ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੱਸ ਰਵਾਨਾ
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਸ਼ਰਧਾਲੂਆਂ ਲਈ ਬੱਸ ਰਵਾਨਾ
Publish Date: Mon, 06 Apr 2026 04:25 PM (IST)
Updated Date: Mon, 06 Apr 2026 04:28 PM (IST)

ਬੰਪਲ ਭੱਠੇਜਾ. ਪੰਜਾਬੀ ਜਾਗਰਣ ਜਲਾਲਾਬਾਦ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਹੇਠ ਜਲਾਲਾਬਾਦ ਵਿਖੇ ਸ਼ਰਧਾਲੂਆਂ ਲਈ ਇਕ ਹੋਰ ਬੱਸ ਧਾਰਮਿਕ ਯਾਤਰਾ ਲਈ ਰਵਾਨਾ ਕੀਤੀ ਗਈ। ਇਸ ਮੌਕੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਪਿੰਡ ਬਸਤੀ ਬਾਬਾ ਸਰੂਪ ਦਾਸ ਤੋਂ ਬੱਸ ਨੂੰ ਹਰੀ ਝੰਡੀ ਦਿਖਾ ਕੇ ਅੰਮ੍ਰਿਤਸਰ ਲਈ ਰਵਾਨਾ ਕੀਤਾ ਗਿਆ। ਵਿਧਾਇਕ ਗੋਲਡੀ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂ ਸ੍ਰੀ ਹਰਮੰਦਰ ਸਾਹਿਬ, ਦਰਗਿਣਆਣਾ ਮੰਦਰ,ਜ਼ਲਿ੍ਹਆਂ ਵਾਲਾ ਬਾਗ, ਰਾਮ ਤੀਰਥ ਮੰਦਰ ਅਤੇ ਹੋਰ ਪ੍ਰਸਿੱਧ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ, ਖਾਣ-ਪੀਣ ਅਤੇ ਰਸਤੇ ਵਿੱਚ ਚਾਹ ਆਦਿ ਦਾ ਸੁਚੱਜਾ ਪ੍ਰਬੰਧ ਕੀਤਾ ਗਿਆ ਹੈ, ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਲ ਨਹੀ ਆਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਖਾਸ ਤੌਰ ‘ਤੇ ਬਜ਼ੁਰਗਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਲਈ ਵਰਦਾਨ ਸਾਬਿਤ ਹੋ ਰਹੀ ਹੈ। ਵਿਧਾਇਕ ਨੇ ਕਿਹਾ ਕਿ ਸਕੀਮ ਪ੍ਰਤੀ ਲੋਕਾਂ ਵਿੱਚ ਖਾਸਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਸ਼ਰਧਾਲੂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਜਲਾਲਾਬਾਦ ਹਲਕੇ ਤੋਂ ਪਹਿਲਾਂ ਵੀ ਕਈ ਬੱਸਾਂ ਧਾਰਮਿਕ ਯਾਤਰਾ ਲਈ ਭੇਜੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਦਾ ਵੱਡੀ ਗਿਣਤੀ ਵਿੱਚ ਲੋਕ ਲਾਹਾ ਲੈ ਰਹੇ ਹਨ ਅਤੇ ਆਉਣ ਵਾਲੇ ਸਮੇਂ ’ਚ ਇਹ ਯਾਤਰਾ ਜਾਰੀ ਰੱਖੀ ਜਾਵੇਗੀ।