ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਨੇ ਵਿਚਾਰੇ ਮੁੱਦੇ
ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਕੀਤੀ ਮਾਸਿਕ ਮੀਟਿੰਗ
Publish Date: Sat, 09 May 2026 04:48 PM (IST)
Updated Date: Sat, 09 May 2026 04:51 PM (IST)
ਅੰਗਰੇਜ਼ ਭੁੱਲਰ, ਪੰਜਾਬੀ ਜਾਗਰਣ ਫਿਰੋਜ਼ਪੁਰ : ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਫ਼ਿਰੋਜ਼ਪੁਰ ਦੀ ਮਾਸਿਕ ਮੀਟਿੰਗ ਬੀਤੇ ਦਿਨ ਗੁਰਪ੍ਰਤਾਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਕੇਐੱਲ ਗਾਬਾ ਪੈਟਰਨ, ਗੁਰਪ੍ਰਤਾਪ ਸਿੰਘ ਪ੍ਰਧਾਨ, ਬੂਟਾ ਸਿੰਘ ਸੀਨੀਅਰ ਉਪ ਪ੍ਰਧਾਨ, ਸੁਰਿੰਦਰ ਕੁਮਾਰ ਜੋਸਨ ਵਿੱਤ ਸਕੱਤਰ, ਦੇਵ ਰਾਜ ਨਰੂਲਾ, ਰਜਿੰਦਰ ਮੋਂਗਾ, ਅਜੀਤ ਸਿੰਘ ਸੋਢੀ ਨੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਪਾਈਆਂ ਜਾ ਰਹੀਆਂ ਰਿੱਟਾਂ ਦੇ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਦਾ ਸਖ਼ਤ ਨੋਟਿਸ ਲਿਆ। ਉਨ੍ਹਾਂ ਫੈਸਲਾ ਕੀਤਾ ਕਿ ਜੇਕਰ ਪੰਜਾਬ ਸਰਕਾਰ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕਰਦੀ ਅਤੇ ਪੈਨਸ਼ਨਰਾਂ ਨੂੰ ਪਰੇਸ਼ਾਨ ਕਰਨ ਤੋਂ ਬਾਜ਼ ਨਹੀਂ ਆਉਂਦੀ, ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸਰਕਾਰ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ ਅਤੇ ਸਰਕਾਰ ਨੂੰ ਪੈਨਸ਼ਨਰਾਂ ਤੇ ਮੁਲਾਜ਼ਮਾਂ ਨੂੰ ਪਰੇਸ਼ਾਨ ਕਰਨ ਦਾ ਸਬਕ ਸਿਖਾਇਆ ਜਾਵੇਗਾ। ਇਸ ਦੌਰਾਨ ਅਜੀਤ ਸਿੰਘ ਸੋਢੀ, ਸਵਰਨਜੀਤ ਸਿੰਘ, ਰਾਕੇਸ਼ ਨਰੂਲਾ, ਹਰਜੀਤ ਸਿੰਘ, ਪਰਮਜੀਤ ਸਿੰਘ, ਬੋਹੜ ਸਿੰਘ, ਦਵਿੰਦਰ ਕੁਮਾਰ, ਬੀਕੇ ਵੋਹਰਾ ਆਦਿ ਨੇ ਕਿਹਾ ਕਿ ਸਰਕਾਰ ਨੇ ਹੁਣ ਤੱਕ ਕੀਤੇ ਐਲਾਨਾਂ ਵਿਚ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੇ ਹੱਕ ਵਿਚ ਕੋਈ ਗੱਲ ਨਹੀਂ ਕੀਤੀ ਹੈ, ਜਿਸ ਦਾ ਖ਼ਾਮਿਆਜ਼ਾ ਸਰਕਾਰ ਨੂੰ ਭੁਗਤਣਾ ਪਵੇਗਾ।