ਮੰਤਰੀ ਗੋਇਲ ਨੂੰ ਵਿਧਾਇਕ ਸਵਨਾ ਨੇ ਦੱਸੀਆਂ ਸਰਹੱਦੀ ਲੋਕਾਂ ਦੀਆਂ ਮੁਸ਼ਕਲਾਂ
ਮੰਤਰੀ ਬਰਿੰਦਰ ਕੁਮਾਰ ਗੋਇਲ ਨਾਲ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਮੁਲਾਕਾਤ ਕਰ ਸਰਹੱਦੀ ਇਲਾਕੇ ਦੀਆ ਮੁਸਕਿਲਾਂ ਦੱਸਿਆ
Publish Date: Tue, 16 Sep 2025 07:04 PM (IST)
Updated Date: Tue, 16 Sep 2025 07:05 PM (IST)

ਰਿਤਿਸ਼ ਕੁੱਕੜ.ਪੰਜਾਬੀ ਜਾਗਰਣ ਫਾਜਿਲਕਾ : ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨਾਲ ਮੁਲਾਕਾਤ ਕੀਤੀ। ਉਨਾਂ ਨੇ ਕੈਬਨਿਟ ਮੰਤਰੀ ਅੱਗੇ ਫਾਜ਼ਿਲਕਾ ਵਿੱਚੋਂ ਲੰਘਦੀ ਸਤਲੁਜ ਦੀ ਕ੍ਰੀਕ ਦੇ ਬੰਨ ਨੂੰ ਮਜਬੂਤ ਕਰਨ ਅਤੇ ਇਸ ਵਿੱਚੋਂ ਡੀਸਿਲਟਿੰਗ ਕਰਨ ਸਬੰਧੀ ਮੰਗ ਰੱਖੀ। ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕੈਬਨਿਟ ਮੰਤਰੀ ਨੂੰ ਇਸ ਵਾਰ ਹੜਾਂ ਨਾਲ ਹੋਏ ਨੁਕਸਾਨ ਦੀ ਰਿਪੋਰਟ ਦਿੱਤੀ ਤੇ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵੱਖ ਵੱਖ ਰਾਹਤ ਕਾਰਜਾਂ ਦੀ ਜਾਣਕਾਰੀ ਵੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਦਰਿਆ ਦੇ ਬੰਨਾਂ ਨੂੰ ਮਜਬੂਤ ਕਰਨ ਤੇ ਨਵੇਂ ਬੰਨ ਬਣਾਉਣ ਦੇ ਨਾਲ ਨਾਲ ਦਰਿਆ ਵਿੱਚੋਂ ਮਿੱਟੀ ਕੱਢੇ ਜਾਣ ਦੀ ਜਰੂਰਤ ਹੈ ਤਾਂ ਜੋ ਪਾਣੀ ਦਰਿਆ ਦੇ ਵਿੱਚੋਂ ਦੀ ਹੀ ਲੰਘ ਜਾਵੇ ਅਤੇ ਖੇਤਾਂ ਤੱਕ ਨਾ ਜਾਵੇ । ਉਨਾਂ ਨੇ ਕਿਹਾ ਕਿ ਜੇਕਰ ਬੰਨਾ ਨੂੰ ਹੁਣੇ ਤੋਂ ਮਜਬੂਤ ਕਰ ਲਿਆ ਜਾਵੇ ਅਤੇ ਸਮੇਂ ਰਹਿੰਦੇ ਮਿੱਟੀ ਕੱਢ ਲਈ ਜਾਵੇ ਤਾਂ ਇਸ ਸਮੱਸਿਆ ਦਾ ਸਥਾਈ ਹੱਲ ਹੋ ਸਕਦਾ ਹੈ। ਵਿਧਾਇਕ ਨੇ ਕੈਬਨਿਟ ਮੰਤਰੀ ਅੱਗੇ ਹਲਕੇ ਦੀ ਮੰਗ ਰੱਖਦਿਆਂ ਕਿਹਾ ਕਿ ਇਸ ਸਮੱਸਿਆ ਦਾ ਸਥਾਈ ਹੱਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੀ ਕਰ ਸਕਦੀ ਹੈ ਕਿਉਂਕਿ ਇਹ ਸਰਕਾਰ ਵਰਿਆਂ ਤੋਂ ਲਟਕੇ ਮਸਲੇ ਹੱਲ ਕਰਨ ਲਈ ਜਾਣੀ ਜਾਂਦੀ ਹੈ। ਵਿਧਾਇਕ ਨੇ ਕਿਹਾ ਕਿ ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਵਿਭਾਗ ਵੱਲੋਂ ਇਸ ਸਬੰਧੀ ਮੁਕੰਮਲ ਯੋਜਨਾ ਬੰਦੀ ਕਰਕੇ ਇਸ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇਗਾ। ਜਿਕਰਯੋਗ ਹੈ ਕਿ ਪਿਛਲੇ ਦਿਨਾਂ ਦੌਰਾਨ ਜਲ ਸਰੋਤ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਆਪ ਵੀ ਹਲਕੇ ਦੇ ਦੌਰੇ ਕਰਕੇ ਸਾਰੀ ਸਥਿਤੀ ਦਾ ਜਾਇਜਾ ਲਿਆ ਸੀ।