ਪਹਿਲੇ ਦਿਨ 5 ਨਾਮਜ਼ਦਗੀ ਪੱਤਰ ਹੋਏ ਦਾਖਲ : ਡੀਸੀ
ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ
Publish Date: Wed, 13 May 2026 07:38 PM (IST)
Updated Date: Wed, 13 May 2026 07:39 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜਾਰੀ ਚੋਣ ਸ਼ਡਿਊਲ ਅਨੁਸਾਰ ਜ਼ਿਲ੍ਹਾ ਫਿਰੋਜ਼ਪੁਰ ਅਧੀਨ ਆਉਂਦੀਆਂ ਨਗਰ ਕੌਂਸਲ ਫ਼ਿਰੋਜ਼ਪੁਰ, ਜ਼ੀਰਾ, ਤਲਵੰਡੀ ਭਾਈ ਅਤੇ ਨਗਰ ਪੰਚਾਇਤ ਮੁੱਦਕੀ ਦੀਆਂ 26 ਮਈ 2026 ਨੂੰ ਹੋਣ ਵਾਲੀਆਂ ਚੋਣਾਂ ਲਈ ਪਹਿਲੇ ਦਿਨ ਜ਼ੀਰਾ ਤੋਂ ਪੰਜ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਕੁੱਲ 76 ਵਾਰਡਾਂ ਵਿੱਚ 145 ਪੋਲਿੰਗ ਬੂਥ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਫ਼ਿਰੋਜ਼ਪੁਰ ਵਿੱਚ 33 ਵਾਰਡ ਤੇ 85 ਪੋਲਿੰਗ ਬੂਥ, ਮੁੱਦਕੀ ਨਗਰ ਪੰਚਾਇਤ ਵਿੱਚ 13 ਵਾਰਡ ਤੇ 13 ਪੋਲਿੰਗ ਬੂਥ, ਨਗਰ ਕੌਂਸਲ ਤਲਵੰਡੀ ਭਾਈ ਵਿੱਚ 13 ਵਾਰਡ ਤੇ 16 ਪੋਲਿੰਗ ਬੂਥ, ਨਗਰ ਕੌਂਸਲ ਜ਼ੀਰਾ ਵਿੱਚ 17 ਵਾਰਡ ਤੇ 31 ਪੋਲਿੰਗ ਬੂਥ ਬਣਾਏ ਗਏ ਹਨ। ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਮਿਤੀ 16 ਮਈ 2026 ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣਗੇ। 18 ਮਈ 2026 ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ। 19 ਮਈ ਨੂੰ ਉਮੀਦਵਾਰ ਨਾਮਜਦਗੀ ਪੱਤਰ ਵਾਪਸ ਲੈ ਸਕਦੇ ਹਨ। 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ ਅਤੇ 29 ਮਈ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਉਨ੍ਹਾਂ ਸਾਰੇ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ।ਹੋਰ ਜਾਣਕਾਰੀ ਦਿੰਦਿਆ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਵਿੱਚ 128457 ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ ਜਿਨਾਂ ਵਿੱਚੋਂ 61091 ਮਰਦ ਅਤੇ 67360 ਔਰਤਾਂ ਜਦਕਿ 6 ਅਦਰ ਵੋਟਰ ਹਨ।