ਨਗਰ ਚੋਣਾਂ ਨੇ ਫੜਿਆ ਜ਼ੋਰ, ਵਾਰਡਾਂ ’ਚ ਚੜ੍ਹਿਆ ਸਿਆਸੀ ਪਾਰਾ
ਨਗਰ ਚੋਣਾਂ ਨੇ ਫੜਿਆ ਜ਼ੋਰ, ਵਾਰਡਾਂ ਵਿੱਚ ਚੜ੍ਹਿਆ ਸਿਆਸੀ ਪਾਰਾ
Publish Date: Fri, 22 May 2026 05:06 PM (IST)
Updated Date: Fri, 22 May 2026 05:07 PM (IST)

ਰਿਤਿਸ਼ ਕੁੱਕੜ.ਪੰਜਾਬੀ ਜਾਗਰਣ ਫਾਜ਼ਿਲਕਾ : ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਸ਼ਹਿਰ ਵਿੱਚ ਸਿਆਸੀ ਸਰਗਰਮੀਆਂ ਦਿਨੋਂ-ਦਿਨ ਤੇਜ਼ ਹੋ ਰਹੀਆਂ ਹਨ। ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨਾਲ ਸੰਪਰਕ ਕਰਕੇ ਆਪਣੇ ਹੱਕ ਵਿੱਚ ਵੋਟਾਂ ਮੰਗੀਆਂ ਜਾ ਰਹੀਆਂ ਹਨ।ਪਾਰਟੀਆਂ ਦੇ ਆਗੂਆਂ ਵੱਲੋਂ ਜਨ ਸਭਾਵਾਂ, ਮੁਹੱਲਾ ਮੀਟਿੰਗਾਂ ਅਤੇ ਡੋਰ-ਟੂ-ਡੋਰ ਮੁਹਿੰਮਾਂ ਰਾਹੀਂ ਵੋਟਰਾਂ ਨੂੰ ਆਪਣੇ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੌਰਾਨ ਉਮੀਦਵਾਰ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਵਾਅਦਿਆਂ ਨੂੰ ਲੈ ਕੇ ਚੋਣ ਮੈਦਾਨ ਵਿੱਚ ਉਤਰੇ ਹੋਏ ਹਨ।ਚੋਣ ਪ੍ਰਚਾਰ ਕਾਰਨ ਸ਼ਹਿਰ ਦਾ ਮਾਹੌਲ ਪੂਰੀ ਤਰ੍ਹਾਂ ਚੋਣਮਈ ਬਣਿਆ ਹੋਇਆ ਹੈ ਅਤੇ ਹਰ ਵਾਰਡ ਵਿੱਚ ਸਿਆਸੀ ਚਰਚਾਵਾਂ ਜ਼ੋਰਾਂ ’ਤੇ ਹਨ। ਭਾਜਪਾ ਉਮੀਦਵਾਰ ਘੋਗਾ ਨੇ ਘਰ-ਘਰ ਕੀਤੀ ਪਹੁੰਚ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਵਾਰਡ ਨੰਬਰ 23 ਵਿੱਚ ਭਾਜਪਾ ਉਮੀਦਵਾਰ ਸੁਰਿੰਦਰ ਪਾਲ ਸਿੰਘ ਘੋਗਾ ਤੇ ਸਾਬਕਾ ਸਿਹਤ ਮੰਤਰੀ ਸੁਰਜੀਤ ਜਿਆਣੀ ਵੱਲੋਂ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਗਿਆ ਹੈ। ਉਨ੍ਹਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਆਪਣੇ ਹੱਕ ਵਿੱਚ ਵੋਟਾਂ ਦੀ ਅਪੀਲ ਕੀਤੀ ਜਾ ਰਹੀ ਹੈ। ਚੋਣ ਪ੍ਰਚਾਰ ਦੌਰਾਨ ਸਾਬਕਾ ਸਿਹਤ ਮੰਤਰੀ ਸੁਰਜੀਤ ਜਿਆਣੀ ਨੇ ਕਿਹਾ ਕਿ ਵਾਰਡ ਦੇ ਵਿਕਾਸ ਅਤੇ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਲਈ ਉਹ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਨੇ ਵਾਰਡ ਵਿੱਚ ਸਫਾਈ, ਸੀਵਰੇਜ, ਗਲੀਆਂ ਅਤੇ ਸਟਰੀਟ ਲਾਈਟਾਂ ਵਰਗੀਆਂ ਸਹੂਲਤਾਂ ਨੂੰ ਸੁਧਾਰਨ ਦਾ ਭਰੋਸਾ ਦਿੱਤਾ।ਇਸ ਮੌਕੇ ਭਾਜਪਾ ਵਰਕਰਾਂ ਅਤੇ ਸਮਰਥਕਾਂ ਵੱਲੋਂ ਵੀ ਚੋਣ ਪ੍ਰਚਾਰ ਵਿੱਚ ਭਰਪੂਰ ਹਿੱਸਾ ਲਿਆ ਗਿਆ। ਵਾਰਡ ਵਿੱਚ ਚੋਣੀ ਮਾਹੌਲ ਦਿਨੋਂ-ਦਿਨ ਹੋਰ ਗਰਮਾਉਂਦਾ ਨਜ਼ਰ ਆ ਰਿਹਾ ਹੈ। ਖੁਸ਼ਬੂ ਸਾਵਨਸੁਖਾ ਸਵਨਾ ਨੇ ‘ਆਪ’ ਉਮੀਦਵਾਰਾਂ ਲਈ ਮੰਗੀਆਂ ਵੋਟਾਂ ਨਗਰ ਕੌਂਸਲ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਚੋਣ ਪ੍ਰਚਾਰ ਹੋਰ ਤੇਜ਼ ਕਰ ਦਿੱਤਾ ਹੈ। ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਦੀ ਪਤਨੀ ਖੁਸ਼ਬੂ ਸਾਵਨਸੁਖਾ ਸਵਨਾ ਵੱਲੋਂ ਵੱਖ-ਵੱਖ ਵਾਰਡਾਂ ਵਿੱਚ ਜਨ ਸੰਪਰਕ ਮੁਹਿੰਮ ਚਲਾਈ ਗਈ। ਉਨ੍ਹਾਂ ਵਾਰਡ ਨੰਬਰ 20 ਵਿੱਚ ‘ਆਪ’ ਉਮੀਦਵਾਰ ਸੁਨੀਤਾ ਅਗਰਵਾਲ, ਵਾਰਡ ਨੰਬਰ 12 ਵਿੱਚ ਸੋਮਾ ਰਾਣੀ ਅਤੇ ਵਾਰਡ ਨੰਬਰ 17 ਵਿੱਚ ਪ੍ਰਭੂ ਖੱਤਰੀ ਦੇ ਹੱਕ ਵਿੱਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾ ਕੇ ਨਗਰ ਕੌਂਸਲ ਵਿੱਚ ‘ਆਪ’ ਦਾ ਬੋਰਡ ਬਣਾਉਣ ਦੀ ਅਪੀਲ ਕੀਤੀ। ਅਕਾਲੀ ਦਲ ਦੇ ਉਮੀਦਵਾਰ ਕ੍ਰਿਸ਼ਨ ਸਿੰਘ ਨੇ ਤੇਜ਼ ਕੀਤਾ ਚੋਣ ਪ੍ਰਚਾਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵਾਰਡ ਨੰਬਰ 15 ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਕ੍ਰਿਸ਼ਨ ਸਿੰਘ ਵੱਲੋਂ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨੇ ਇਲਾਕਾ ਵਾਸੀਆਂ ਨਾਲ ਮੁਲਾਕਾਤ ਕਰਕੇ ਅਕਾਲੀ ਦਲ ਦੇ ਹੱਕ ਵਿੱਚ ਵੋਟਾਂ ਦੀ ਅਪੀਲ ਕੀਤੀ। ਚੋਣ ਪ੍ਰਚਾਰ ਦੌਰਾਨ ਅਕਾਲੀ ਆਗੂ ਸੁਮੀਤ ਸੇਤੀਆ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੇ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਲੋਕਾਂ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ ਅਤੇ ਵਾਰਡ ਦੇ ਵਿਕਾਸ ਲਈ ਪੂਰੀ ਇਮਾਨਦਾਰੀ ਨਾਲ ਕੰਮ ਕੀਤਾ ਜਾਵੇਗਾ।ਇਸ ਮੌਕੇ ਵਾਰਡ ਦੇ ਕਈ ਸਮਰਥਕ ਅਤੇ ਪਾਰਟੀ ਵਰਕਰ ਵੀ ਹਾਜ਼ਰ ਸਨ, ਜਿਨ੍ਹਾਂ ਵੱਲੋਂ ਚੋਣ ਪ੍ਰਚਾਰ ਨੂੰ ਹੋਰ ਤੇਜ਼ ਕਰਨ ਦਾ ਭਰੋਸਾ ਦਿੱਤਾ ਗਿਆ। ਆਜ਼ਾਦ ਉਮੀਦਵਾਰ ਰਿੰਕੂ ਕੰਬੋਜ ਦੇ ਹੱਕ ’ਚ ਪ੍ਰਚਾਰ ਤੇਜ਼ ਫਾਜ਼ਿਲਕਾ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵਾਰਡ ਨੰਬਰ 23 ਵਿੱਚ ਚੋਣੀ ਮਾਹੌਲ ਗਰਮਾਇਆ ਹੋਇਆ ਹੈ। ਅਜਾਦ ਉਮੀਦਵਾਰ ਰਿੰਕੂ ਕੰਬੋਜ ਦੇ ਹੱਕ ਵਿੱਚ ਪੂਜਾ ਲੂਥਰਾ ਸਚਦੇਵਾ ਵੱਲੋਂ ਡੋਰ-ਟੂ-ਡੋਰ ਪ੍ਰਚਾਰ ਕੀਤਾ ਜਾ ਰਿਹਾ ਹੈ। ਪ੍ਰਚਾਰ ਦੌਰਾਨ ਉਨ੍ਹਾਂ ਵਾਰਡ ਵਾਸੀਆਂ ਨਾਲ ਸੰਪਰਕ ਕਰਕੇ ਰਿੰਕੂ ਕੰਬੋਜ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ। ਇਸ ਮੌਕੇ ਲੋਕਾਂ ਵੱਲੋਂ ਵੀ ਚੰਗਾ ਹੁੰਗਾਰਾ ਮਿਲਣ ਦਾ ਦਾਅਵਾ ਕੀਤਾ ਗਿਆ। ਪੂਜਾ ਲੂਥਰਾ ਸਚਦੇਵਾ ਨੇ ਕਿਹਾ ਕਿ ਵਾਰਡ ਦੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਲਈ ਰਿੰਕੂ ਕੰਬੋਜ ਵਚਨਬੱਧ ਹਨ ਅਤੇ ਜਿੱਤ ਤੋਂ ਬਾਅਦ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾਵੇਗੀ।