ਵਿਧਾਇਕ ਭੁੱਲਰ ਨੇ ਚੇਅਰਮੈਨ ਬਣਨ ’ਤੇ ਨੰਦਾ ਨੂੰ ਦਿੱਤੀ ਵਧਾਈ
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਬਲਾਕ ਸੰਮਤੀ ਦਾ ਚੇਅਰਮੈਨ ਨਿਯੁਕਤ ਹੋਣ ਤੇ ਦਿਲਬਾਗ ਨੰਦਾ ਨੂੰ ਦਿੱਤੀ ਵਧਾਈ
Publish Date: Wed, 25 Mar 2026 08:07 PM (IST)
Updated Date: Wed, 25 Mar 2026 08:11 PM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ : ਬਲਾਕ ਸੰਮਤੀ ਫਿਰੋਜ਼ਪੁਰ ਸ਼ਹਿਰ ਤੋਂ ਦਿਲਬਾਗ ਨੰਦਾ ਨੂੰ ਚੇਅਰਮੈਨ ਬਣਨ ਤੇ ਵਾਈਸ ਚੇਅਰਮੈਨ ਜਸਬੀਰ ਕੌਰ ਨੂੰ ਬਣਨ ’ਤੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਨੇ ਵਧਾਈ ਦਿੱਤੀ। ਉਨ੍ਹਾਂ ਵਧਾਈ ਦਿੰਦਿਆਂ ਆਸ ਪ੍ਰਗਟ ਕੀਤੀ ਕਿ ਦਿਲਬਾਗ ਨੰਦਾ ਨੂੰ ਦਿੱਤੀ ਗਈ ਜ਼ਿੰਮੇਵਾਰੀ ਉਹ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ। ਨਵ ਨਿਯੁਕਤ ਚੇਅਰਮੈਨ ਦਿਲਬਾਗ ਨੰਦਾ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਭੁੱਲਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ ਉਹ ਉਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।