ਸਰਬੱਤ ਦਾ ਭਲਾ ਟਰੱਸਟ ਨੇ ਆਰਥਿਕ ਸਹਾਇਤਾ ਦੇ ਚੈੱਕ ਵੰਡੇ
ਸਰਬੱਤ ਦਾ ਭਲਾ ਟਰੱਸਟ ਵੱਲੋਂ ਅੰਗਹੀਣਾਂ ਅਤੇ ਦਿਮਾਗੀ ਤੌਰ ਬਿਮਾਰ ਵਿਅਕਤੀਆਂ ਨੂੰ ਦਿਤੇ ਆਰਥਿਕ ਸਹਾਇਤਾ ਦੇ ਮਹੀਨਾਵਾਰ ਚੈੱਕ
Publish Date: Wed, 29 Apr 2026 06:05 PM (IST)
Updated Date: Wed, 29 Apr 2026 06:07 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ: ਪੂਰੀ ਦੁਨੀਆਂ ਵਿਚ ਰੱਬੀ ਰੂਹ ਵਜੋਂ ਜਾਣੇ ਜਾਂਦੇ ਸਮਾਜਸੇਵੀ ਅਤੇ ਦੁਬੱਈ ਦੇ ਉੱਘੇ ਕਾਰੋਬਾਰੀ ਡਾ. ਸੁਰਿੰਦਰਪਾਲ ਸਿੰਘ ਓਬਰਾਏ ਵੱਲੋਂ ਚਲਾਈ ਜਾ ਰਹੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਟੀਮ ਵੱਲੋਂ ਕਾਮਰੇਡ ਦਿਆਲ ਸਿੰਘ ਸੰਧੂ ਯਾਦਗਾਰੀ ਹਾਲ ਫਿਰੋਜ਼ਪੁਰ ਵਿਖੇ ਕੰਮ ਕਰਨ ਤੋਂ ਅਸਮਰੱਥ ਵਿਅਕਤੀਆਂ ਅਤੇ ਦਿਮਾਗੀ ਤੌਰ ’ਤੇ ਬਿਮਾਰ ਵਿਅਕਤੀਆਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਮਹੀਨਾਵਾਰ ਚੈੱਕ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ, ਸਿਟੀ ਅਤੇ ਛਾਉਣੀ ਇੰਚਾਰਜ਼ ਬਲਵਿੰਦਰ ਪਾਲ ਸ਼ਰਮਾ, ਸਿਟੀ ਅਤੇ ਛਾਉਣੀ ਇੰਚਾਰਜ਼ ਇਸਤਰੀ ਵਿੰਗ ਤਲਵਿੰਦਰ ਕੌਰ ਮੈਂਬਰ ਰਣਧੀਰ ਜੋਸ਼ੀ ਵੱਲੋਂ ਵੰਡੇ ਗਏ। ਸੰਸਥਾ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਅਤੇ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਸਥਾ ਦੇ ਬਾਨੀ ਡਾ. ਓਬਰਾਏ ਵੱਲੋਂ ਲੰਮੇ ਸਮੇਂ ਤੋਂ ਲੋੜਵੰਦਾਂ ਦੀ ਭਲਾਈ ਦੇ ਕਾਰਜ ਬਿਨ੍ਹਾ ਕਿਸੇ ਤੋਂ ਮੱਦਦ ਲਏ ਬਗੈਰ ਆਪਣੀ ਕਿਰਤ ਕਮਾਈ ਵਿੱਚੋਂ ਲਗਾਤਾਰ ਆਰਥਿਕ ਸਹਾਇਤਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹੇ ਅੰਦਰ ਅੰਗਹੀਣਾਂ, ਦਿਮਾਗੀ ਤੌਰ ’ਤੇ ਬਿਮਾਰਾਂ ਅਤੇ ਮੈਡੀਕਲ ਸਹਾਇਤਾ ਲਈ ਮਹੀਨਾਵਾਰ ਪੈਨਸ਼ਨਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਚਾਰ ਕਿਡਨੀ ਦੀ ਬਿਮਾਰੀ ਤੋਂ ਪੀੜ੍ਹਤ ਮਰੀਜ਼ਾਂ ਨੂੰ ਇਕ ਮਹੀਨੇ ਦੀਆਂ ਦੋ-ਦੋ ਡਾਇਲਸਿਸ ਕਿੱਟਾ ਮੁਹੱਇਆ ਕਰਵਾਈਆਂ ਜਾ ਰਹੀਆਂ ਹਨ ਅਤੇ ਅਨੇਕਾਂ ਹੀ ਲੋਕ ਭਲਾਈ ਦੇ ਕਾਰਜ ਚੱਲ ਰਹੇ ਹਨ ਅਤੇ ਅੱਗੇ ਹੋਰ ਵੀ ਕਈ ਲੋਕ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ।