ਜ਼ਿਲ੍ਹਾ ਫਾਜ਼ਿਲਕਾ ’ਚ ਰਾਸ਼ਟਰੀ ਲੋਕ ਅਦਾਲਤ ਅੱਜ
ਜ਼ਿਲ੍ਹਾ ਫਾਜ਼ਿਲਕਾ ਵਿੱਚ 09 ਮਈ ਨੂੰ ਰਾਸ਼ਟਰੀ ਲੋਕ ਅਦਾਲਤ – ਜ਼ਿਲ੍ਹਾ ਅਤੇ ਸੈਸ਼ਨ ਜੱਜ
Publish Date: Fri, 08 May 2026 04:53 PM (IST)
Updated Date: Fri, 08 May 2026 04:53 PM (IST)

ਕਪਿਲ ਜਸੂਜਾ.ਪੰਜਾਬੀ ਜਾਗਰਣ ਫਾਜ਼ਿਲਕਾ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫਾਜ਼ਿਲਕਾ ਵਿੱਚ 09 ਮਈ 2026 ਨੂੰ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਵੇਗਾ। ਇਹ ਜਾਣਕਾਰੀ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਧਰਮਿੰਦਰ ਪਾਲ ਸਿੰਗਲਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਦਾ ਮੁੱਖ ਉਦੇਸ਼ ਲੋਕਾਂ ਨੂੰ ਤੇਜ਼, ਸਸਤਾ ਅਤੇ ਆਸਾਨ ਨਿਆਂ ਪ੍ਰਦਾਨ ਕਰਨਾ ਹੈ। ਉਨ੍ਹਾਂ ਸਮੂਹ ਸਰਕਾਰੀ ਵਿਭਾਗਾਂ, ਬੈਂਕਾਂ, ਬੀਮਾ ਕੰਪਨੀਆਂ ਅਤੇ ਹੋਰ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਸਮਝੌਤਾ ਯੋਗ ਮਾਮਲਿਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਲੋਕ ਅਦਾਲਤ ਵਿੱਚ ਭੇਜਿਆ ਜਾਵੇ ਅਤੇ ਪੱਖਕਾਰਾਂ ਨੂੰ ਸਮੇਂ ਸਿਰ ਸੂਚਿਤ ਕਰਕੇ ਨਿਪਟਾਰੇ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕ ਅਦਾਲਤ ਰਾਹੀਂ ਕੇਸਾਂ ਦੇ ਜਲਦੀ ਨਿਪਟਾਰੇ ਨਾਲ ਸਮਾਂ ਅਤੇ ਖਰਚ ਦੋਵਾਂ ਦੀ ਬਚਤ ਹੁੰਦੀ ਹੈ ਅਤੇ ਪੱਖਕਾਰਾਂ ਵਿਚਕਾਰ ਭਰੋਸਾ ਵਧਦਾ ਹੈ। ਲੋਕ ਅਦਾਲਤ ਦਾ ਫੈਸਲਾ ਅਦਾਲਤੀ ਡਿਕਰੀ ਦੇ ਬਰਾਬਰ ਮੰਨਿਆ ਜਾਂਦਾ ਹੈ ਅਤੇ ਇਸ ਖ਼ਿਲਾਫ਼ ਅਪੀਲ ਨਹੀਂ ਹੁੰਦੀ। ਇਹ ਲੋਕ ਅਦਾਲਤ ਜੁਡੀਸ਼ੀਅਲ ਕੋਰਟ ਕੰਪਲੈਕਸ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿੱਚ ਲਗਾਈ ਜਾਵੇਗੀ, ਜਿੱਥੇ ਬੈਂਕ ਰਿਕਵਰੀ, ਮੋਟਰ ਐਕਸੀਡੈਂਟ ਕਲੇਮ, ਬੀਮਾ ਕਲੇਮ, ਪਰਿਵਾਰਕ ਵਿਵਾਦ, ਚੈਕ ਬਾਊਂਸ ਅਤੇ ਟ੍ਰੈਫਿਕ ਚਲਾਨ ਸਮੇਤ ਕਈ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਵੇਗਾ। ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੇਸਾਂ ਦਾ ਤੇਜ਼ ਅਤੇ ਸਹਿਮਤੀ ਨਾਲ ਨਿਪਟਾਰਾ ਕਰਵਾਉਣ ਲਈ ਇਸ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ।ਕਾਨੂੰਨੀ ਸਹਾਇਤਾ ਲਈ ਟੋਲ-ਫ੍ਰੀ ਨੰਬਰ ਜਾਂ ਡੀਐਲਐਸਏ ਫਾਜ਼ਿਲਕਾ ਦੇ ਨੰਬਰ ’ਤੇ ਸੰਪਰਕ ਕੀਤਾ ਜਾ ਸਕਦਾ ਹੈ