ਕੌਮਾਂਤਰੀ ਤਕਨਾਲੋਜੀ ਦਿਵਸ ਮਨਾਇਆ
ਹੇਮਕੁੰਟ ਸਕੂਲ ਵਿਖੇ ਮਨਾਇਆ ਰਾਸ਼ਟਰੀ ਤਕਨਾਲਜੀ ਦਿਵਸ
Publish Date: Tue, 12 May 2026 04:31 PM (IST)
Updated Date: Tue, 12 May 2026 04:33 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ : ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ’ਚ ਨੈਸ਼ਨਲ ਤਕਨਾਲੋਜੀ ਦਿਵਸ ਮਨਾਇਆ ਗਿਆ। ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਵਿਗਿਆਨ, ਆਰਟੀਫੀਸ਼ਲ ਇੰਟੈਲੀਜੈਂਸ, ਸਪੇਸ ਅਤੇ ਇਨੋਵੇਸ਼ਨ ਦੇ ਖੇਤਰ ਵਿਚ ਹੋ ਰਹੀ ਤਰੱਕੀ ਬਾਰੇ ਜਾਣਕਾਰੀ ਦਿੱਤੀ, ਬੱਚਿਆਂ ਨੂੰ ਤਕਨਾਲਜੀ ਦਾ ਸਹੀ ਅਤੇ ਸੁਰੱਖਿਅਤ ਢੰਗ ਨਾਲ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐੱਮਡੀ ਰਣਜੀਤ ਕੌਰ ਸੰਧੂ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਤਕਨਾਲਜੀ ਸਿੱਖਿਆ ਦਾ ਅਹਿਮ ਹਿੱਸਾ ਬਣ ਚੁੱਕੀ ਹੈ ਅਤੇ ਵਿਦਿਆਰਥੀਆਂ ਨੂੰ ਨਵੀਆਂ ਤਕਨੀਕਾਂ ਨਾਲ ਜੁੜ ਕੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਪ੍ਰਿੰਸੀਪਲ ਰਮਨਜੀਤ ਕੌਰ ਨੇ ਕਿਹਾ ਕਿ ਸਕੂਲ ਵੱਲੋਂ ਸਮੇਂ-ਸਮੇਂ ਤੇ ਵਿਦਿਆਰਥੀਆਂ ਦੇ ਬੌਧਿਕ ਅਤੇ ਰਚਨਾਤਮਕ ਵਿਕਾਸ ਲਈ ਅਜਿਹੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਨੇ ਬੱਚਿਆਂ ਨੂੰ ਤਕਨਾਲੋਜੀ ਦਾ ਸਦਉਪਯੋਗ ਕਰਦੇ ਹੋਏ ਆਪਣੇ ਭਵਿੱਖ ਨੂੰ ਰੌਸ਼ਨ ਬਣਾਉਣ ਲਈ ਉਤਸ਼ਾਹਿਤ ਕੀਤਾ।