ਚੋਣਾਂ ਸ਼ਾਂਤੀਪੂਰਵਕ ਨੇਪਰੇ ਚੜ੍ਹਨ ’ਤੇ ਵਿਧਾਇਕ ਗੋਲਡੀ ਨੇ ਕੀਤਾ ਲੋਕਾਂ ਦਾ ਧੰਨਵਾਦ
ਨਗਰ ਪੰਚਾਇਤ ਚੋਣਾਂ ਸ਼ਾਂਤੀਪੂਰਵਕ ਢੰਗ ਨਾਲ ਸੰਪੰਨ ਹੋਣ ਤੋਂ ਬਾਅਦ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਇਲਾਕੇ ਦੀ ਜਨਤਾ, ਵੋਟਰਾਂ, ਸੁਰੱਖਿਆ ਬਲਾਂ ਅਤੇ ਚੋਣ ਅਮਲੇ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੋਕਤੰਤਰ ਦੇ ਇਸ ਮਹਾਂਉਤਸਵ ਵਿੱਚ ਲੋਕਾਂ ਨੇ ਵੱਡੀ ਗਿਣਤੀ ਵਿੱਚ ਭਾਗ ਲੈ ਕੇ ਲੋਕਤੰਤਰੀ ਪਰੰਪਰਾਵਾਂ ਨੂੰ ਹੋਰ ਮਜ਼ਬੂਤੀ ਬਖ਼ਸ਼ੀ ਹੈ।
Publish Date: Wed, 27 May 2026 04:48 PM (IST)
Updated Date: Wed, 27 May 2026 04:49 PM (IST)
ਬੰਪਲ ਭਠੇਜਾ, ਪੰਜਾਬੀ ਜਾਗਰਣ, ਜਲਾਲਾਬਾਦ : ਨਗਰ ਪੰਚਾਇਤ ਚੋਣਾਂ ਸ਼ਾਂਤੀਪੂਰਵਕ ਢੰਗ ਨਾਲ ਸੰਪੰਨ ਹੋਣ ਤੋਂ ਬਾਅਦ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਇਲਾਕੇ ਦੀ ਜਨਤਾ, ਵੋਟਰਾਂ, ਸੁਰੱਖਿਆ ਬਲਾਂ ਅਤੇ ਚੋਣ ਅਮਲੇ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਲੋਕਤੰਤਰ ਦੇ ਇਸ ਮਹਾਂਉਤਸਵ ਵਿੱਚ ਲੋਕਾਂ ਨੇ ਵੱਡੀ ਗਿਣਤੀ ਵਿੱਚ ਭਾਗ ਲੈ ਕੇ ਲੋਕਤੰਤਰੀ ਪਰੰਪਰਾਵਾਂ ਨੂੰ ਹੋਰ ਮਜ਼ਬੂਤੀ ਬਖ਼ਸ਼ੀ ਹੈ।ਵਿਧਾਇਕ ਨੇ ਸਾਰੇ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਨਤਾ ਦੇ ਵਿਸ਼ਵਾਸ ਤੇ ਖਰਾ ਉਤਰਨਾ ਹਰ ਚੁਣੇ ਹੋਏ ਪ੍ਰਤੀਨਿਧ ਦੀ ਪਹਿਲੀ ਜ਼ਿੰਮੇਵਾਰੀ ਹੋਣੀ ਚਾਹੀਦੀ ਹੈ। ਉਨ੍ਹਾਂ ਚੋਣਾਂ ਦੌਰਾਨ ਪ੍ਰਸ਼ਾਸਨ ਅਤੇ ਸੁਰੱਖਿਆ ਬਲਾਂ ਵੱਲੋਂ ਨਿਭਾਈ ਗਈ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮਿਹਨਤ ਨਾਲ ਚੋਣ ਪ੍ਰਕਿਰਿਆ ਸ਼ਾਂਤੀਪੂਰਵਕ ਅਤੇ ਸੁਚੱਜੇ ਢੰਗ ਨਾਲ ਸੰਪੰਨ ਹੋ ਸਕੀ।ਉਨ੍ਹਾਂ ਕਿਹਾ ਕਿ ਹੁਣ ਸਮਾਂ ਸਿਆਸਤ ਤੋਂ ਉੱਪਰ ਉੱਠ ਕੇ ਇਲਾਕੇ ਦੇ ਵਿਕਾਸ ਵੱਲ ਧਿਆਨ ਕੇਂਦਰਿਤ ਕਰਨ ਦਾ ਹੈ। ਸਫਾਈ ਵਿਵਸਥਾ ਨੂੰ ਸੁਧਾਰਨਾ, ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਹੱਲ ਕਰਨਾ ਅਤੇ ਸੜਕਾਂ ਨੂੰ ਮਜ਼ਬੂਤ ਬਣਾਉਣਾ ਉਨ੍ਹਾਂ ਦੀ ਪਹਿਲ ਰਹੇਗੀ। ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਇਲਾਕੇ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਹ ਲਗਾਤਾਰ ਜਨਸੇਵਾ ਅਤੇ ਵਿਕਾਸ ਕਾਰਜਾਂ ਲਈ ਯਤਨਸ਼ੀਲ ਰਹਿਣਗੇ।