ਵਿਧਾਇਕ ਦਹੀਆ ਨੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ
ਵਿਧਾਇਕ ਰਜਨੀਸ਼ ਦਹੀਆ ਨੇ ਪਿੰਡ ਸੁਲਹਾਣੀ ਵਿਖੇ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ
Publish Date: Sat, 29 Jun 2024 05:16 PM (IST)
Updated Date: Sat, 29 Jun 2024 05:16 PM (IST)
ਵਿਧਾਇਕ ਦਹੀਆ ਨੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ
- ਕਈ ਮੁਸ਼ਕਿਲਾਂ ਦਾ ਮੌਕੇ ’ਤੇ ਕੀਤਾ ਨਿਪਟਾਰਾ
ਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਵਿਧਾਇਕ ਰਜਨੀਸ਼ ਦਹੀਆ ਨੇ ਪਿੰਡ ਸੁਲਹਾਣੀ ਸਬ ਤਹਿਸੀਲ ਤਲਵੰਡੀ ਭਾਈ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ, ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਮੌਕੇ ’ਤੇ ਕਈ ਦਰਖਾਸਤਾਂ ਦਾ ਨਿਪਟਾਰਾ ਕਰਦੇ ਹੋਏ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਇਸ ਮੌਕੇ ਐੱਸਡੀਐੱਮ ਫਿਰੋਜ਼ਪੁਰ ਡਾ. ਚਾਰੂਮਿੱਤਾ ਸ਼ੇਖਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਵਿਧਾਇਕ ਦਹੀਆ ਨੇ ਦੱਸਿਆ ਕਿ ਪਿੰਡ ਸੁਲਹਾਣੀ ਦੇ ਨਾਲ ਲੱਗਦੇ ਪਿੰਡ ਨਰੈਣਗੜ੍ਹ ਭੰਗਾਲੀ, ਮਾਛੀਵਾੜਾ, ਵਾੜਾ ਜਵਾਹਰ ਸਿੰਘ ਵਾਲਾ ਅਤੇ ਝੰਜੀਆਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਪਿੰਡ ਸੁਲਹਾਣੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਸੁਣੀਆਂ ਗਈਆਂ ਅਤੇ 40 ਤੋਂ 45 ਦਰਖਾਸਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿਚੋਂ ਕਈਆਂ ਦਾ ਨਿਪਟਾਰਾ ਮੌਕੇ ’ਤੇ ਕੀਤਾ ਗਿਆ ਅਤੇ ਬਾਕੀਆਂ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ, ਜੋ ਜਲਦੀ ਹੱਲ ਹੋ ਜਾਣਗੀਆਂ। ਇਸ ਦੌਰਾਨ ਲਗਪਗ 250-300 ਦੇ ਕਰੀਬ ਪਿੰਡ ਵਾਸੀ ਮੌਜੂਦ ਸਨ। ਇਸ ਮੌਕੇ ਪਿੰਡ ਸੁਲਹਾਣੀ ਵਿਖੇ ਖੇਡ ਗਰਾਊਂਡ ਬਣਾਉਣ ਦੀ ਮੰਗ ਰੱਖੀ ਗਈ, ਜਿਸ ਦੇ ਹੱਲ ਲਈ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਗਿਆ। ਐੱਮਐੱਲਏ ਦਿਹਾਤੀ ਵੱਲੋਂ ਕਿਹਾ ਗਿਆ ਕਿ ਮੁੱਖ ਮੰਤਰੀ ਪੰਜਾਬ ਦੇ ਆਦੇਸ਼ਾਂ ਅਨੁਸਾਰ ਇਸ ਤਰ੍ਹਾਂ ਦੀਆਂ ਵਿਜ਼ਿਟਾਂ ਕਰ ਕੇ ਆਮ ਲੋਕਾਂ ਤਕ ਪਹੁੰਚ ਕੀਤੀ ਜਾਵੇਗੀ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਾ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਅਨੂਪ ਸਿੰਘ ਨਾਇਬ ਤਹਿਸੀਲਾਦਾਰ ਤਲਵੰਡੀ ਭਾਈ, ਬਲਾਕ ਵਿਕਾਸ ਤੇ ਪੰਚਾਇਤ ਅਫਸਰ, ਸੀਡੀਪੀਓ ਆਦਿ ਹੋਰ ਕਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਆਦਿ ਹਾਜ਼ਰ ਸਨ।