ਵਿਧਾਇਕ ਸਵਨਾ ਨੇ ਕਰੋੜਾਂ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ
ਵਿਧਾਇਕ ਸਵਨਾ ਨੇ ਕਰੋੜਾਂ ਦੀ ਲਾਗਤ ਨਾਲ ਬਣਨ ਵਾਲੀ ਸੜਕਾ ਦਾ ਨੀਂਹ ਪੱਥਰ ਰੱਖਿਆ
Publish Date: Sun, 04 Jan 2026 07:20 PM (IST)
Updated Date: Sun, 04 Jan 2026 07:23 PM (IST)

ਪੱਤਰ ਪ੍ਰੇਰਕ .ਪੰਜਾਬੀ ਜਾਗਰਣ,ਫਾਜ਼ਿਲਕਾ : ਪੰਜਾਬ ਸਰਕਾਰ ਵੱਲੋਂ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ ਇਸੇ ਤਹਿਤ ਹੀ ਹਰ ਤਰ੍ਹਾਂ ਦੇ ਵਿਕਾਸ ਕਾਰਜ ਚੱਲ ਰਹੇ ਹਨ। ਇਹ ਪ੍ਰਗਟਾਵਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਸ਼ਹਿਰ ਦੇ ਵਾਰਡ ਨੰਬਰ 12 ਦੀ ਮਾਧਵ ਨਗਰੀ ਵਿਖੇ ਕਰੀਬ 99 ਲੱਖ ਦੀ ਲਾਗਤ ਨਾਲ ਬਣਨ ਵਾਲੀਆਂ 11 ਕੱਚੀਆਂ ਗਲੀਆਂ ਵਿਚ ਇੰਟਲੋਕਿੰਗ ਟਾਇਲਾਂ ਲਗਾਉਣ ਦਾ ਕੰਮ ਨੀਂਹ ਪੱਥਰ ਰੱਖ ਕੇ ਸ਼ੁਰੂ ਕਰਵਾਇਆ। ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਹਲਕੇ ਨੂੰ ਵਿਕਾਸ ਪੱਖੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨਾ ਕਿਹਾ ਕਿ ਗਲੀਆਂ ਨੂੰ ਪੱਕਿਆਂ ਕਰਨ ਤੋਂ ਇਲਾਵਾ ਸੀਵਰੇਜ, ਪੱਕੀਆਂ ਸੜਕਾ, ਸਾਫ ਪਾਣੀ ਵਾਲੇ ਪ੍ਰੋਜੈਕਟ ਆਦਿ ਬਨਾਏ ਜਾ ਰਹੇ ਹਨ। ਉਨਾਂ ਸੰਬੋਧਨ ਕਰਦਿਆਂ ਕਿਹਾ ਕਿ ਸਾਰੇ ਵਿਕਾਸ ਕਾਰਜ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਬਿਨਾਂ ਕਿਸੇ ਭੇਦਭਾਵ ਤੋਂ ਕੀਤੇ ਜਾ ਰਹੇ ਹਨ! ਉਨ੍ਹਾਂ ਕਿਹਾ ਕਿ ਵਿਕਾਸ ਦੇ ਕੰਮਾਂ ਵਿੱਚ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੋਣਾਂ ਵਿਚ ਕੀਤੇ ਵਾਅਦਿਆਂ ਨੂੰ ਨਿਭਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਇਸ ਮੌਕੇ ਬਲਾਕ ਪ੍ਰਧਾਨ ਸ਼ਿਵ ਜਜੋਰੀਆ, ਬਲਾਕ ਪ੍ਰਧਾਨ ਸੰਦੀਪ ਚਲਾਣਾ,ਬਬਲੀ ਰੇਵਾੜੀਆ, ਬੋਬੀ ਸੇਤੀਆ, ਸ਼ਾਮ ਲਾਲ ਗਾਂਧੀ, ਸੁਨੀਲ ਮੈਣੀ, ਰੋਹਿਤ ਕੁਮਾਰ, ਆਤਮਾ ਰਾਮ ਕੰਬੋਜ, ਵਿਨੋਦ ਬੋਹਟ, ਕਰਨ, ਅਜੇ ਕੁਮਾਰ ਪਰਜਾਪਤ, ਸੁਨੀਲ ਕੁਮਾਰ ਸਾਗਰ ਬੋਹਤ, ਆਕਾਸ਼ ਕੰਬੋਜ, ਅਮਰਦੀਪ ਸਿੰਘ, ਫਤਹਿ ਸਿੰਘ, ਲਵਲੀ ਬਾਲਮੀਕ ਆਦਿ ਹਾਜ਼ਰ ਸਨ।