ਵਿਧਾਇਕ ਸਵਨਾ ਨੇ ਅਰੋੜਵੰਸ਼ ਪਾਰਕ ਵਿਖੇ ਹਾਲ ਦਾ ਰੱਖਿਆ ਨੀਂਹ ਪੱਥਰ
ਵਿਧਾਇਕ ਨੇ 25 ਲੱਖ ਦੀ ਲਾਗਤ ਨਾਲ ਅਰੋੜਵੰਸ਼ ਪਾਰਕ ਵਿਖੇ ਹਾਲ ਦਾ ਰੱਖਿਆ ਨੀਂਹ ਪੱਥਰ
Publish Date: Sun, 19 Oct 2025 04:13 PM (IST)
Updated Date: Sun, 19 Oct 2025 04:14 PM (IST)

ਰਿਤਿਸ਼ ਕੁੱਕੜ.ਪੰਜਾਬੀ ਜਾਗਰਣ ਫਾਜ਼ਿਲਕਾ : ਪੰਜਾਬ ਦੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ 25 ਲੱਖ ਦੀ ਲਾਗਤ ਨਾਲ ਸ਼੍ਰੀ ਅਰੋੜਵੰਸ਼ ਪਾਰਕ ਦੇ ਵਿੱਚ ਉਸਾਰੀ ਦਾ ਕੰਮ ਸ਼ੁਰੂ ਹੋਣ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਐਡਵੋਕੇਟ ਸੁਰਿੰਦਰ ਕੁਮਾਰ ਸਚਦੇਵਾ ਪ੍ਰਧਾਨ ਨਗਰ ਕੌਂਸਲ ਫਾਜ਼ਿਲਕਾ,ਪ੍ਰਧਾਨ ਸ੍ਰੀ. ਅਰੋੜਵੰਸ਼ ਵੈਲਫੇਅਰ ਸੁਸਾਇਟੀ ਇੰਜੀ. ਬਾਬੂ ਲਾਲ ਅਰੋੜਾ ਅਤੇ ਚੇਅਰਮੈਨ ਐਡਵੋਕੇਟ ਰਿਤੇਸ਼ ਗਗਨੇਜਾ ਮੌਜੂਦ ਸਨ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਫਾਜ਼ਿਲਕਾ ਨੇ ਦੱਸਿਆ ਕਿ ਸ੍ਰੀ. ਅਰੋੜਵੰਸ਼ ਪਾਰਕ ਵਿੱਚ 25 ਲੱਖ ਦੀ ਲਾਗਤ ਨਾਲ ਹਾਲ ਬਣਾਇਆ ਜਾਣਾ ਹੈ। ਉਨ੍ਹਾਂ ਕਿਹਾ ਕਿ ਇਸ ਹਾਲ ਦੇ ਬਣਨ ਨਾਲ ਇਹ ਅਰੋੜਵੰਸ਼ ਸਭਾ ਆਪਣੀਆਂ ਮੀਟਿੰਗਾਂ ਵੀ ਕਰ ਸਕਦੇ ਹਨ। ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਹਲਕੇ ਵਿੱਚ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਤੇ ਸਾਰੇ ਵਿਕਾਸ ਕਾਰਜ ਪਾਰਟੀਬਾਜ਼ੀ ਤੇ ਜਾਤੀਵਾਦ ਤੋਂ ਉੱਪਰ ਉੱਠ ਕੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸਾਫ ਸਫਾਈ ਤੋਂ ਇਲਾਵਾ ਖੇਡ ਸਟੇਡੀਅਮ, ਪਾਰਕ, ਗਲੀਆਂ, ਨਾਲੀਆਂ ਤੇ ਸੜਕਾਂ ਪੱਕੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਪਿੰਡਾਂ ਨੂੰ ਵੀ ਸ਼ਹਿਰਾਂ ਵਰਗੀ ਦਿੱਖ ਮਿਲ ਸਕੇ।ਇਸ ਮੌਕੇ ਅਮਨ ਦੁਰੇਜਾ ਐਮ ਸੀ, ਸ਼ਿਵ ਜਜੋਰਿਆ ਬਲਾਕ ਪ੍ਰਧਾਨ, ਬੰਸੀ ਸਾਮਾ, ਲਵੀਸ਼ ਚਾਵਲਾ ਪ੍ਰਧਾਨ ਟ੍ਰੇਡ ਵਿੰਗ ਰਾਜਨ ਸੇਤੀਆ, ਬਿੱਟੂ ਸੇਤੀਆ ਵੀ ਮੌਜੂਦ ਸਨ।