9 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ
ਜ਼ਿਲ੍ਹਾ ਕਚਹਿਰੀਆਂ, ਫਿਰੋਜ਼ਪੁਰ ਅਤੇ ਸਬ ਤਹਿਸੀਲਾਂ ਜ਼ੀਰਾ, ਗੁਰੂਹਰਸਹਾਏ ਵਿਚ 9 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ
Publish Date: Mon, 04 May 2026 05:55 PM (IST)
Updated Date: Mon, 04 May 2026 05:56 PM (IST)

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਜ਼ਿਲ੍ਹਾ ਕਚਹਿਰੀਆਂ, ਫਿਰੋਜ਼ਪੁਰ ਦੇ ਨਾਲ-ਨਾਲ ਸਬ-ਤਹਿਸੀਲਾਂ ਜ਼ੀਰਾ ਤੇ ਗੁਰੂਹਰਸਹਾਏ ਵਿਚ ਮਿਤੀ 9 ਮਈ 2026 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਤੇ ਸੈਸ਼ਨ ਜੱਜ ਸੁਮੀਤ ਮਲਹੋਤਰਾ ਨੇ ਦੱਸਿਆ ਕਿ ਲੋਕ ਅਦਾਲਤ ਵਿਚ ਸਿਵਲ ਕੇਸ, ਸਿਵਲ ਐਗੀਕਿਊਸ਼ਨ, ਪਰਿਵਾਰਿਕ ਝਗੜੇ, ਬੈਂਕ ਰਿਕਵਰੀ ਕੇਸ, ਅਰਧ ਸਿਵਲ ਕੇਸ ਅਤੇ ਫੁੱਟਕਲ ਸਿਵਲ ਮਾਮਲੇ ਆਦਿ ਦਾ ਨਿਪਟਾਰਾ ਕੀਤਾ ਜਾਣਾ ਹੈ। ਇਸ ਦੇ ਨਾਲ ਹੀ ਸੰਗੀਨ ਫੌਜ਼ਦਾਰੀ ਕੇਸਾਂ ਨੂੰ ਛੱਡ ਕੇ, ਜਿਵੇਂ ਕਿ ਹਰ ਕਿਸਮ ਦੇ ਦੀਵਾਨੀ ਕੇਸ, ਪਰਿਵਾਰਿਕ ਝਗੜੇ, ਰੈਵਿਨਿਉ ਕੇਸ, ਚੈੱਕ ਬਾਊਂਸ, ਕਰਿਮਨਲ ਐਗਜਕਿਊਸ਼ਨ ਅਤੇ ਟਰੈਫਿਕ ਚਲਾਨ ਆਦਿ ਕੇਸਾਂ ਦੀ ਇਸ ਲੋਕ ਅਦਾਲਤ ਵਿਚ ਸੁਣਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਬੈਂਕ ਲੋਨ ਕੇਸ, ਇਨਸ਼ਿਉਰੈਸ ਰਿਕਵਰੀ ਕੇਸਾਂ ਦੀ ਵੀ ਸੁਣਵਾਈ ਹੋਵੇਗੀ। ਲੋਕ ਅਦਾਲਤਾਂ ਵਿਚ ਫੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੁੰਦੀ ਹੈ ਲੋਕ ਅਦਾਲਤ ਵਿਚ ਹੋਏ ਫੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ, ਇਸਦੇ ਫੈਸਲੇ ਤਸੱਲੀਬਖਸ਼ ਹੁੰਦੇ ਹਨ ਅਤੇ ਧਿਰਾਂ ਨੂੰ ਮੁੱਕਦਮੇ ਬਾਜੀ ਤੋਂ ਮੁਕਤੀ ਮਿਲਦੀ ਹੈ। ਆਮ ਜਨਤਾ ਨੂੰ ਅਪੀਲ ਕੀਤੀ ਕਿ ਆਪਣੇ ਕੇਸ ਇਸ ਕੌਮੀ ਲੋਕ ਅਦਾਲਤ ਵਿਚ ਲਗਵਾਓ ਅਤੇ ਆਪਣਾ ਸਮਾਂ ਅਤੇ ਧਨ ਬਚਾਓ ਇਸ ਦੇ ਨਾਲ ਹੀ ਜੱਜ ਸਾਹਿਬ ਨੇ ਕਿਹਾ ਕਿ ਝਗੜੇ ਮੁਕਾਓ ਪਿਆਰ ਵਧਾਓ ਲੋਕ ਅਦਾਲਤਾਂ ਰਾਹੀਂ ਛੇਤੀ ਅਤੇ ਸਸਤਾ ਨਿਆਂ ਪਾਓ।