ਮਾਂ ਦਾ ਪਿਆਰ ਦੁਨੀਆ ਦੀ ਸਭ ਤੋਂ ਵੱਡੀ ਦੌਲਤ : ਬੁੱਟਰ
ਮਾਂ ਦਾ ਪਿਆਰ ਦੁਨੀਆ ਦੀ ਸਭ ਤੋਂ ਵੱਡੀ ਦੌਲਤ : ਸਤਨਾਮ ਸਿੰਘ ਬੁੱਟਰ
Publish Date: Sat, 09 May 2026 03:47 PM (IST)
Updated Date: Sat, 09 May 2026 03:47 PM (IST)

ਪੱਤਰ ਪ੍ਰੇਰਕ,ਪੰਜਾਬੀ ਜਾਗਰਣ, ਜ਼ੀਰਾ: ਐਮਬਰੋਜ਼ੀਅਲ ਪਬਲਿਕ ਸਕੂਲ ਵਿਚ ਮਾਂ ਦਿਵਸ ਮਨਾਇਆ ਗਿਆ। ਸਮਾਗਮ ਦੌਰਾਨ ਨੰਨੇ-ਮੁੰਨੇ ਬੱਚਿਆਂ ਨੇ ਆਪਣੀਆਂ ਮਾਵਾਂ ਲਈ ਪਿਆਰ, ਮਮਤਾ ਅਤੇ ਤਿਆਗ ਨੂੰ ਸਮਰਪਿਤ ਸੁੰਦਰ ਸੰਦੇਸ਼ ਲਿਖ ਕੇ ਮਾਹੌਲ ਨੂੰ ਭਾਵੁਕ ਬਣਾ ਦਿੱਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਚੇਅਰਮੈਨ ਸਤਨਾਮ ਸਿੰਘ ਬੁੱਟਰ ਨੇ ਕਿਹਾ ਕਿ ਮਾਂ ਸਿਰਫ਼ ਇੱਕ ਸ਼ਬਦ ਨਹੀਂ, ਸਗੋਂ ਪੂਰੇ ਜੀਵਨ ਦਾ ਸਭ ਤੋਂ ਪਵਿੱਤਰ ਅਨੁਭਵ ਹੈ। ਉਨ੍ਹਾਂ ਕਿਹਾ ਕਿ ਮਾਂ ਆਪਣੇ ਬੱਚਿਆਂ ਦੀ ਖੁਸ਼ੀ ਲਈ ਹਰ ਦੁੱਖ ਅਤੇ ਮੁਸ਼ਕਲ ਨੂੰ ਖੁਸ਼ੀ-ਖੁਸ਼ੀ ਸਹਿੰਦੀ ਹੈ ਅਤੇ ਉਸਦਾ ਪਿਆਰ ਨਿਸ਼ਕਾਮ ਤੇ ਬੇਅੰਤ ਹੁੰਦਾ ਹੈ। ਉਨ੍ਹਾਂ ਨੇ ਕਿਹਾ ਕਿ ਆਧੁਨਿਕ ਸਮੇਂ ਵਿਚ ਬੱਚਿਆਂ ਨੂੰ ਸਿਰਫ਼ ਕਿਤਾਬੀ ਗਿਆਨ ਹੀ ਨਹੀਂ, ਸਗੋਂ ਨੈਤਿਕ ਅਤੇ ਪਰਿਵਾਰਕ ਮੁੱਲਾਂ ਨਾਲ ਜੋੜਨਾ ਵੀ ਬਹੁਤ ਜ਼ਰੂਰੀ ਹੈ।ਸਕੂਲ ਦੇ ਪ੍ਰਿੰਸੀਪਲ ਤੇਜ ਸਿੰਘ ਠਾਕੁਰ ਨੇ ਕਿਹਾ ਕਿ ਮਾਂ ਬੱਚੇ ਦੀ ਪਹਿਲੀ ਅਧਿਆਪਕ, ਪਹਿਲੀ ਦੋਸਤ ਅਤੇ ਸਭ ਤੋਂ ਵੱਡੀ ਪ੍ਰੇਰਣਾ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਮਾਰੋਹ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਅੰਦਰ ਮਾਪਿਆਂ ਪ੍ਰਤੀ ਸਤਿਕਾਰ ਅਤੇ ਭਾਵਨਾਤਮਕ ਜੁੜਾਅ ਨੂੰ ਮਜ਼ਬੂਤ ਕਰਨਾ ਸੀ। ਅੰਤ ਵਿੱਚ ਸਕੂਲ ਪਰਿਵਾਰ ਵੱਲੋਂ ਸਾਰੀਆਂ ਮਾਵਾਂ ਨੂੰ ਮਾਂ ਦਿਵਸ ਦੀਆਂ ਦਿਲੋਂ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਕੋਆਰਡੀਨੇਟਰ ਰੀਨਾ ਠਾਕੁਰ, ਸੁਰਿੰਦਰ ਕਟੋਚ, ਮਿਸਟਰ ਦਵਿੰਦਰ ਅਤੇ ਅਨੁਪਮਾ ਠਾਕੁਰ ਵੀ ਹਾਜ਼ਰ ਸਨ।