ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਰਵਾਨਾ
ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਰਵਾਨਾ ਕੀਤੀ
Publish Date: Sat, 09 May 2026 04:49 PM (IST)
Updated Date: Sat, 09 May 2026 04:51 PM (IST)
ਬੰਪਲ ਭਠੇਜਾ. ਪੰਜਾਬੀ ਜਾਗਰਣ ਜਲਾਲਾਬਾਦ : ਪੰਜਾਬ ਸਰਕਾਰ ਦੀ “ਮੁੱਖ ਮੰਤਰੀ ਤੀਰਥ ਯਾਤਰਾ” ਸਕੀਮ ਤਹਿਤ ਅੱਜ ਪਿੰਡ ਚੱਕ ਪੰਨੀ ਵਾਲਾ (ਭੋਡੀਪੁਰ) ਅਤੇ ਪਿੰਡ ਚੱਕ ਸੋਹਣਾ ਸਾਂਦੜ (ਸਿੱਧੂ ਵਾਲਾ) ਤੋਂ ਸ਼ਰਧਾਲੂਆਂ ਲਈ 49ਵੀਂ ਅਤੇ 50ਵੀਂ ਤੀਰਥ ਯਾਤਰਾ ਬੱਸਾਂ ਨੂੰ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ “ਮੁੱਖ ਮੰਤਰੀ ਤੀਰਥ ਯਾਤਰਾ” ਸਕੀਮ ਬਜ਼ੁਰਗਾਂ ਅਤੇ ਸ਼ਰਧਾਲੂਆਂ ਲਈ ਇੱਕ ਵੱਡਾ ਤੋਹਫ਼ਾ ਸਾਬਤ ਹੋ ਰਹੀ ਹੈ।ਉਨ੍ਹਾਂ ਕਿਹਾ ਕਿ ਇਸ ਯੋਜਨਾ ਰਾਹੀਂ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ, ਜਿਸ ਨਾਲ ਲੋਕਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।ਇਸ ਦੌਰਾਨ ਪਿੰਡ ਵਾਸੀਆਂ ਅਤੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦਾ ਧੰਨਵਾਦ ਕੀਤਾ।