ਜੀਵਨ ਮੱਲ ਸਕੂਲ ’ਚ ਰਾਸ਼ਟਰੀ ਸੰਵਿਧਾਨ ਦਿਵਸ ਮਨਾਇਆ
ਜੀਵਨ ਮੱਲ ਸਕੂਲ ਵਿਚ ਰਾਸ਼ਟਰੀ ਸੰਵਿਧਾਨ ਦਿਵਸ ਮਨਾਇਆ ਗਿਆ
Publish Date: Wed, 26 Nov 2025 03:26 PM (IST)
Updated Date: Wed, 26 Nov 2025 03:29 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਪੰਜਾਬ ਰਾਜ ਕਾਨੂੰਨੀ ਸੇਵਾ ਅਥਾਰਟੀ ਮੋਹਾਲੀ ਦੇ ਐਕਸ਼ਨ ਪਲਾਨ ਅਨੁਸਾਰ ਸਿਵਲ ਜੱਜ (ਐੱਸਡੀ/ਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਅਨੁਰਾਧਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜੀਵਨ ਮੱਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਚ ਰਾਸ਼ਟਰੀ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਸਮਾਗਮ ਦੀ ਅਗਵਾਈ ਸਕੂਲ ਦੇ ਪ੍ਰਿੰਸੀਪਲ ਕਰਮਜੀਤ ਸਿੰਘ ਜੋਸਨ ਨੇ ਕੀਤੀ। ਇਸ ਮੌਕੇ ਲੀਗਲ ਲਿਟਰੇਸੀ ਦੇ ਨੋਡਲ ਇੰਚਾਰਜ਼ ਲੈਕਚਰਾਰ ਨਵੀਨ ਸਚਦੇਵਾ ਵੱਲੋਂ ਸਕੂਲ ਦੇ ਬੱਚਿਆਂ ਨੂੰ ਸੰਵਿਧਾਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਸਕੂਲ ਸਟਾਫ ਅਤੇ ਬੱਚਿਆਂ ਨੇ ਮਿਲ ਕੇ ਸੰਵਿਧਾਨ ਦੀ ਸਹੁੰ ਵੀ ਚੁੱਕੀ। ਬੱਚਿਆਂ ਨੇ ਦੇਸ਼ ਦੇ ਸਵਿਧਾਨਕ ਮੁੱਲਾਂ ਨਿਆਂ, ਸਮਾਨਤਾ, ਆਜ਼ਾਦੀ ਅਤੇ ਭਾਈਚਾਰੇ ਨੂੰ ਆਪਣੇ ਜੀਵਨ ਵਿਚ ਅਮਲ ਕਰਨ ਦਾ ਸੰਕਲਪ ਲਿਆ। ਲੈਕਚਰਾਰ ਨਿਰਮਲਜੀਤ ਕੌਰ ਅਤੇ ਸੁਨੀਤਾ ਸਚਦੇਵਾ ਵੱਲੋਂ ਬੱਚਿਆਂ ਨੂੰ ਡਾ. ਬੀਆਰ ਅੰਬੇਡਕਰ ਦੀ ਭੂਮਿਕਾ ਅਤੇ ਭਾਰਤੀ ਸੰਵਿਧਾਨ ਦੇ ਇਤਿਹਾਸ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਸਰਗਰਮੀਆਂ ਰਾਹੀਂ ਬੱਚਿਆਂ ਨੂੰ ਲੋਕਤੰਤਰ ਦੀ ਮਹੱਤਤਾ ਬਾਰੇ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਹਾਜ਼ਰ ਅਧਿਆਪਕਾਂ ਵਿੱਚ ਲੈਕਚਰਾਰ ਸੁਖਜੀਤ ਕੌਰ, ਸਵਰਨਪਾਲ ਸਿੰਘ, ਸਰਬਜੀਤ ਸਿੰਘ, ਮਨਿੰਦਰਜੀਤ ਕੌਰ, ਸੁਮਨ, ਬਲਵਿੰਦਰ ਸਿੰਘ, ਜਗਸੀਰ ਸਿੰਘ, ਹਰਜਿੰਦਰ ਸਿੰਘ, ਅਜੈ ਕੁਮਾਰ, ਦੀਪਾਂਕਰ ਮਿੱਤਲ, ਕੁਲਵਿੰਦਰ ਸਿੰਘ, ਦਰਸ਼ਨ ਲਾਲ, ਬਲਜੀਤ ਸਿੰਘ, ਜਗਤਾਰ ਸਿੰਘ, ਦਵਿੰਦਰ ਸਿੰਘ, ਬਲਜਿੰਦਰ ਸਿੰਘ, ਗੁਰਸ਼ਾਮ ਸਿੰਘ, ਅਸ਼ਵਨੀ ਕੁਮਾਰ, ਰਣਬੀਰ ਸਿੰਘ ਆਦਿ ਹਾਜ਼ਰ ਸਨ।