ਹੇਮਕੁੰਟ ਸਕੂਲ ਵਿਖੇ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ
ਹੇਮਕੁੰਟ ਸਕੂਲ ਵਿਖੇ ਐੱਨਸੀਸੀ ਕੈਟਿਡਸ ਵੱਲੋਂ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ
Publish Date: Mon, 27 Apr 2026 04:45 PM (IST)
Updated Date: Mon, 27 Apr 2026 04:49 PM (IST)
ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ-ਈਸੇ-ਖਾਂ ਵਿਖੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਹਰਿਆਲੀ ਮੁਹਿੰਮ ਤਹਿਤ ਐੱਨਸੀਸੀ ਦੀ 5 ਪੰਜਾਬ ਗਰਲਜ਼ ਬਟਾਲੀਨ ਮੋਗਾ ਦੇ ਕਰਨਲ ਸੁਨੀਲ ਕੁਮਾਰ ਦੀ ਅਗਵਾਈ ਹੇਠ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦਾ ਮਕਸਦ ਵਾਤਾਵਰਣ ਦੀ ਸੰਭਾਲ ਕਰਨ ਅਤੇ ਹਰਿਆਲੀ ਲਈ ਜਾਗਰੂਕਤਾ ਪੈਦਾ ਕਰਨਾ ਹੈ। ਇਸ ਮੌਕੇ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐੱਮਡੀ ਰਣਜੀਤ ਕੌਰ ਸੰਧੂ ਨੇ ਕੈਡਿਟਸ ਨੂੰ ਸੰਬੋਧਨ ਕਰਦਿਆਂ ਰੁੱਖਾਂ ਦੀ ਮਹੱਤਤਾ ਅਤੇ ਉਨ੍ਹਾਂ ਦੇ ਫਾਇਦਿਆਂ ਬਾਰੇ ਦੱਸਿਆ ਅਤੇ ਸਾਰਿਆਂ ਨੂੰ ਵਾਤਾਵਰਣ ਦੀ ਸੰਭਾਲ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਲਈ ਕਿਹਾ। ਇਸ ਮੌਕੇ ਸਕੂਲ ਮੇਨੈਜਮੈਂਟ ਅਤੇ ਵਿਦਿਆਰਥੀਆਂ ਵੱਲੋਂ ਸਾਂਝੇ ਉੱਦਮ ਨਾਲ ਰੁੱਖ ਲਗਾਏ ਗਏ। ਪ੍ਰਿੰਸੀਪਲ ਰਮਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਆਪਣੇ ਆਲੇ-ਦੁਆਲੇ ਅਤੇ ਘਰ ਵਿੱਚ ਇੱਕ ਰੁੱਖ ਜ਼ਰੂਰੀ ਲਾਉਣ ਅਤੇ ਉਨ੍ਹਾਂ ਦੀ ਦੇਖਭਾਲ ਵੀ ਕਰਨ ਤਾਂ ਜੋ ਰੁੱਖਾਂ ਦੀ ਕਟਾਈ ਕਾਰਨ ਦਿਨ-ਬ-ਦਿਨ ਵੱਧਦੀ ਤਪਸ਼ ਨੂੰ ਘੱਟ ਕੀਤਾ ਜਾ ਸਕੇ।ਸਾਨੂੰ ਸ਼ੁੱਧ ਹਵਾ ਅਤੇ ਬਿਮਾਰੀਆਂ ਮੁਕਤ ਜੀਵਨ ਮਿਲ ਸਕੇ। ਇਸ ਮੌਕੇ ਏਐੱਨਓ ਸਿਮਰਨਜੀਤ ਕੌਰ ਅਤੇ ਯਾਦਵਿੰਦਰ ਕੌਰ ਵੀ ਹਾਜ਼ਰ ਸਨ।