ਗੁਰਦੁਆਰੇ 'ਚ ਬੇਅਦਬੀ ਦੀ ਕੋਸ਼ਿਸ਼ ਕਰਦਾ ਪਰਵਾਸੀ ਕਾਬੂ, ਪੁੱਛਗਿੱਛ ਕਰਨ 'ਤੇ ਮੁਲਜ਼ਮ ਨੇ ਦੱਸਿਆ ਹੈਰਾਨਕੁੰਨ ਸੱਚ
ਇਸ ਸਬੰਧੀ ਪਿੰਡ ਦੇ ਸਰਪੰਚ ਅਤੇ ਪੰਚਾਇਤ ਮੈਂਬਰਾਂ ਨੇ ਦੱਸਿਆ ਕਿ ਪਿੰਡ ਦੇ ਗੁਰਦੁਆਰੇ ਵਿਚ ਇਕ ਪਰਿਵਾਰ ਦੇ ਕੁਝ ਲੋਕ ਮੌਜੂਦ ਸਨ। ਇਸ ਦੌਰਾਨ ਗ੍ਰੰਥੀ ਸਿੰਘ ਨੇ ਅਰਦਾਸ ਕਰ ਰਿਹਾ ਸੀ ਕਿ ਇਹ ਵਿਅਕਤੀ ਤੇਜ਼ੀ ਨਾਲ ਅੰਦਰ ਆਇਆ ਅਤੇ ਉਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨੂੰ ਹੇਠਾਂ ਸੁੱਟਣ ਦੀ ਕੋਸ਼ਿਸ਼ ਕੀਤੀ।
Publish Date: Sun, 14 Dec 2025 11:12 AM (IST)
Updated Date: Sun, 14 Dec 2025 12:18 PM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ : ਜ਼ਿਲ੍ਹੇ ਦੇ ਪਿੰਡ ਜੀਵਾਂ ਅਰਾਈਂ ਦੇ ਗੁਰਦੁਆਰਾ ਸਾਹਿਬ ਵਿਚ ਬੇਅਦਬੀ ਦੀ ਕੋਸ਼ਿਸ਼ ਦਾ ਵੱਖਰਾ ਤਰ੍ਹਾਂ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਦੀ ਪਛਾਣ ਲਲਤੂ ਨਾਂ ਦੇ ਪਰਵਾਸੀ ਮਜ਼ਦੂਰ ਵਜੋਂ ਹੋਈ ਹੈ। ਹੈਰਾਨੀਜਨਕ ਪਹਿਲੂ ਇਹ ਹੈ ਕਿ ਲਲਤੂ ਨੇ ਨਸ਼ੇ ਦੀ ਪੂਰਤੀ ਲਈ ਕਿਸੇ ਦੇ ਆਖਣ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼ ਕੀਤੀ ਸੀ।
ਇਸ ਸਬੰਧੀ ਪਿੰਡ ਦੇ ਸਰਪੰਚ ਅਤੇ ਪੰਚਾਇਤ ਮੈਂਬਰਾਂ ਨੇ ਦੱਸਿਆ ਕਿ ਪਿੰਡ ਦੇ ਗੁਰਦੁਆਰੇ ਵਿਚ ਇਕ ਪਰਿਵਾਰ ਦੇ ਕੁਝ ਲੋਕ ਮੌਜੂਦ ਸਨ। ਇਸ ਦੌਰਾਨ ਗ੍ਰੰਥੀ ਸਿੰਘ ਨੇ ਅਰਦਾਸ ਕਰ ਰਿਹਾ ਸੀ ਕਿ ਇਹ ਵਿਅਕਤੀ ਤੇਜ਼ੀ ਨਾਲ ਅੰਦਰ ਆਇਆ ਅਤੇ ਉਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨੂੰ ਹੇਠਾਂ ਸੁੱਟਣ ਦੀ ਕੋਸ਼ਿਸ਼ ਕੀਤੀ।
ਇਸ ਨੂੰ ਮੌਕੇ 'ਤੇ ਗ੍ਰੰਥੀ ਸਿੰਘ ਅਤੇ ਸੰਗਤ ਨੇ ਕਾਬੂ ਕਰ ਲਿਆ ਅਤੇ ਬਾਅਦ ਵਿਚ ਪੁਲਿਸ ਹਵਾਲੇ ਕਰ ਦਿੱਤਾ। ਹਾਲਾਂਕਿ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਪਿੰਡ ਦੇ ਸਰਪੰਚ ਮੁਤਾਬਕ ਲਲਤੂ ਨੂੰ ਕੁਝ ਲੋਕਾਂ ਨੇ ਬੇਅਦਬੀ ਕਰਨ ਲਈ ਭੇਜਿਆ ਸੀ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਕੀਤੀ ਜਾ ਰਹੀ ਹੈ।