ਪੀਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਕ ਗੁਜਰਾਂ ਵਿਖੇ ‘ਰਾਸ਼ਟਰੀ ਤਕਨਾਲੋਜੀ ਦਿਵਸ’ ਮਨਾਇਆ
ਪੀਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਕ ਗੁਜਰਾਂ ਵਿਖੇ ‘ਰਾਸ਼ਟਰੀ ਤਕਨਾਲੋਜੀ ਦਿਵਸ’ ਮਨਾਇਆ
Publish Date: Tue, 19 May 2026 04:18 PM (IST)
Updated Date: Tue, 19 May 2026 04:18 PM (IST)

ਰਾਜੀਵ ਆਹੂਜਾ, ਪੰਜਾਬੀ ਜਾਗਰਣ ਮਖੂ : ਪੀਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਕ ਗੁੱਜਰਾਂ ਵਿਖੇ ‘ਰਾਸ਼ਟਰੀ ਤਕਨਾਲੋਜੀ ਦਿਵਸ’ ਮਨਾਇਆ ਗਿਆ। ਸਕੂਲ ਪ੍ਰਿੰਸੀਪਲ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਸਮਾਗਮ ਦੌਰਾਨ ਗੁਲਸ਼ਨ ਕੁਮਾਰ (ਕੰਪਿਊਟਰ ਫੈਕਲਟੀ) ਨੇ ਵਿਦਿਆਰਥੀਆਂ ਨੂੰ ਇਸ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਾਰਤ ਦੀਆਂ ਵਿਗਿਆਨ, ਤਕਨਾਲੋਜੀ, ਪੁਲਾੜ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਖੇਤਰ ਵਿਚ ਪ੍ਰਾਪਤ ਕੀਤੀਆਂ ਵੱਡੀਆਂ ਪ੍ਰਾਪਤੀਆਂ ਬਾਰੇ ਦੱਸਿਆ। ਸਕੂਲ ਪ੍ਰਿੰਸੀਪਲ ਸੁਖਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਤਕਨਾਲੋਜੀ ਦੀ ਸਹੀ ਅਤੇ ਉਸਾਰੂ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੇ ਯੁੱਗ ਵਿੱਚ ਤਕਨਾਲੋਜੀ ਸਿੱਖਿਆ ਅਤੇ ਭਵਿੱਖ ਦੇ ਰੁਜ਼ਗਾਰ ਲਈ ਬੇਹੱਦ ਜ਼ਰੂਰੀ ਹੈ, ਪਰ ਇਸ ਦਾ ਉਪਯੋਗ ਜ਼ਿੰਮੇਵਾਰੀ ਨਾਲ ਕਰਨਾ ਚਾਹੀਦਾ ਹੈ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਤਕਨਾਲੋਜੀ ਦੇ ਨੈਤਿਕ ਉਪਯੋਗ ਅਤੇ ਸਾਈਬਰ ਸੁਰੱਖਿਆ ਸਬੰਧੀ ਸਹੁੰ ਚੁੱਕੀ ਕਿ ਉਹ ਇੰਟਰਨੈੱਟ ਅਤੇ ਮੋਬਾਈਲ ਦੀ ਵਰਤੋਂ ਸਮਾਜ ਦੀ ਭਲਾਈ ਅਤੇ ਆਪਣੀ ਸੁਰੱਖਿਆ ਨੂੰ ਧਿਆਨ ਵਿੱਚ ਰੱਖ ਕੇ ਕਰਨਗੇ। ਵਿਦਿਆਰਥੀਆਂ ਨੇ ਸਟੇਟ ਪੱਧਰ ਤੇ ਉਲੀਕੇ ਗਏ ਤਕਨਾਲੋਜੀ ਅਤੇ ਸਾਈਬਰ ਜਾਗਰੂਕਤਾ ਕੁਇੱਜ਼ ਵਿਚ ਵੀ ਵੱਧ-ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਗੁਲਸ਼ਨ ਕੁਮਾਰ, ਮਿਸ ਸੁਨੀਤਾ, ਅਰਚਨਾ, ਵਰਿੰਦਰ ਸਿੰਘ, ਗੁਰਪ੍ਰੀਤ ਸਿੰਘ, ਕਰਮਜੀਤ ਕੌਰ, ਰਵਜੀਤ ਕੌਰ, ਰਾਜੇਸ਼ ਪੁਰੀ (ਜੂਨੀਅਰ ਸਹਾਇਕ ) ਅਤੇ ਸਮੂਹ ਸਟਾਫ਼ ਉਚੇਚੇ ਤੌਰ ’ਤੇ ਹਾਜ਼ਰ ਸਨ।