ਵਿਧਾਇਕ ਦਹੀਆ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ
ਵਿਧਾਇਕ ਰਜਨੀਸ਼ ਕੁਮਾਰ ਦਹੀਆ ਨੇ ਵਕੀਲਾਂ ਦੇ ਹੱਕ ਵਿਚ ਫੈਸਲਾ ਲੈਣ ’ਤੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ
Publish Date: Sat, 07 Mar 2026 05:56 PM (IST)
Updated Date: Sat, 07 Mar 2026 06:00 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਕੁਮਾਰ ਦਹੀਆ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ ਜੋ ਉਨ੍ਹਾਂ ਨੇ ਵਕੀਲ ਭਾਈਚਾਰੇ ਦੀ ਮੰਗ ਨੂੰ ਸਵੀਕਾਰ ਕੀਤਾ ਹੈ। ਵਿਧਾਇਕ ਰਜਨੀਸ਼ ਕੁਮਾਰ ਦਹੀਆ ਨੇ ਦੱਸਿਆ ਕਿ ਸਾਡੇ ਵਕੀਲ ਭਰਾਵਾਂ ਨੇ ਮੁੱਖ ਮੰਤਰੀ ਨੂੰ ਮਿਲ ਕਿ ਮੰਗ ਕੀਤੀ ਕਿ ਜਿਹੜੇ ਸਾਡੇ ਚੈਂਬਰ ਹਨ ਉਨ੍ਹਾਂ ਨੂੰ ਰੈਜੀਡੈਂਸ਼ੀਅਲ ਟੈਰਫ ਲੱਗਣਾ ਚਾਹੀਦਾ ਕਮਰਸ਼ੀਅਲ ਨਹੀਂ ਲੱਗਣਾ ਚਾਹੀਦਾ। ਵਕੀਲ ਭਾਈਚਾਰੇ ਦੀ ਇਸ ਮੰਗ ਨੂੰ ਪੰਜਾਬ ਸਰਕਾਰ ਵਲੋਂ ਮੰਨ ਲਿਆ ਗਿਆ ਹੈ ਅਤੇ ਉਹ ਰੈਜੀਡੈਂਸ਼ੀਅਲ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਬਿਜਲੀ ਦਰਾਂ ਵਿਚ ਵੀ ਕਟੌਤੀ ਕੀਤੀ ਗਈ ਹੈ ਜਿਸ ਨਾਲ ਪੰਜਾਬ ਸੂਬੇ ਦੇ ਸਾਰੇ ਲੋਕਾਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਮੇਸ਼ਾ ਹੀ ਲੋਕ ਹਿੱਤ ਦੇ ਫੈਸਲੇ ਲੈਂਦੀ ਆ ਰਹੀ ਹੈ ਅਤੇ ਬਹੁਤ ਸਾਰੇ ਕੰਮ ਲੋਕ ਹਿੱਤ ਲਈ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ਤੇ ਖਰੀ ਉੱਤਰ ਰਹੀ ਹੈ ਅਤੇ ਪੰਜਾਬ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ।