ ਮੀਟਿੰਗ ਕੀਤੀ
Publish Date: Wed, 29 Apr 2026 06:25 PM (IST)
Updated Date: Wed, 29 Apr 2026 06:28 PM (IST)

ਹਰਚਰਨ ਸਿੰਘ ਸਾਮਾ, ਪੰਜਾਬੀ ਜਾਗਰਣ, ਫਿਰੋਜ਼ਪੁਰ: ਪਹਿਲੀ ਮਈ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਆਲ ਇੰਪਲਾਈਜ਼ ਕੋਆਰਡੀਨੇਸ਼ਨ ਕਮੇਟੀ ਫਿਰੋਜ਼ਪੁਰ ਵੱਲੋਂ ਸੁਭਾਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਕੇਂਦਰ ਅਤੇ ਰਾਜ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਦੇ ਆਗੂ ਸ਼ਾਮਲ ਹੋਏ। ਮੀਟਿੰਗ ਵਿੱਚ ਵਿਛੜ ਚੁੱਕੇ ਸਾਥੀ ਗੁਰਮੇਲ ਸਿੰਘ ਰਿਟਾ. ਪ੍ਰਿਸੀਪਲ, ਰਮੇਸ਼ ਕੁਮਾਰ ਨਰੂਲਾ ਨੂੰ ਇਕ ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਭੇਂਟ ਕੀਤੀ। ਇਸ ਸਮੇਂ ਸੁਭਾਸ ਸ਼ਰਮਾ, ਪ੍ਰਵੀਨ ਕੁਮਾਰ, ਸੁਰਿੰਦਰ ਸਿੰਘ, ਕਿਸ਼ਨ ਚੰਦ ਜਾਗੋਵਾਲੀਆ, ਪ੍ਰਦੀਪ ਧਵਨ, ਮਹਿੰਦਰ ਸਿੰਘ ਧਾਲੀਵਾਲ, ਪ੍ਰਦੀਪ ਰਾਣਾ ਤਰਸੇਮ ਬੇਦੀ, ਪ੍ਰਤਾਪ ਸਿੰਘ ਢਿੱਲੋਂ, ਨਰਿੰਦਰ ਕੁਮਾਰ, ਨਰੇਸ਼ ਸੈਣੀ ਨੇ ਪਹਿਲੀ ਮਈ ਦੇ ਸ਼ਹੀਦੀ ਸਮਾਗਮ ਦੀ ਤਿਆਰੀ ਲਈ ਆਪਣੇ-ਆਪਣੇ ਵਿਚਾਰ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਪਹਿਲੀ ਮਈ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਅਤੇ ਮੌਜ਼ੂਦ ਸਮੇਂ ਦੇਸ਼ ਅੰਦਰ ਵੱਧ ਰਹੀ ਮਹਿੰਗਾਈ, ਬੇਰੁਜ਼ਗਾਰੀ, ਨਿੱਜੀਕਰਨ, ਠੇਕੇਦਾਰੀ ਪ੍ਰਥਾ ਰਾਹੀਂ ਮਜ਼ਦੂਰਾਂ ਦੀ ਹੋ ਰਹੀ ਲੁੱਟ, ਔਰਤਾਂ ਤੇ ਵੱਧ ਰਹੇ ਜ਼ੁਲਮਾਂ ਨੂੰ ਰੋਕਣ ਲਈ, ਕੇਂਦਰ ਤੇ ਪੰਜਾਬ ਸਰਕਾਰ ਵਿਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਅਤੇ ਆਉਸੋਰਸਿਗ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਸੰਵਿਧਾਨਿਕ ਸੰਸਥਾਵਾਂ ਨੂੰ ਤਬਾਹ ਕਰਨ ਵਾਲੇ ਕਾਨੂੰਨਾਂ ਵਿਰੁੱਧ ਮਜ਼ਦੂਰਾਂ ਮੁਲਾਜ਼ਮਾਂ ਤੇ ਕਿਰਤੀਆਂ ਨੂੰ ਸੁਚੇਤ ਕਰਨ ਅਤੇ ਪਹਿਲੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆ ਭੇਟ ਕਰਨ ਲਈ ਪਹਿਲੀ ਮਈ ਨੂੰ 11 ਰੇਲਵੇ ਸਟੇਸ਼ਨ ਫਿਰੋਜ਼ਪੁਰ ਛਾਉਣੀ ਵਿਖੇ ਪਹੁੰਚਣ ਦੀ ਅਪੀਲ ਕੀਤੀ। ਮੀਟਿੰਗ ਵਿਚ ਮੇਹਰ ਸਿੰਘ, ਚੰਦਰਮੋਹਨ, ਹਰੀ ਕ੍ਰਿਸ਼ਨ, ਇਕਬਾਲ ਸਿੰਘ, ਸਤਨਾਮ ਸਿੰਘ, ਨੰਦ ਲਾਲ, ਦਲਜੀਤ ਸਿੰਘ ਯਾਰੇਸ਼ਾਹ ਵਾਲਾ, ਮੰਗਲ ਸਿੰਘ, ਰਣਬੀਰ ਸਿੰਘ ਕੁੱਕੂ, ਜੋਗਿੰਦਰ ਸਿੰਘ ਆਦਿ ਸ਼ਾਮਲ ਹੋਏ।