ਟਰੈਕਟਰ ਤੇ ਮੋਟਰਸਾਈਕਲ ਦੀ ਟੱਕਰ ’ਚ ਮੋਟਰਸਾਈਕਲ ਚਾਲਕ ਦੀ ਮੌਤ
ਟਰੈਕਟਰ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਮੋਟਰਸਾਈਕਲ ਚਾਲਕ ਦੀ ਮੌਤ
Publish Date: Thu, 30 Apr 2026 03:51 PM (IST)
Updated Date: Thu, 30 Apr 2026 03:55 PM (IST)
ਅੰਗਰੇਜ਼ ਭੁੱਲਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਤਲਵੰਡੀ ਭਾਈ ਦੇ ਨਜ਼ਦੀਕ ਇਕ ਟਰੈਕਟਰ ਅਤੇ ਮੋਟਰਸਾਈਕਲ ਦੀ ਟੱਕਰ ਵਿਚ ਬੀਤੇ ਦਿਨੀਂ ਹੋਈ ਮੋਟਰਸਾਈਕਲ ਚਾਲਕ ਦੀ ਮੌਤ ਦੇ ਮਾਮਲੇ ਵਿਚ ਥਾਣਾ ਘੱਲਖੁਰਦ ਪੁਲਿਸ ਨੇ ਟਰੈਕਟਰ ਚਾਲਕ ਖ਼ਿਲਾਫ਼ 106 (1), 281, 324 (2) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸੁਖਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਚੰਦੜ ਨੇ ਦੱਸਿਆ ਕਿ ਉਸ ਦਾ ਪਿਤਾ ਬਲਦੇਵ ਸਿੰਘ ਪੁੱਤਰ ਮਹਿੰਦਰ ਸਿੰਘ ਕੰਮ ਕਾਰ ਲਈ ਫਿਰੋਜ਼ਪੁਰ ਨੂੰ ਜਾ ਰਹੇ ਸੀ ਤਾਂ ਲੁਹਾਮ ਰੋਡ ਕੋਲ ਰਮਨਦੀਪ ਸਿੰਘ ਖੋਸਾ ਪੁੱਤਰ ਗੁਰਭੇਜ ਸਿੰਘ ਵਾਸੀ ਪਿੰਡ ਝੰਡੇਆਣਾ ਗਰਬੀ, ਜ਼ਿਲ੍ਹਾ ਮੋਗਾ ਦਾ ਟਰੈਕਟਰ ਵੱਜਣ ਕਾਰਨ ਉਸ ਦੇ ਪਿਤਾ ਦੀ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਅਮਨਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਟਰੈਕਟਰ ਚਾਲਕ ਰਮਨਦੀਪ ਸਿੰਘ ਖੋਸਾ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।